Gee 98News

ਬੀ ਕੇ ਯੂ ਉਗਰਾਹਾਂ ਡੀ.ਸੀ. ਦਫ਼ਤਰ ਅੱਗੇ ਲਾਵੇਗੀ ਪੱਕਾ ਮੋਰਚਾ

ਬਰਨਾਲਾ,11 ਅਗਸਤ ( ਨਿਰਮਲ ਸਿੰਘ ਪੰਡੋਰੀ )-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ 17 ਅਗਸਤ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਆਗੂ ਸੁਖਦੇਵ ਸਿੰਘ ਭੋਤਨਾ ਨੇ ਦੱਸਿਆ ਕਿ ਪਿੰਡ ਪੱਖੋਕੇ ਅਤੇ ਮੱਲੀਆਂ ਦੀ ਸਾਂਝੀ ਕੋ-ਅਪਰੇਟਿਵ ਸੋਸਾਇਟੀ ਵਿੱਚ ਕਰੋੜਾਂ ਰੁਪਏ ਦਾ ਗਬਨ ਕਰਨ ਵਾਲੇ ਦੋਸ਼ੀ ਅਧਿਕਾਰੀਆਂ ‘ਤੇ ਕੋਈ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਹੁਣ ਪੱਕਾ ਮੋਰਚਾ ਲਗਾਇਆ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਫਰਵਰੀ ਮਹੀਨੇ ਡੀਸੀ ਨੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ 20 ਦਿਨਾਂ ਵਿੱਚ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਸੀ ਪ੍ਰੰਤੂ ਉਸ ਤੋਂ ਬਾਅਦ ਵੀ ਕਈ ਮਹੀਨੇ ਬੀਤਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ । ਪੀੜਤ ਪਰਿਵਾਰ ਮਾਨਸਿਕ ਪ੍ਰੇਸ਼ਾਨੀ ਦੇ ਦੌਰ ‘ਚੋਂ ਗੁਜ਼ਰ ਰਹੇ ਹਨ ਪ੍ਰੰਤੂ ਪ੍ਰਸ਼ਾਸ਼ਨ ਕੋਈ ਧਿਆਨ ਨਹੀਂ ਦੇ ਰਿਹਾ ਜਿਸ ਕਰਕੇ ਜਥੇਬੰਦੀ ਅਤੇ ਐਕਸ਼ਨ ਕਮੇਟੀ ਨੂੰ ਹੁਣ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ ਹੈ।

error: Content is protected !!