Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਗੁਰੂ ਘਰਾਂ ‘ਚ ਲੱਗੇ ‘ਖਿਡੌਣੇ ਜਹਾਜ਼ਾਂ’ ਦੇ ਢੇਰ,ਅਕਾਲ ਤਖ਼ਤ ਨੇ ਲਿਆ ਨੋਟਿਸ

Nirmal Pandori by Nirmal Pandori
08/14/2023
in ਪੰਜਾਬ
Reading Time: 1 min read
A A
0
ਗੁਰੂ ਘਰਾਂ ‘ਚ ਲੱਗੇ ‘ਖਿਡੌਣੇ ਜਹਾਜ਼ਾਂ’ ਦੇ ਢੇਰ,ਅਕਾਲ ਤਖ਼ਤ ਨੇ ਲਿਆ ਨੋਟਿਸ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਸ਼੍ਰੋਮਣੀ ਕਮੇਟੀ ਕਰੇਗੀ ਲੋਕਾਂ ਨੂੰ ਜਾਗਰੂਕ

ਬਰਨਾਲਾ,13 ਅਗਸਤ ( ਨਿਰਮਲ ਸਿੰਘ ਪੰਡੋਰੀ )-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੁਰੂ ਘਰਾਂ ‘ਚ ਖਿਡੌਣੇ ਜਹਾਜ਼ ਲੈ ਕੇ ਮੱਥਾ ਟੇਕਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਉਪਰਾਲਾ ਕੀਤਾ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਗੁਰੂ ਘਰਾਂ ‘ਚ ਖਿਡੌਣੇ ਜਹਾਜ਼ ਨਾਲ ਮੱਥਾ ਟੇਕਣ ਦੇ ਰੁਝਾਨ ਨੂੰ ਰੋਕਣ ਲਈ ਕਿਹਾ ਹੈ। ਇਸ ਸਬੰਧੀ ਸੇਵਾਦਾਰਾਂ ਨੂੰ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ ਅਤੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ‘ਚ ਵਿਦੇਸ਼ ਜਾਣ ਦਾ ਰੁਝਾਨ ਅੱਜਕਲ ਸਿਖਰਾਂ ‘ਤੇ ਹੈ । ਲੋਕ ਹਰ ਹੀਲੇ ਵਸੀਲੇ ਆਪਣੇ ਧੀਆਂ ਪੁੱਤਰਾਂ ਨੂੰ ਵਿਦੇਸ਼ ਭੇਜਣਾ ਚਾਹੁੰਦੇ ਹਨ । ਲੋਕ ਧਾਰਮਿਕ ਅਸਥਾਨਾਂ ‘ਤੇ ਸੁੱਖਾਂ ਸੁਖਦੇ ਹਨ, ਲੰਗਰ ਲਗਾਉਂਦੇ ਹਨ, ਸ੍ਰੀ ਸਹਿਜ ਪਾਠ ਅਤੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਉਂਦੇ ਹਨ । ਇਸ ਦੌਰਾਨ ਲੋਕ ਖਿਡੌਣੇ ਜਹਾਜ਼ ਲੈ ਕੇ ਗੁਰੂ ਘਰਾਂ ਵਿੱਚ ਮੱਥਾ ਟੇਕਦੇ ਹਨ। ਜਿਸ ਕਾਰਨ ਗੁਰੂ ਘਰਾਂ ‘ਚ ਦਰਬਾਰ ਸਾਹਿਬ ਦੇ ਅੰਦਰ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅੱਗੇ ਵੱਡੀ ਗਿਣਤੀ ਖਿਡੌਣੇ ਜਹਾਜ਼ ਵੇਖੇ ਜਾ ਸਕਦੇ ਹਨ। ਮਾਲਵਾ ਖੇਤਰ ਦੇ ਇੱਕ ਗੁਰਦੁਆਰਾ ਸਾਹਿਬ ਦੇ ਵਿੱਚ ਇਹ ਰੁਝਾਨ ਅੱਜਕਲ੍ਹ ਬਹੁਤ ਜ਼ੋਰਾਂ ‘ਤੇ ਵੇਖਿਆ ਜਾ ਸਕਦਾ ਹੈ, ਜਿੱਥੇ ਗੁਰੂ ਘਰ ਦੇ ਅੰਦਰ ਖਿਡੌਣੇ ਜਹਾਜ਼ਾਂ ਦੇ ਢੇਰ ਲੱਗ ਜਾਂਦੇ ਹਨ। ਇਹ ਰੁਝਾਨ ਹੁਣ ਹਰਿਮੰਦਰ ਸਾਹਿਬ ਤੱਕ ਵੀ ਪੁੱਜ ਚੁੱਕਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਇਹ ਗੱਲ ਧਿਆਨ ਵਿੱਚ ਆਉਣ ਤੋਂ ਬਾਅਦ ਇਸ ਦਾ ਨੋਟਿਸ ਲਿਆ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਇਸ ਰੁਝਾਨ ਨੂੰ ਰੋਕਣ ਲਈ ਕਿਹਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

04/27/2026
Load More
Tags: #barnalanews#punjabnews
Previous Post

ਭਰੋਸਾ ਜਾਂ ਦਬਕਾ : PRTC ਮੁਲਾਜ਼ਮਾਂ ਦੀ 14 ਤੋਂ 16 ਅਗਸਤ ਦੀ ਹੜਤਾਲ ਹੋਗੀ ਰੱਦ

Next Post

ਪਿੰਡ ਭੈਣੀ ਫੱਤਾ ਵਿਖੇ ਬਰਨਾਲਾ ਦੇ 11ਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ 

Nirmal Pandori

Nirmal Pandori

Related Posts

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ
ਪੰਜਾਬ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

by Nirmal Pandori
04/27/2026
ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
Load More
Next Post
ਪਿੰਡ ਭੈਣੀ ਫੱਤਾ ਵਿਖੇ ਬਰਨਾਲਾ ਦੇ 11ਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ 

ਪਿੰਡ ਭੈਣੀ ਫੱਤਾ ਵਿਖੇ ਬਰਨਾਲਾ ਦੇ 11ਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ 

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend