Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਇਨਕਲਾਬ : ਸੁਤੰਤਰਤਾ ਦਿਵਸ ਦਾ ਸਮਾਗਮ ਵਿਚਾਲੇ ਛੱਡ ਕੇ ਹੀ ਚਲੇ ਗਏ ਸੱਤਾਧਾਰੀ ਪਾਰਟੀ ਦੇ ਆਗੂ

Nirmal Pandori by Nirmal Pandori
08/16/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਇਨਕਲਾਬ : ਸੁਤੰਤਰਤਾ ਦਿਵਸ ਦਾ ਸਮਾਗਮ ਵਿਚਾਲੇ ਛੱਡ ਕੇ ਹੀ ਚਲੇ ਗਏ ਸੱਤਾਧਾਰੀ ਪਾਰਟੀ ਦੇ ਆਗੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,16 ਅਗਸਤ ( ਨਿਰਮਲ ਸਿੰਘ ਪੰਡੋਰੀ )-ਸਬ-ਡਵੀਜ਼ਨ ਬਣਨ ਤੋਂ ਬਾਅਦ ਮਹਿਲ ਕਲਾਂ ਵਿਖੇ ਪਹਿਲੀ ਵਾਰ ਕਰਵਾਇਆ ਗਿਆ ਸੁਤੰਤਰਤਾ ਦਿਵਸ ਸਮਾਗਮ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ । ਸਮਾਗਮ ਵਿੱਚ ਜਿੱਥੇ ਸਨਮਾਨਿਤ ਕੀਤੀਆਂ ਗਈਆਂ ਕੁਝ ਸਖਸੀਅਤਾਂ ਦੇ ਨਾਵਾਂ ਉੱਪਰ ਉਂਗਲ ਉੱਠ ਰਹੀ ਹੈ, ਉੱਥੇ ਸਬ-ਡਵੀਜ਼ਨ ਮਹਿਲ ਕਲਾਂ ਨਾਲ ਸਬੰਧਤ ਪਿੰਡਾਂ ਦੀਆਂ ਕੁਝ ਹਸਤੀਆਂ ਜਿਨ੍ਹਾਂ ਨੇ ਆਪਣੇ ਵਿਸ਼ੇਸ਼ ਕਾਰਜਾਂ ਕਰਕੇ ਦੇਸ਼-ਵਿਦੇਸ਼ ਵਿੱਚ ਮਹਿਲ ਕਲਾਂ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ, ਨੂੰ ਪ੍ਰਸ਼ਾਸਨ ਵੱਲੋਂ ਅੱਖੋਂ-ਪਰੋਖੇ ਕਰਨ ‘ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ । ਦੂਜੇ ਪਾਸੇ ਸਬ-ਡਵੀਜ਼ਨ ਬਣਨ ਤੋਂ ਬਾਅਦ ਮਹਿਲ ਕਲਾਂ ਵਿਖੇ ਸੁਤੰਤਰਤਾ ਦਿਵਸ ਦੇ ਏਸ ਪਹਿਲੇ ਸਮਾਗਮ ਵਿੱਚ ਹਲਕਾ ਵਿਧਾਇਕ ਦੀ ਗੈਰ ਹਾਜ਼ਰੀ ਵੀ ਰੜਕਦੀ ਰਹੀ । ਭਾਵੇਂ ਕਿ ਹਲਕਾ ਵਿਧਾਇਕ ਦੀ ਟੀਮ ਨੇ ਉਹਨਾਂ ਦੇ ਪੀਏ ਦੀ ਅਗਵਾਈ ਹੇਠ ਸਮਾਗਮ ਵਿੱਚ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ ਪਰੰਤੂ ਲੋਕਾਂ ਨੂੰ ਉਸ ਵੇਲੇ ਹੈਰਾਨੀ ਹੋਈ ਜਦੋਂ ਸਮਾਗਮ ਦੀ ਸਮਾਪਤੀ ਤੋਂ ਪਹਿਲਾਂ ਹੀ, ਚਲਦੇ ਸਮਾਗਮ ਦੌਰਾਨ ਹੀ ਵਿਧਾਇਕ ਦੀ ਟੀਮ ਦੇ ਸਟੇਜ ‘ਤੇ ਬੈਠੇ ਸਾਰੇ ਮੈਂਬਰ ਅਚਾਨਕ ਉੱਠ ਕੇ ਚਲੇ ਗਏ। ਇਹ ਵੀ ਜਾਣਕਾਰੀ ਮਿਲੀ ਹੈ ਕਿ ਮਹਿਲ ਕਲਾਂ ਵਾਲਾ ਸਮਾਗਮ ਵਿਚਾਲੇ ਛੱਡ ਕੇ ਹਲਕਾ ਵਿਧਾਇਕ ਦੀ ਟੀਮ ਦੇ ਮੈਂਬਰ ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਪੁੱਜੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਵੀਰ ਸਿੰਘ ਦਾ “ਅਸ਼ੀਰਵਾਦ” ਪ੍ਰਾਪਤ ਕਰਨ ਗਏ ਸਨ ਜਿੱਥੇ ਹਲਕਾ ਵਿਧਾਇਕ ਪਹਿਲਾਂ ਹੀ ਹਾਜ਼ਰ ਸੀ । ਜ਼ਿਕਰਯੋਗ ਹੈ ਕਿ ਗਣਤੰਤਰਤਾ ਦਿਵਸ ਅਤੇ ਸੁਤੰਤਰਤਾ ਦਿਵਸ ਦੇ ਸਮਾਗਮ ਮੁੱਖ ਮਹਿਮਾਨ ਦੀ ਆਮਦ ਨਾਲ ਸ਼ੁਰੂ ਹੁੰਦੇ ਹਨ ਅਤੇ ਅਖੀਰ ਵਿੱਚ “ਰਾਸ਼ਟਰੀ ਗੀਤ” ਦੇ ਗਾਇਨ ਕਰਨ ਤੋਂ ਬਾਦ ਸਮਾਗਮ ਦੀ ਪੂਰੇ ਤਰੀਕੇ ਨਾਲ ਸਮਾਪਤੀ ਕੀਤੀ ਜਾਂਦੀ ਹੈ। ਇਸ ਦੌਰਾਨ ਕੋਈ ਆਮ ਵਿਅਕਤੀ ਸਮਾਗਮ ਨੂੰ ਵਿਚਾਲੇ ਛੱਡ ਕੇ ਚਲਾ ਜਾਵੇ ਤਾਂ ਵੱਖਰੀ ਗੱਲ ਹੈ ਪ੍ਰੰਤੂ ਕਿਸੇ ਜ਼ਿੰਮੇਵਾਰ ਵਿਅਕਤੀ ਦਾ ਸਮਾਗਮ ਨੂੰ ਵਿਚਾਲੇ ਛੱਡ ਕੇ ਚਲੇ ਜਾਣਾ ਹੈਰਾਨੀਜਨਕ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Tags: #barnalanews#punjabnews
Previous Post

ਪ੍ਰਿੰਸੀਪਲ ਨਿਦਾ ਅਲਤਾਫ਼ ਦਾ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤਾ ਵਿਸ਼ੇਸ਼ ਸਨਮਾਨ

Next Post

ਪੰਜਾਬ ਦੇ ਮੰਤਰੀ ਕਟਾਰੂਚੱਕ ਨੂੰ ਵੱਡੀ ਰਾਹਤ, ਕੌਮੀ ਕਮਿਸ਼ਨ ਨੇ ਬੰਦ ਕੀਤਾ ਕੇਸ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ
ਬਰਨਾਲਾ ਆਸ-ਪਾਸ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
Load More
Next Post
ਪੰਜਾਬ ਦੇ ਮੰਤਰੀ ਕਟਾਰੂਚੱਕ ਨੂੰ ਵੱਡੀ ਰਾਹਤ, ਕੌਮੀ ਕਮਿਸ਼ਨ ਨੇ ਬੰਦ ਕੀਤਾ ਕੇਸ

ਪੰਜਾਬ ਦੇ ਮੰਤਰੀ ਕਟਾਰੂਚੱਕ ਨੂੰ ਵੱਡੀ ਰਾਹਤ, ਕੌਮੀ ਕਮਿਸ਼ਨ ਨੇ ਬੰਦ ਕੀਤਾ ਕੇਸ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend