Gee 98News

ਹਾਈਕੋਰਟ ਨੇ ਪੰਚਾਇਤਾਂ ਭੰਗ ਕਰਨ ਦੇ ਮਾਮਲੇ ‘ਤੇ ਸਰਕਾਰ ਨੂੰ ਜਾਰੀ ਕੀਤਾ ਨੋਟਿਸ

ਚੰਡੀਗੜ੍ਹ,17 ਅਗਸਤ-ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਭੰਗ ਦਾ ਮਾਮਲਾ ਹਾਈਕੋਰਟ ਪੁੱਜ ਗਿਆ ਹੈ। ਪੰਚਾਇਤਾਂ ਭੰਗ ਕਰਨ ਦੇ ਫ਼ੈਸਲੇ ਖ਼ਿਲਾਫ਼ ਬਲਵਿੰਦਰ ਸਿੰਘ ਅਤੇ ਹੋਰ ਪਟੀਸ਼ਨਰਾਂ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਜਸਟਿਸ ਰਾਜ ਮੋਹਨ ਸਿੰਘ ਅਤੇ ਜਸਟਿਸ ਹਰਪ੍ਰੀਤ ਸਿੰਘ ਬਰਾੜ ਦੇ ਡਿਵੀਜ਼ਨ ਬੈਂਚ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਸੁਣਵਾਈ ਦੀ ਅਗਲੀ ਤਰੀਕ 28 ਅਗਸਤ ਤੈਅ ਕੀਤੀ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ 10 ਅਗਸਤ ਦਾ ਨੋਟੀਫਿਕੇਸ਼ਨ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ। ਪਟੀਸ਼ਨਰਾਂ ਨੇ ਕਿਹਾ ਹੈ ਕਿ ਪੰਜਾਬ ਰਾਜ ਵਿੱਚ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਚੁਣੇ ਹੋਏ ਨੁਮਾਇੰਦਿਆਂ ਦੇ ਕਾਰਜਕਾਲ ਦੀ ਸਮਾਪਤੀ ਤੋਂ ਪਹਿਲਾਂ ਗ਼ਲਤ ਅਤੇ ਗੈਰ-ਕਾਨੂੰਨੀ ਢੰਗ ਨਾਲ ਭੰਗ ਕਰ ਦਿੱਤਾ ਗਿਆ। ਪਟੀਸ਼ਨਰਾਂ ਦਾ ਤਰਕ ਹੈ ਕਿ ਪੰਚਾਂ ਸਰਪੰਚਾਂ ਨੇ ਜਨਵਰੀ 2019 ਵਿੱਚ ਹੀ ਅਹੁਦਾ ਸੰਭਾਲਿਆ ਸੀ। ਇਸ ਤਰ੍ਹਾਂ ਉਨ੍ਹਾਂ ਦਾ ਕਾਰਜਕਾਲ ਜਨਵਰੀ 2024 ਤੱਕ ਸੀ ਪਰ ਰਾਜ ਸਰਕਾਰ ਵੱਲੋਂ 31 ਦਸੰਬਰ ਤੱਕ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਗਿਆ।

error: Content is protected !!