Gee 98News

CRIME REPORT : 30 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ,ਮਾਮਲਾ ਦਰਜ

ਸੋਨੀ ਧਨੌਲਾ, ਬਰਨਾਲਾ
ਥਾਣਾ ਧਨੌਲਾ ਦੀ ਪੁਲਿਸ ਨੇ ਭੁੱਕੀ ਚੂਰਾ ਪੋਸਤ ਬਰਾਮਦ ਹੋਣ ਤੇ ਇੱਕ ਵਿਅਕਤੀ ਦੇ ਖਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਧਨੌਲਾ ਦੀ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਬਲਜੀਤ ਸਿੰਘ ਉਰਫ਼ ਬਬਲੀ ਵਾਸੀ ਬੁਗਰਾਂ ਜ਼ੋ ਬਾਹਰਲੇ ਰਾਜਾਂ ਤੋਂ ਭੁੱਕੀ ਚੂਰਾ ਪੋਸਤ ਲਿਆ ਕੇ ਧਨੌਲਾ ਦੇ ਆਸ ਪਾਸ ਇਲਾਕੇਚ ਵੇਚਣ ਦਾ ਧੰਦਾ ਕਰਦਾ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋ 30 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕਰਕੇ ਕੇਸ ਦਰਜ ਕੀਤਾ ਹੈ। ਇਸੇ ਤਰ੍ਹਾਂ ਜ਼ਿਲ੍ਹਾ ਜੇਲ੍ਹ ਬਰਨਾਲਾ ‘ਚੋਂ ਮੋਬਾਇਲ ਫੋਨ ਬਰਾਮਦ ਹੋਣ ਤੇ ਥਾਣਾ ਸਿਟੀ 1 ਦੀ ਪੁਲਿਸ ਨੇ ਅਣਪਛਾਤੇ ਹਵਾਲਾਤੀ ਦੇ ਖਿਲਾਫ਼ ਕੇਸ ਦਰਜ ਕੀਤਾ ਹੈ। ਇੱਕ ਹਵਾਲਾਤੀ ਪਾਸੋ ਨਸ਼ਾ ਬਰਾਮਦ ਹੋਣ 'ਤੇ ਉਸ ਦੇ ਖਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਸਿਟੀ ਇੱਕ ਦੀ ਪੁਲਿਸ ਨੇ ਦੱਸਿਆ ਕਿ ਸਹਾਇਕ ਜੇਲ੍ਹ ਸੁਪਰਡੈਂਟ ਦੇ ਭੇਜੇ ਪੱਤਰ ਅਨੁਸਾਰ ਜਦ ਉਹ ਬੈਰਕ ਦੀ ਤਲਾਸ਼ੀ ਕਰ ਰਿਹਾ ਸੀ ਤਾਂ ਉਸਨੂੰ ਹਵਾਲਾਤੀ ਸਨੀ ਕੁਮਾਰ ਵਾਸੀ ਬਰਨਾਲਾ ਪਾਸੋ ਸੁਲਫ਼ੇ ਵਰਗਾ ਕਾਲੇ ਰੰਗ ਦਾ ਪਦਾਰਥ ਬਰਾਮਦ ਹੋਇਆ। ਪੁਲਿਸ ਨੇ ਪੱਤਰ ਦੇ ਅਧਾਰ ਸਨੀ ਕੁਮਾਰ ਵਾਸੀ ਬਰਨਾਲਾ ਦੇ ਖਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਥਾਣਾ ਧਨੌਲਾ ਦੀ ਪੁਲਿਸ ਨੇ ਗਊਆਂ ਦੀ ਹੱਤਿਆ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਧਨੌਨਾ ਦੀ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਰੋਡਤੇ ਤਿੰਨ ਮ੍ਰਿਤਕ ਗਊਆਂ ਪਈਆਂ ਹਨ, ਇਨ੍ਹਾਂ ਗਊਆਂ ਨੂੰ ਕੋਈ ਅਣਪਛਾਤਾ ਵਿਅਕਤੀ ਮਾਰ ਕੇ ਛੁੱਟ ਗਿਆ ਹੈ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੁ ਕਰ ਦਿੱਤੀ ਹੈ।

error: Content is protected !!