Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਜਿਹੜੇ ਰਾਹ ਤੋਂ “ਵੱਡੇ ਸਾਬ੍ਹ ਜੀ” ਰੋਜ਼ ਲੰਘਦੇ…ਉੱਥੇ ਵੀ ਵੱਡੇ-ਵੱਡੇ ਟੋਏ ਨੇ…!

Nirmal Pandori by Nirmal Pandori
08/18/2023
in ਪੰਜਾਬ
Reading Time: 1 min read
A A
0
…ਜਿਹੜੇ ਰਾਹ ਤੋਂ “ਵੱਡੇ ਸਾਬ੍ਹ ਜੀ” ਰੋਜ਼ ਲੰਘਦੇ…ਉੱਥੇ ਵੀ ਵੱਡੇ-ਵੱਡੇ ਟੋਏ ਨੇ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,18 ਅਗਸਤ ( ਨਿਰਮਲ ਸਿੰਘ ਪੰਡੋਰੀ )-ਬਰਨਾਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਬਣੀ ਹੋਈ ਮੁੱਖ ਸੜਕ ਦੀ ਤਰਸਯੋਗ ਹਾਲਤ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੇਨ ਗੇਟ ਤੋਂ ਅੰਦਰ ਦਾਖ਼ਲ ਹੁੰਦੇ ਹੋਏ ਹੀ ਇਹ ਸੜਕ ਪ੍ਰਬੰਧਕੀ ਕੰਪਲੈਕਸ ਅੰਦਰ ਲੱਗੇ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਤੱਕ ਆਪਣੀ ਹਾਲਤ ਆਪ ਬਿਆਨ ਕਰ ਰਹੀ ਹੈ। ਇਸ ਸੜਕ ਦੇ ਉੱਪਰ ਡੂੰਘੇ ਟੋਇਆਂ ਦੀ ਸਥਿਤੀ ਤੋਂ ਸਪੱਸ਼ਟ ਹੋ ਰਿਹਾ ਹੈ ਕਿ ਇਸ ਦੀ ਇਹ ਤਰਸਯੋਗ ਹਾਲਤ ਕਾਫੀ ਸਮੇਂ ਤੋਂ ਬਣੀ ਹੋਈ ਹੈ। ਥੋੜ੍ਹੀ ਜਿਹੀ ਬਰਸਾਤ ਹੋਣ ਤੋਂ ਬਾਅਦ ਇਸ ਸੜਕ ਉੱਪਰ ਜਿੱਥੇ ਵਾਹਨਾਂ ਦਾ ਲੰਘਣਾ ਵੀ ਔਖਾ ਹੋ ਜਾਂਦਾ ਹੈ, ਉਥੇ ਪੈਦਲ ਲੰਘਣਾ ਤਾਂ ਨਾਮੁਮਕਿਨ ਹੀ ਹੈ। ਜੇਕਰ ਇਸ ਸੜਕ ਦੀ ਮਾੜੀ ਹਾਲਤ ਪ੍ਰਤੀ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਲਾਪ੍ਰਵਾਹੀ ਦੀ ਗੱਲ ਕੀਤੀ ਜਾਵੇ ਤਾਂ “ਦੀਵੇ ਥੱਲੇ ਹਨੇਰੇ” ਵਾਲੀ ਕਹਾਵਤ ਪੂਰੀ ਤਰਾਂ ਢੁੱਕਦੀ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਇਹੀ ਉਹ ਮੁੱਖ ਸੜਕ ਹੈ ਜਿੱਥੋਂ “ਵੱਡੇ ਸਾਬ੍ਹ” ਰੋਜ਼ਾਨਾ ਇੱਕ ਵਾਰ ਨਹੀਂ, ਸਗੋਂ ਕਈ ਵਾਰ ਲੰਘਦੇ ਹਨ । ਇਸੇ ਸੜਕ ਉੱਪਰ ਰੋਜ਼ਾਨਾ ਜਿਲ੍ਹੇ ਦੇ ਮਾਨਯੋਗ ਡਿਪਟੀ ਕਮਿਸ਼ਨਰ, ਮਾਨਯੋਗ ਐਸਐਸਪੀ ਅਤੇ ਸੱਤਾਧਾਰੀ ਪਾਰਟੀ ਦੇ ਵੱਡੇ ਆਗੂ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੈਅਰਮੈਨ ਵੀ ਰੋਜ਼ਾਨਾ ਕਈ ਵਾਰ ਆਪਣੇ ਵਾਹਨਾਂ ਵਿੱਚ ਲੰਘਦੇ ਹਨ।

ਸਿਰਫ਼ ਸਰਕਾਰੀ ਅਫ਼ਸਰ ਹੀ ਨਹੀਂ ਬਲਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੀਟਿੰਗਾਂ ਕਰਨ ਆਉਂਦੇ “ਮੰਤਰੀ ਸਾਹਿਬਾਨ” ਵੀ ਇਸੇ ਸੜਕ ਉੱਪਰ ਦੀ ਲੰਘ ਕੇ ਹੀ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ਤੱਕ ਜਾਂਦੇ ਹਨ, ਇਸ ਦੇ ਬਾਵਜੂਦ ਵੀ ਇਸ ਸੜਕ ਦੀ ਤਰਸਯੋਗ ਹਾਲਤ ਨੂੰ ਸੰਵਾਰਨ ਸੰਬੰਧੀ ਕੋਈ ਉੱਚਿਤ ਕਦਮ ਕਈ ਮਹੀਨਿਆਂ ਤੋਂ ਨਹੀਂ ਚੁੱਕੇ ਜਾ ਰਹੇ। ਡਿਪਟੀ ਕਮਿਸ਼ਨਰ, ਐਸ ਐਸ ਪੀ ਦਫ਼ਤਰ ਦੇ ਸਾਹਮਣੇ ਜਨਤਕ ਜਥੇਬੰਦੀਆਂ ਦੇ ਧਰਨੇ ਦੌਰਾਨ ਕਈ ਵਾਰ ਜਨਤਕ ਆਗੂ ਆਪਣੇ ਸੰਬੋਧਨ ਦੌਰਾਨ ਇਸ ਸੜਕ ਦੀ ਤਰਸਯੋਗ ਹਾਲਤ ‘ਤੇ ਮਜ਼ਾਹੀਆ ਟਿੱਪਣੀਆਂ ਵੀ ਕਰ ਚੁੱਕੇ ਹਨ । ਇਹ ਵੀ ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕੰਮ-ਧੰਦੇ ਲਈ ਆਉਣ ਵਾਲੇ ਲੋਕਾਂ ਦੇ ਵਾਹਨਾਂ ਉੱਪਰ ਪਾਰਕਿੰਗ ਟੈਕਸ ਵੀ ਲਗਾਇਆ ਹੋਇਆ ਹੈ। ਲੋਕਾਂ ਦੀ ਮੰਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਲਦੀ ਧਿਆਨ ਦੇ ਕੇ ਇਸ ਸੜਕ ਦੀ ਤਰਸਯੋਗ ਹਾਲਤ ਸੁਧਾਰਨੀ ਚਾਹੀਦੀ ਹੈ। ਇਸ ਸਬੰਧੀ ਜਦ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਇਸ ਸੜਕ ਉੱਪਰ ਜਲਦੀ ਹੀ ਇੰਟਰਲੌਕ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

04/27/2026
Load More
Tags: #barnalanews#punjabnews
Previous Post

CRIME REPORT : 30 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ,ਮਾਮਲਾ ਦਰਜ

Next Post

ਬਰਨਾਲਾ ਜ਼ਿਲ੍ਹੇ ‘ਚ ਸਕੂਲੀ ਵਾਹਨ ਟਰਾਂਸਪੋਰਟ ਵਿਭਾਗ ਦੇ ਰਾਡਾਰ ‘ਤੇ…ਕੀਤੀ ਵਿਸ਼ੇਸ਼ ਚੈਕਿੰਗ,ਦਿੱਤੀ ਚਿਤਾਵਨੀ

Nirmal Pandori

Nirmal Pandori

Related Posts

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ
ਪੰਜਾਬ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

by Nirmal Pandori
04/27/2026
ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
Load More
Next Post
ਬਰਨਾਲਾ ਜ਼ਿਲ੍ਹੇ ‘ਚ ਸਕੂਲੀ ਵਾਹਨ ਟਰਾਂਸਪੋਰਟ ਵਿਭਾਗ ਦੇ ਰਾਡਾਰ ‘ਤੇ…ਕੀਤੀ ਵਿਸ਼ੇਸ਼ ਚੈਕਿੰਗ,ਦਿੱਤੀ ਚਿਤਾਵਨੀ

ਬਰਨਾਲਾ ਜ਼ਿਲ੍ਹੇ 'ਚ ਸਕੂਲੀ ਵਾਹਨ ਟਰਾਂਸਪੋਰਟ ਵਿਭਾਗ ਦੇ ਰਾਡਾਰ 'ਤੇ…ਕੀਤੀ ਵਿਸ਼ੇਸ਼ ਚੈਕਿੰਗ,ਦਿੱਤੀ ਚਿਤਾਵਨੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend