Gee 98News

ਸੱਸ ਕਰਦੀ ਸੀ ਬਲੈਕਮੇਲ..ਤਾਂ ਜਵਾਈ ਨੇ ਕਰ ਲਈ ਆਤਮਹੱਤਿਆ

-ਮ੍ਰਿਤਕ ਨੌਜਵਾਨ ਦੀ ਪਤਨੀ, ਸੱਸ ਅਤੇ ਸਾਲੇ ‘ਤੇ ਪਰਚਾ ਦਰਜ
ਚੰਡੀਗੜ੍ਹ,19 ਅਗਸਤ-ਕਰੀਬ ਇੱਕ ਮਹੀਨਾ ਪਹਿਲਾਂ ਵਿਆਹੇ ਨੌਜਵਾਨ ਨੇ ਆਪਣੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ਕਰ ਲਈ । ਘਟਨਾ ਮੋਗਾ ਦੇ ਪਿੰਡ ਕੋਟ ਈਸੇ ਖਾਂ ਦੀ ਹੈ। ਮ੍ਰਿਤਕ ਨੌਜਵਾਨ ਗਗਨਦੀਪ ਸਿੰਘ ਨੇ ਇਕ ਸੁਸਾਈਡ ਨੋਟ ਵੀ ਲਿਖਿਆ ਹੈ, ਜਿਸ ਵਿੱਚ ਉਸ ਨੇ ਸਹੁਰਿਆਂ ‘ਤੇ ਕਈ ਗੰਭੀਰ ਦੋਸ਼ ਲਗਾਏ ਹਨ ਕਿ ਉਸ ਦੀ ਸੱਸ ਅਤੇ ਪਤਨੀ ਉਸ ‘ਤੇ ਤਲਾਕ ਲਈ ਦਬਾਅ ਪਾ ਰਹੇ ਹਨ ਅਤੇ ਸੱਸ ਨੇ 30 ਲੱਖ ਰੁਪਏ ਦੀ ਮੰਗ ਕੀਤੀ ਹੈ। ਗਗਨਦੀਪ ਨੇ ਸੁਸਾਈਡ ਨੋਟ ‘ਚ ਲਿਖਿਆ ਹੈ ਕਿ “ਸਹੁਰਾ ਪਰਿਵਾਰ ਉਸ ਨੂੰ ਥਾਣੇ ਬੁਲਾ ਕੇ ਜ਼ਲੀਲ ਕਰਨ ਦੀਆਂ ਧਮਕੀਆਂ ਦੇ ਰਹੇ ਸਨ। ਮੈਂ ਆਪਣੇ ਸਹੁਰੇ ਪਰਿਵਾਰ ਤੋਂ ਪਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਰਿਹਾ ਹਾਂ। ਇਸ ਸਭ ਲਈ ਮੇਰੀ ਸੱਸ, ਪਤਨੀ ਅਤੇ ਸਾਲਾ ਜ਼ਿੰਮੇਵਾਰ ਹਨ। ਮੇਰੀ ਮੌਤ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਮੈਨੂੰ ਇਨਸਾਫ਼ ਦਿਤਾ ਜਾਵੇ”। ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਪਤਨੀ, ਸੱਸ ਅਤੇ ਸਾਲੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਦੌਰਾਨ ਪੁਲਿਸ ਨੂੰ ਇਕ ਕਾਲ ਰਿਕਾਰਡਿੰਗ ਮਿਲੀ ਹੈ, ਜਿਸ ਵਿੱਚ ਗਗਨਦੀਪ ਦੀ ਸੱਸ ਉਸ ਤੋਂ ਲੱਖਾਂ ਰੁਪਏ ਦੀ ਮੰਗ ਕਰ ਰਹੀ ਹੈ ਅਤੇ ਉਸ ਨੂੰ ਤਲਾਕ ਦੇਣ ਦੀਆਂ ਧਮਕੀਆਂ ਦੇ ਰਹੀ ਹੈ।

error: Content is protected !!