Gee 98News

ਸ਼੍ਰੋਮਣੀ ਕਮੇਟੀ ਬਰਨਾਲਾ ਵਿਖੇ 2 ਏਕੜ ਜ਼ਮੀਨ ਵਿੱਚ ਜੰਗਲ ਲਗਾਏਗੀ

ਬਰਨਾਲਾ,19 ਅਗਸਤ ( ਨਿਰਮਲ ਸਿੰਘ ਪੰਡੋਰੀ )-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਰਨਾਲਾ ਵਿਖੇ 2 ਏਕੜ ਜ਼ਮੀਨ ਵਿੱਚ ਜੰਗਲ ਲਗਾਇਆ ਜਾਵੇਗਾ। ਇਹ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲ ਨੇ ਦੱਸਿਆ ਕਿ 21 ਅਗਸਤ ਨੂੰ ਬਰਨਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ ਅਤੇ ਪਰਮਜੀਤ ਸਿੰਘ ਖਾਲਸਾ ਮੈਂਬਰ ਅੰਤ੍ਰਿੰਗ ਕਮੇਟੀ ਵੱਖ-ਵੱਖ ਤਰ੍ਹਾਂ ਦੇ ਪੌਦੇ ਲਗਾ ਕੇ ਇਹ ਜੰਗਲ ਲਗਾਉਣ ਦੀ ਸ਼ੁਰੂਆਤ ਕਰਨਗੇ । ਉਨ੍ਹਾਂ ਦੱਸਿਆ ਕਿ ਇਸ ਜੰਗਲ ਵਿੱਚ ਅਮਰੂਦ, ਆਲੂਬੁਖਾਰਾ,ਚੀਕੂ ਅਤੇ ਪਪੀਤਾ ਆਦਿ ਤੋਂ ਇਲਾਵਾ ਅਜਵਾਇਨ, ਅਸ਼ਵਗੰਧਾ ਅਤੇ ਚੰਦਨ ਵਰਗੇ ਗੁਣਕਾਰੀ ਪੌਦੇ ਵੀ ਲਗਾਏ ਜਾਣਗੇ । ਇਸ ਮੌਕੇ ਗੱਲਬਾਤ ਕਰਦੇ ਹੋਏ ਪਰਮਜੀਤ ਸਿੰਘ ਖਾਲਸਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਵੱਲੋਂ ਬਰਨਾਲਾ ਵਿਖੇ 2 ਏਕੜ ਵਿੱਚ ਜੰਗਲ ਲਗਾਇਆ ਗਿਆ ਹੈ ਜਿਸਦੇ ਪੌਦੇ ਹੁਣ ਵੱਡੇ ਦਰੱਖਤ ਬਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਾਤਾਵਰਣ ਦੀ ਸੰਭਾਲ ਪ੍ਰਤੀ ਉਪਦੇਸ਼ ਮੁਤਾਬਕ ਕੰਮ ਕਰ ਰਹੀ ਹੈ।

error: Content is protected !!