Skip to main content

Gee 98News

ਸਕੂਲ ਦੇ ਕਮਰੇ ਦਾ ਲੈਂਟਰ ਡਿੱਗਣ ਦੇ ਮਾਮਲੇ ‘ਚ ਠੇਕੇਦਾਰ ‘ਤੇ ਹੋਗੀ ਕਾਰਵਾਈ

ਚੰਡੀਗੜ੍ਹ,24 ਅਗਸਤ-ਲੁਧਿਆਣਾ ਜ਼ਿਲ੍ਹੇ ਦੇ ਬੱਦੋਵਾਲ ਪਿੰਡ ਦੇ ਸਰਕਾਰੀ ਸਕੂਲ ਵਿੱਚ ਇੱਕ ਕਮਰੇ ਦੀ ਲੈਂਟਰ ਡਿੱਗਣ ਦੇ ਮਾਮਲੇ ਵਿੱਚ ਮੁਲਜ਼ਮ ਠੇਕੇਦਾਰ ਅਨਮੋਲ ਕਤਿਆਲ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਗਈ ਹੈ। ਪੁਲਿਸ ਨੇ ਅਨਮੋਲ ਕਤਿਆਲ ਖ਼ਿਲਾਫ਼ ਥਾਣਾ ਮੁੱਲਾਂਪੁਰ ਦਾਖਾ ਵਿਖੇ ਧਾਰਾ 304 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਸਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਚਰਚਾ ਹੈ ਕਿ ਅਨਮੋਲ ਦੀ ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਚੰਗੀ ਜਾਣ-ਪਛਾਣ ਹੈ। ਜ਼ਿਕਰਯੋਗ ਹੈ ਕਿ ਸਕੂਲ ਦਾ ਲੈਂਟਰ ਡਿੱਗਣ ਕਾਰਨ ਇਸ ਹਾਦਸੇ ਵਿੱਚ ਇੱਕ ਅਧਿਆਪਕਾ ਰਵਿੰਦਰ ਕੌਰ ਦੀ ਮੌਤ ਹੋ ਗਈ ਹੈ, ਜਦਕਿ ਨਰਿੰਦਰਜੀਤ ਕੌਰ, ਸੁਖਜੀਤ ਕੌਰ ਅਤੇ ਇੰਦੂ ਰਾਣੀ ਜ਼ਖ਼ਮੀ ਹੋ ਗਈਆਂ ਹਨ।

error: Content is protected !!