Gee 98News

ਦੁੱਗਲ ਨੇ ਕੀਤਾ ਰਾਜੂ ਖੰਨਾ ਦੀ ਨਿਯੂਕਤੀ ਦਾ ਸਵਾਗਤ

ਬਰਨਾਲਾ,31 ਜੁਲਾਈ (ਨਿਰਮਲ ਸਿੰਘ ਪੰਡੋਰੀ) : ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਕੌਮੀ ਪ੍ਰਧਾਨ ਹਰਚਰਨ ਸਿੰਘ ਭੁੱਲਰ ਆਈਪੀਐਸ ਨੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ’ਤੇ ਯੂਥ ਆਗੂ ਤਰਨਜੀਤ ਸਿੰਘ ਦੁੱਗਲ ਨੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਪ੍ਰਧਾਨ ਹਰਚਰਨ ਸਿੰਘ ਭੁੱਲਰ ਅਤੇ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਦਾ ਧੰਨਵਾਦ ਕੀਤਾ। ਦੁੱਗਲ ਨੇ ਕਿਹਾ ਕਿ ਗੱਤਕੇ ਪ੍ਰਤੀ ਨੌਜਵਾਨਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਲੋੜ ਹੈ ਅਤੇ ਸ੍ਰੀ ਰਾਜੂ ਖੰਨਾ ਤੋਂ ਇਹ ਉਮੀਦ ਕੀਤੀ ਜਾ ਸਕਦੀ ਹੈ ਕਿ ਉਹ ਆਪਣੀ ਇਸ ਵੱਡੀ ਜ਼ਿੰਮੇਵਾਰੀ ਨੂੰ ਬਾਖ਼ੂਬੀ ਨਿਭਾਉਣਗੇ।

error: Content is protected !!