Skip to main content

Gee 98News

ਮਹਿਲ ਕਲਾਂ ਪੁਲਿਸ ਨੇ 40 ਕਿੱਲੋ ਭੁੱਕੀ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ

ਬਰਨਾਲਾ,25 ਅਗਸਤ ( ਨਿਰਮਲ ਸਿੰਘ ਪੰਡੋਰੀ )-ਥਾਣਾ ਮਹਿਲ ਕਲਾਂ ਦੀ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੀ ਸਫਲਤਾ ਵਜੋਂ ਇੱਕ ਵਿਅਕਤੀ ਨੂੰ 40 ਕਿਲੋ ਭੁੱਕੀ ਚੋਰਾ ਪੋਸਤ ਸਮੇਤ ਕਾਰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਚਓ ਇੰਸਪੈਕਟਰ ਕਮਲਜੀਤ ਸਿੰਘ ਨੇ ਦੱਸਿਆ ਕਿ ਜਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਕੁਮਾਰ ਮਲਿਕ ਆਈ.ਪੀ.ਐਸ.ਦੀਆਂ ਹਦਾਇਤਾਂ ‘ਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਗੁਪਤ ਸੂਚਨਾ ਦੇ ਅਧਾਰ ‘ਤੇ SI ਸੱਤਪਾਲ ਸਿੰਘ ਨੇ ਕਾਊਂਟਰ ਇੰਟੈਲੀਜੈਂਸ ਟੀਮ ਨਾਲ ਦੌਰਾਨੇ ਗਸ਼ਤ ਹਰਪ੍ਰੀਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਫਤਿਹਗੜ੍ਹ ਸਾਹਿਬ ਨੂੰ ਇੱਕ ਕਾਰ ਸਮੇਤ ਕਾਬੂ ਕੀਤਾ ਅਤੇ 40 ਕਿਲੋ ਚੂਰਾ ਪੋਸਤ ਡੋਡੇ ਬਰਾਮਦ ਕੀਤੇ ।‌ ਉਹਨਾਂ ਦੱਸਿਆ ਕਿ ਦੋਸ਼ੀ ਖਿਲਾਫ ਮੁਕੱਦਮਾ ਨੰਬਰ 53 ਅਧੀਨ ਧਾਰਾ 15/61/85, NDPS ACT ਤਹਿਤ ਦਰਜ ਕੀਤਾ ਗਿਆ ਹੈ।

error: Content is protected !!