Skip to main content

Gee 98News

ਸਰਬੱਤ ਦਾ ਭਲਾ ਟਰੱਸਟ ਵੱਲੋ ਮੁਫ਼ਤ ਲੈਬੋਰਟਰੀ ਖੋਲਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਦਿੱਤਾ ਮੰਗ ਪੱਤਰ

ਬਰਨਾਲਾ, 23 ਅਗਸਤ ( ਨਿਰਮਲ ਸਿੰਘ ਪੰਡੋਰੀ)-ਸਰਬੱਤ ਦਾ ਭਲਾ ਟਰੱਸਟ ਵੱਲੋਂ ਲੋੜਵੰਦ ਲੋਕਾਂ ਲਈ ਮੁਫ਼ਤ ਲੈਬੋਰਟਰੀ ਖੋਲ੍ਹਣ ਵਾਸਤੇ ਸ਼੍ਰੋਮਣੀ ਕਮੇਟੀ ਦੀ ਮਾਲਕੀਅਤ ਅਧੀਨ ਇੱਕ ਦੁਕਾਨ ਦੇਣ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਮੰਗ ਪੱਤਰ ਦਿੱਤਾ ਗਿਆ। ਪਿਛਲੇ ਦਿਨੀਂ ਸ. ਧਾਮੀ ਦੀ ਬਰਨਾਲਾ ਫੇਰੀ ਦੌਰਾਨ ਸਰਬੱਤ ਦਾ ਭਲਾ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਇੰਜਨੀਅਰ ਗੁਰਜਿੰਦਰ ਸਿੰਘ ਸਿੱਧੂ ਅਤੇ ਹੋਰ ਮੈਂਬਰਾਂ ਵੱਲੋਂ ਸਰਦਾਰ ਧਾਮੀ ਨੂੰ ਮੰਗ ਪੱਤਰ ਦਿੰਦੇ ਹੋਏ ਦੱਸਿਆ ਕਿ ਬਰਨਾਲਾ ਵਿਖੇ ਲੋੜਵੰਦ ਲੋਕਾਂ ਦੇ ਵੱਖ-ਵੱਖ ਬਿਮਾਰੀਆਂ ਦੇ ਮੁਫ਼ਤ ਟੈਸਟ ਕਰਨ ਲਈ ਇੱਕ ਮੁਫ਼ਤ ਲੈਬੋਰਟਰੀ ਖੋਲਣ ਦੀ ਯੋਜਨਾ ਹੈ। ਇਸ ਮੌਕੇ ਸਿੱਧੂ ਨੇ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ਸੰਸਥਾ ਵੱਲੋਂ ਕੀਤੇ ਜਾਂਦੇ ਹੋਰ ਲੋਕ ਭਲਾਈ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ। ਸੰਸਥਾ ਦੇ ਅਹੁਦੇਦਾਰਾਂ ਦੀ ਮੰਗ ‘ਤੇ ਗ਼ੌਰ ਕਰਦੇ ਹੋਏ ਸ. ਧਾਮੀ ਨੇ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ‘ਚ ਜਲਦੀ ਹੀ ਸੰਸਥਾ ਨੂੰ ਇੱਕ ਦੁਕਾਨ ਮੁਫਤ ਲੈਬੋਰਟਰੀ ਵਾਸਤੇ ਦੇ ਦਿੱਤੀ ਜਾਵੇਗੀ। ਇਸ ਮੌਕੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲ, ਹੌਲਦਾਰ ਬਸੰਤ ਸਿੰਘ, ਸਾਬਕਾ ਪ੍ਰਧਾਨ ਸੰਜੀਵ ਸੋਰੀ ਕੁਲਵਿੰਦਰ ਸਿੰਘ ਕਾਲਾ, ਸੂਬੇਦਾਰ ਸਰਬਜੀਤ ਸਿੰਘ, ਗੁਰਜੰਟ ਸਿੰਘ ਸੋਨਾ ਆਦਿ ਵੀ ਹਾਜ਼ਰ ਸਨ।

error: Content is protected !!