Skip to main content

Gee 98News

ਪੰਜਾਬ ਦੇ ਦੋ ਅਧਿਆਪਕਾਂ ਨੂੰ ਮਿਲੇਗਾ ਰਾਸ਼ਟਰੀ ਐਵਾਰਡ

ਚੰਡੀਗੜ੍ਹ, 27 ਅਗਸਤ-ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਦੇ 2 ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਰਾਸ਼ਟਰੀ ਅਧਿਆਪਕ ਪੁਰਸਕਾਰ-2023 ਲਈ ਜਾਰੀ ਕੀਤੀ ਗਈ ਸੂਚੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਪਾਰ ਪੱਖੋਵਾਲ ਲੁਧਿਆਣਾ ਦੇ ਅਧਿਆਪਕ ਅੰਮ੍ਰਿਤਪਾਲ ਸਿੰਘ ਅਤੇ ਸਤਪਾਲ ਮਿੱਤਲ ਸਕੂਲ ਦੀ ਅਧਿਆਪਕਾ ਭੁਪਿੰਦਰ ਗੋਗੀਆ ਦੇ ਨਾਂਅ ਸ਼ਾਮਲ ਹਨ, ਜਿਨ੍ਹਾਂ ਦੀ ਚੋਣ 154 ਨਾਮਜ਼ਦਗੀਆਂ ‘ਚੋਂ ਕੀਤੀ ਗਈ ਹੈ। ਇਹ ਐਵਾਰਡ 50 ਅਧਿਆਪਕਾਂ ਨੂੰ ਦਿੱਤਾ ਜਾਵੇਗਾ। ਪੰਜਾਬ ਤੋਂ ਇਸ ਵਾਰ 6 ਅਧਿਆਪਕਾਂ ਨੇ ਇਸ ਐਵਾਰਡ ਲਈ ਅਰਜ਼ੀਆਂ ਦਿੱਤੀਆਂ ਸਨ।

error: Content is protected !!