Skip to main content

Gee 98News

ਮੁੱਖ ਮੰਤਰੀ ਭਗਵੰਤ ਮਾਨ ਠਾਠ ਨਾਨਕਸਰ ਵਿਖੇ ਹੋਏ ਨਤਮਸਤਕ

-ਸੰਪਰਦਾਇ ਵੱਲੋਂ ਸੋਨੇ ਦੇ ਖੰਡੇ ਨਾਲ ਕੀਤਾ ਸਨਮਾਨਿਤ
ਚੰਡੀਗੜ੍ਹ,28 ਅਗਸਤ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਗਰਾਓਂ ਨੇੜੇ ਠਾਠ ਨਾਨਕਸਰ ਵਿਖੇ ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਨੰਦ ਸਿੰਘ ਜੀ ਦੇ ਬਰਸੀ ਸਮਾਗਮਾਂ ਮੌਕੇ ਨਤਮਸਤਕ ਹੋਏ। ਨਾਨਕਸਰ ਸੰਪਰਦਾਇ ਦੇ ਸੰਤ ਬਾਬਾ ਘਾਲਾ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਦਸਤਾਰ ‘ਤੇ “ਸੋਨੇ ਦਾ ਖੰਡਾ” ਲਗਾ ਕੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਪੰਜਾਬ ਦੇ ਡੀਜੀਪੀ ਗੌਰਵ ਯਾਦਵ, ਆਈਜੀ ਕੌਸਤੁਭ ਸ਼ਰਮਾ, ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ,ਜਗਰਾਓਂ ਤੋਂ ਵਿਧਾਇਕ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਹਾਕਮ ਸਿੰਘ ਰਾਏਕੋਟ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਧਰਮਕੋਟ , ਵਿਧਾਇਕ ਡਾਕਟਰ ਅਮਨ ਅਰੋੜਾ ਮੋਗਾ, ਐਸ ਐਸ ਪੀ ਨਵਨੀਤ ਸਿੰਘ ਬੈਂਸ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ । ਮੁੱਖ ਮੰਤਰੀ ਭਗਵੰਤ ਮਾਨ ਨੇ ਬਾਬਾ ਘਾਲਾ ਸਿੰਘ ਨੂੰ ਮੁੱਖ ਮੰਤਰੀ ਹਾਊਸ ਚੰਡੀਗੜ੍ਹ ਆਉਣ ਦਾ ਸੱਦਾ ਦਿੰਦੇ ਹੋਏ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਦੀ ਪ੍ਰੋਗਰਾਮ ਨਿਸ਼ਚਿਤ ਕਰਨ ਦੀ ਡਿਊਟੀ ਵੀ ਲਗਾਈ । ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਨਾਨਕਸਰ ਵਿਖੇ ਆ ਕੇ ਉਨ੍ਹਾਂ ਨੂੰ ਜੋ ਸਕੂਨ ਮਿਲਿਆ, ਉਹ ਸ਼ਬਦਾਂ ਵਿੱਚ ਬਿਆਨ ਨਹੀਂ ਕਰ ਸਕਦੇ। ਆਪਣੇ ਇਸ ਧਾਰਮਿਕ ਦੌਰੇ ਦੌਰਾਨ ਮੁੱਖ ਮੰਤਰੀ ਨੇ ਮੀਡੀਆ ਤੋਂ ਪੂਰੀ ਤਰ੍ਹਾਂ ਦੂਰੀ ਬਣਾ ਕੇ ਰੱਖੀ।

error: Content is protected !!