Skip to main content

Gee 98News

ਡੀਸੀ ਦਫ਼ਤਰਾਂ ਦੇ ਕਰਮਚਾਰੀ ਫਿਰ ਕਰਨਗੇ ਹੜਤਾਲ

ਚੰਡੀਗੜ੍ਹ, 29 ਅਗਸਤ-ਪੰਜਾਬ ਦੇ ਡਿਪਟੀ ਕਮਿਸ਼ਨਰ ਦਫਤਰਾਂ, ਐਸਡੀਐੱਮ ਦਫ਼ਤਰਾਂ,ਤਹਿਸੀਲ ਅਤੇ ਸਬ ਤਹਿਸੀਲ ਦਫ਼ਤਰਾਂ ਦੇ ਕਰਮਚਾਰੀਆਂ ਨੇ ਕਲਮ ਛੋੜ ਹੜਤਾਲ ‘ਤੇ ਜਾਣ ਦਾ ਫੈਸਲਾ ਲਿਆ ਹੈ। ਇਹਨਾਂ ਸਾਰੇ ਦਫਤਰਾਂ ‘ਚ ਕੰਮ ਕਰਦੇ ਸਰਕਾਰੀ ਕਰਮਚਾਰੀ 11 ਤੋਂ 13 ਸਤੰਬਰ ਤੱਕ ਕਲਮ ਛੋੜ ਹੜਤਾਲ ‘ਤੇ ਰਹਿਣਗੇ ਅਤੇ ਇਸ ਦੌਰਾਨ ਕੋਈ ਵੀ ਕੰਮ ਨਹੀਂ ਕੀਤਾ ਜਾਵੇਗਾ । ਪ੍ਰਾਪਤ ਜਾਣਕਾਰੀ ਅਨੁਸਾਰ ਕਰਮਚਾਰੀਆਂ ਦੀ ਜਥੇਬੰਦੀ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ 25 ਅਗਸਤ ਤੱਕ ਆਪਣੀਆਂ ਮੰਗਾਂ ਦੀ ਪੂਰਤੀ ਲਈ ਅਲਟੀਮੇਟਮ ਦਿੱਤਾ ਸੀ ਪ੍ਰੰਤੂ ਸਰਕਾਰ ਵਲੋਂ ਕੋਈ ਹੁੰਗਾਰਾ ਨਹੀਂ ਭਰਿਆ ਗਿਆ, ਜਿਸ ਤੋਂ ਬਾਅਦ ਇਨ੍ਹਾਂ ਸਰਕਾਰੀ ਦਫਤਰਾਂ ਦੇ ਕਰਮਚਾਰੀਆਂ ਨੇ 11 ਤੋਂ 13 ਸਤੰਬਰ ਤੱਕ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ।

error: Content is protected !!