Skip to main content

Gee 98News

ਪੰਜਾਬ ਯੂਥ ਕਾਂਗਰਸ ਦੀ ਧੜੇਬੰਦੀ ਹੋਰ ਵਧੀ,ਦੋ ਮੀਤ ਪ੍ਰਧਾਨਾਂ ਨੂੰ ਨੋਟਿਸ ਜਾਰੀ

ਚੰਡੀਗੜ੍ਹ, 29 ਅਗਸਤ-ਪੰਜਾਬ ਯੂਥ ਕਾਂਗਰਸ ਦੀ ਤੁਹਾਡੇ ਬੰਦੀ ਘਟਣ ਦੀ ਬਜਾਏ ਵੱਧਣ ਦੇ ਰਾਹ ਪਈ ਹੋਈ ਹੈ। ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਉਦੇਵੀਰ ਸਿੰਘ ਢਿੱਲੋਂ ਅਤੇ ਅਕਸ਼ੇ ਸ਼ਰਮਾ ਨੂੰ ਨੋਟਿਸ ਜਾਰੀ ਕਰਕੇ ਦੋ ਦਿਨਾਂ ਦੇ ਅੰਦਰ ਅੰਦਰ ਜਵਾਬ ਦੇਣ ਲਈ ਕਿਹਾ ਗਿਆ ਹੈ। ਇਹ ਦੋਵੇਂ ਮੀਤ ਪ੍ਰਧਾਨ, ਨਵੇਂ ਪ੍ਰਧਾਨ ਮੋਹਿਤ ਮਹਿੰਦਰਾ ਦੇ ਅਹੁਦਾ ਸੰਭਾਲਣ ਮੌਕੇ ਕਰਵਾਏ ਸਮਾਗਮ ਵਿੱਚ ਸ਼ਾਮਲ ਨਹੀਂ ਹੋਏ ਸਨ। ਮੋਹਿਤ ਮਹਿੰਦਰਾ ਨੂੰ ਯੂਥ ਕਾਂਗਰਸ ਦਾ ਪ੍ਰਧਾਨ ਐਲਾਨੇ ਜਾਣ ਮਗਰੋਂ ਇੱਕ ਧੜਾ ਨਾਰਾਜ਼ ਹੈ। ਇਸ ਧੜੇ ਦੀ ਅਗਵਾਈ ਅਕਸ਼ੇ ਸ਼ਰਮਾ ਕਰ ਰਿਹਾ ਹੈ । ਅਕਸ਼ੇ ਸ਼ਰਮਾ ਦੇ ਧੜੇ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਮਾਗਮ ਵਿੱਚ ਸੱਦਿਆ ਨਹੀਂ ਗਿਆ। ਪੰਜਾਬ ਕਾਂਗਰਸ ਦੇ ਦਫ਼ਤਰ ਵਿੱਚ 24 ਅਗਸਤ ਨੂੰ ਇਹ ਸਮਾਗਮ ਕਰਵਾਇਆ ਗਿਆ ਸੀ, ਜਦੋਂ ਮੋਹਿਤ ਮਹਿੰਦਰਾ ਨੇ ਆਪਣਾ ਅਹੁਦਾ ਸੰਭਾਲਿਆ ਸੀ ਅਤੇ ਇਨ੍ਹਾਂ ਸਮਾਗਮਾਂ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਧੜੇ ਦੀ ਸ਼ਮੂਲੀਅਤ ਨਾ ਹੋਣ ਦੇ ਮੁੱਦੇ ਨੂੰ ਅਸਿੱਧੇ ਤਰੀਕੇ ਨਾਲ ਚੁੱਕਿਆ ਸੀ ਜਿੱਥੇ ਇਨ੍ਹਾਂ ਆਗੂਆਂ ਦੀ ਗ਼ੈਰ ਹਾਜ਼ਰੀ ਨੂੰ ਅਨੁਸ਼ਾਸਨਹੀਣਤਾ ਮੰਨਿਆ ਗਿਆ ਹੈ।

error: Content is protected !!