Skip to main content

Gee 98News

ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਲਿਆ ਵਾਪਸ

Gee98 news service-

ਚੰਡੀਗੜ੍ਹ, 31 ਅਗਸਤ-ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। ਪੰਜਾਬ ਦੇ ਐਡਵੋਕੇਟ ਜਨਰਲ ਨੇ ਹਾਈਕੋਰਟ ‘ਚ ਸੁਣਵਾਈ ਦੌਰਾਨ ਮਾਨਯੋਗ ਚੀਫ ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਨੂੰ ਦੱਸਿਆ ਕਿ ਸਰਕਾਰ ਇੱਕ ਦੋ-ਦਿਨਾਂ ਵਿੱਚ ਪੰਚਾਇਤਾਂ ਭੰਗ ਕਰਨ ਦਾ ਨੋਟੀਫਿਕੇਸ਼ਨ ਵਾਪਿਸ ਲੈ ਲਵੇਗੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਦੀ ਅਗਵਾਈ ਵਾਲੇ ਡਿਵੀਜ਼ਨ ਬੈਂਚ ਨੇ ਗਰਾਮ ਪੰਚਾਇਤਾਂ ਭੰਗ ਕੀਤੇ ਜਾਣ ਦੇ ਮਾਮਲੇ ‘ਤੇ ਦਾਇਰ ਜਨਹਿਤ ਪਟੀਸ਼ਨ ‘ਤੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਫਿਟਕਾਰ ਲਾਈ ਸੀ। ਡਿਵੀਜ਼ਨ ਬੈਂਚ ਨੇ ਪੰਜਾਬ ਸਰਕਾਰ ਤੋਂ ਪੰਚਾਇਤਾਂ ਨੂੰ ਭੰਗ ਕੀਤੇ ਜਾਣ ਪਿਛਲੇ ਤੱਥਾਂ ਬਾਰੇ ਪੁੱਛਿਆ ਤਾਂ ਸਰਕਾਰ ਨੇ ਜਵਾਬ ‘ਚ ਦਲੀਲ ਦਿੱਤੀ ਕਿ ਪੰਚਾਇਤਾਂ ਕੋਲ ਕਰੀਬ ਇੱਕ ਹਜ਼ਾਰ ਕਰੋੜ ਰੁਪਏ ਦੇ ਫ਼ੰਡ ਪਏ ਸਨ ਜਿਨ੍ਹਾਂ ਵਿੱਚ ਘਪਲਾ ਹੋਣ ਜਾਣ ਦਾ ਡਰ ਸੀ। ਕਾਨੂੰਨੀ ਟੀਮ ਨੇ ਡਿਵੀਜ਼ਨ ਬੈਂਚ ਤੋਂ ਤਿਆਰੀ ਲਈ ਸਮਾਂ ਮੰਗਿਆ ਤਾਂ ਅਦਾਲਤ ਨੇ ਸੁਣਵਾਈ 31 ਅਗਸਤ ‘ਤੇ ਪਾ ਦਿੱਤੀ ਸੀ।

error: Content is protected !!