Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਵਿਦਿਆਰਥੀਆਂ ਦੇ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ

Nirmal Pandori by Nirmal Pandori
08/31/2023
in ਪੰਜਾਬ
Reading Time: 1 min read
A A
0
ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਵਿਦਿਆਰਥੀਆਂ ਦੇ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ

Gee98 news

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 31 ਅਗਸਤ ( ਨਿਰਮਲ ਸਿੰਘ ਪੰਡੋਰੀ )-

ਸੂਬੇ ਦਾ ਭਾਸ਼ਾ ਵਿਭਾਗ, ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲੀ ਵਿਦਿਆਰਥੀਆਂ ਦੀਆਂ ਸਾਹਿਤਕ ਰੁਚੀਆਂ ਦੀ ਪ੍ਰਫੁੱਲਤਾ ਲਈ ਲਗਾਤਾਰ ਯਤਨਸ਼ੀਲ ਹੈ। ਇਨ੍ਹਾਂ ਯਤਨਾਂ ਅਧੀਨ ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਵੱਲੋਂ ਸਕੂਲੀ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਦੀ ਸ਼ੁਰੂਆਤ ਭਾਸ਼ਾ ਵਿਭਾਗ ਦੀ ਧੁਨ ਨਾਲ ਹੋਈ ਤੇ ਇਸ ਉਪਰੰਤ ਬਿੰਦਰ ਸਿੰਘ ਖੁੱਡੀ ਕਲਾਂ ਨੇ ਸਮੂਹ ਹਾਜ਼ਰੀਨ ਨੂੰ ਜੀ ਆਇਆਂ ਕਹਿੰਦਿਆਂ ਮੁਕਾਬਲਿਆਂ ਬਾਰੇ ਵਿਸਥਾਰਤ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਅੱਜ ਹੋ ਰਹੇ ਚਾਰ ਵੰਨਗੀਆਂ ਦੇ ਮੁਕਾਬਲਿਆਂ ਵਿੱਚੋਂ ਪਹਿਲੀ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸੂਬਾ ਪੱਧਰੀ ਮੁਕਾਬਲੇ ਵਿੱਚ ਸ਼ਮੂਲੀਅਤ ਕਰਨਗੇ। ਵਾਈ.ਐੱਸ ਸੰਸਥਾਵਾਂ ਦੇ ਚੇਅਰਮੈਨ ਪ੍ਰੋ. ਦਰਸ਼ਨ ਕੁਮਾਰ ਵਲੋਂ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਜੱਜਾਂ ਵੱਲੋਂ ਮੌਕੇ ਦਿੱਤੇ ਵਿਸ਼ਿਆਂ ‘ਤੇ ਲੇਖ,ਕਹਾਣੀ ਅਤੇ ਕਵਿਤਾ ਲਿਖਣ ਤੋਂ ਇਲਾਵਾ ਕਵਿਤਾਵਾਂ ਦਾ ਗਾਇਨ ਵੀ ਕੀਤਾ। ਸਾਹਿਤ ਸਿਰਜਣ ਮੁਕਾਬਲਿਆਂ ਦੀ ਜੱਜਮੈਂਟ ਉੱਘੇ ਆਲੋਚਕ ਅਤੇ ਲੇਖਕ ਤੇਜਾ ਸਿੰਘ ਤਿਲਕ ਅਤੇ ਕਹਾਣੀਕਾਰ ਡਾ. ਭੁਪਿੰਦਰ ਸਿੰਘ ਬੇਦੀ ਸਹਾਇਕ ਪ੍ਰੋਫੈਸਰ ਵੱਲੋਂ ਕੀਤੀ ਗਈ ਜਦਕਿ ਕਵਿਤਾ ਗਾਇਨ ਮੁਕਾਬਲਿਆਂ ਦੀ ਜੱਜਮੈਂਟ ਲੇਖਕ ਅਤੇ ਗਾਇਕ ਮਨਜੀਤ ਸਿੰਘ ਸਾਗਰ ਅਤੇ ਕਵੀ ਡਾ.ਰਾਮਪਾਲ ਸਿੰਘ ਸਹਾਇਕ ਪ੍ਰੋਫੈਸਰ ਵੱਲੋਂ ਕੀਤੀ ਗਈ। ਜੱਜਾਂ ਦੀ ਜੱਜਮੈਂਟ ਅਨੁਸਾਰ ਕਵਿਤਾ ਗਾਇਨ ਮੁਕਾਬਲੇ ਵਿੱਚੋਂ ਸਰਕਾਰੀ ਹਾਈ ਸਕੂਲ ਸਹਿਜੜਾ ਦੀ ਵਿਦਿਆਰਥਣ ਚਰਨਕੰਵਲ ਕੌਰ ਨੇ ਪਹਿਲਾ, ਹੌਲੀ ਏਂਜਲ ਸਕੂਲ ਤਪਾ ਦੇ ਵਿਦਿਆਰਥੀ ਅਰਫ਼ਾਨ ਖਾਨ ਨੇ ਦੂਜਾ ਅਤੇ ਸੈਕਰਡ ਹਾਰਟ ਕਾਨਵੈਂਟ ਸਕੂਲ ਬਰਨਾਲਾ ਦੀ ਵਿਦਿਆਰਥਣ ਮਹਿਨੀਰ ਕੌਸ਼ਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਲੇਖ ਰਚਨਾ ਮੁਕਾਬਲੇ ਵਿੱਚੋਂ ਸਰਕਾਰੀ ਹਾਈ ਸਕੂਲ ਤਲਵੰਡੀ ਦੀ ਵਿਦਿਆਰਥਣ ਜਸਦੀਪ ਕੌਰ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖਾ ਦੀ ਵਿਦਿਆਰਥਣ ਅਮਨਪ੍ਰੀਤ ਕੌਰ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀ ਮਹਿਰਾਜ ਦੀ ਵਿਦਿਆਰਥਣ ਰਵਲੀਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਹਾਣੀ ਰਚਨਾ ਮੁਕਾਬਲੇ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ੍ਹ ਦੀ ਵਿਦਿਆਰਥਣ ਖੁਸ਼ੀ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਪਾ ਦੀ ਵਿਦਿਆਰਥਣ ਸਾਨੀਆ ਮਿਰਜ਼ਾ ਨੇ ਦੂਜਾ ਤੇ ਸੈਕਰਡ ਹਾਰਟ ਕਾਨਵੈਂਟ ਸਕੂਲ ਬਰਨਾਲਾ ਦੇ ਵਿਦਿਆਰਥੀ ਜੀਵੀਤੇਸ਼ ਸਿੰਧਵਾਨੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਜਦਕਿ ਕਵਿਤਾ ਰਚਨਾ ਮੁਕਾਬਲੇ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦੀ ਵਿਦਿਆਰਥਣ ਅੰਸ਼ਿਕਾ ਕੁਮਾਰੀ ਨੇ ਪਹਿਲਾ, ਸਰਕਾਰੀ ਹਾਈ ਸਕੂਲ ਮਾਂਗੇਵਾਲ ਦੀ ਵਿਦਿਆਰਥਣ ਮਹਿਰੀਨ ਨੇ ਦੂਜਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲਾ ਦੀ ਵਿਦਿਆਰਥਣ ਕਸ਼ਿਸ਼ ਸ਼ਰਮਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਚਾਰੇ ਵਰਗਾਂ ਦੇ ਪਹਿਲੇ ਤਿੰਨ ਜੇਤੂਆਂ ਨੂੰ ਕ੍ਰਮਵਾਰ 1000, 750 ਅਤੇ 500 ਰੁਪਏ ਦੀ ਨਕਦ ਰਾਸ਼ੀ ਤੋਂ ਇਲਾਵਾ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ। ਮੰਚ ਸੰਚਾਲਨ ਦਾ ਫਰਜ਼ ਡਾ. ਪ੍ਰਗਟ ਸਿੰਘ ਟਿਵਾਣਾ ਵੱਲੋਂ ਨਿਭਾਇਆ ਗਿਆ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਐਮੀਨੈਂਸ ਸਕੂਲ ਬਰਨਾਲਾ ਦੇ ਪ੍ਰਿੰਸੀਪਲ ਹਰੀਸ਼ ਬਾਂਸਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਦੇ ਇੰਚਾਰਜ ਪ੍ਰਿੰਸੀਪਲ ਗੁਰਜਿੰਦਰ ਸਿੰਘ, ਜਗਦੇਵ ਸਿੰਘ ਸੀਨੀਅਰ ਸਹਾਇਕ, ਸਰਬਜੀਤ ਕੌਰ ਸੀਨੀਅਰ ਸਹਾਇਕ, ਬਲਜੀਤ ਸਿੰਘ ਅਕਲੀਆ, ਬਲਜਿੰਦਰ ਸਿੰਘ ਅਕਲੀਆ, ਭਾਸ਼ਾ ਦਫਤਰ ਦੇ ਕਰਮਚਾਰੀ ਗੋਬਿੰਦ ਸਿੰਘ ਅਤੇ ਜਸਪ੍ਰੀਤ ਤੋਂ ਇਲਾਵਾ ਵਿਦਿਆਰਥੀ ਅਤੇ ਵਿਦਿਆਰਥੀਆਂ ਦੇ ਗਾਈਡ ਅਧਿਆਪਕ ਵੀ ਹਾਜ਼ਰ ਸਨ।

ਕੈਪਸ਼ਨ:ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਜ਼ਿਲ੍ਹਾ ਭਾਸ਼ਾ ਦਫਤਰ ਦੇ ਅਧਿਕਾਰੀ ਅਤੇ ਹੋਰ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

04/27/2026
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

04/27/2026
Load More
Tags: #barnalanews#punjabnews
Previous Post

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨੇ ਐਸਮਾ ਕਾਨੂੰਨ ਲਾਗੂ ਕਰਨ ਦੀ ਨਿਖੇਧੀ ਕੀਤੀ

Next Post

ਬਰਨਾਲੇ ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ
ਪੰਜਾਬ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

by Nirmal Pandori
04/27/2026
ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
Load More
Next Post
ਬਰਨਾਲੇ ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ

ਬਰਨਾਲੇ ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend