Gee 98News

ਬਰਨਾਲੇ ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ

ਬਰਨਾਲਾ,31 ਅਗਸਤ (ਨਿਰਮਲ ਸਿੰਘ ਪੰਡੋਰੀ)-ਪੰਜਾਬ ਵਿਜੀਲੈਂਸ ਦੀ ਬਰਨਾਲਾ ਟੀਮ ਨੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਉੱਪਲੀ ਵਿੱਚ ਤਾਇਨਾਤ ਇੱਕ ਪਟਵਾਰੀ ਨੂੰ ਰਿਸ਼ਵਤ ਦੀ ਰਕਮ ਸਮੇਤ ਕਾਬੂ ਕੀਤਾ। ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਟੀਮ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਉਹਨਾਂ ਕੋਲ ਇੱਕ ਸ਼ਿਕਾਇਤ ਪ੍ਰਾਪਤ ਹੋਈ ਸੀ ਕਿ ਇਕ ਵਿਅਕਤੀ ਨੇ ਪਟਵਾਰੀ ਸਤੀਸ਼ ਕੋਲ 13 ਸਾਲ ਦਾ ਪੁਰਾਣਾ ਰਿਕਾਰਡ ਲੈਣ ਸਬੰਧੀ ਪਹੁੰਚ ਕੀਤੀ ਤਾਂ ਪਟਵਾਰੀ, ਜਿਸ ਕੋਲ ਹਰੀਗੜ੍ਹ ਦਾ ਚਾਰਜ ਵੀ ਹੈ, ਨੇ ਪੰਜ ਹਜ਼ਾਰ ਦੀ ਰਿਸ਼ਵਤ ਮੰਗੀ । ਸ਼ਿਕਾਇਤ ਮਿਲਣ ਤੋਂ ਬਾਅਦ ਵਿਜੀਲੈਂਸ ਦੀ ਟੀਮ ਨੇ ਟਰੈਪ ਲਗਾ ਕੇ ਪਟਵਾਰੀ ਨੂੰ ਰਿਸ਼ਵਤ ਦੇ 5000 ਦੀ ਰਕਮ ਸਮੇਤ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਹੈ।

error: Content is protected !!