Gee 98News

ਚੰਡੀਗੜ੍ਹ,1 ਸਤੰਬਰ-ਬਿਨਾਂ ਵਿਆਹ ਕੀਤੇ (ਲਿਵ ਇਨ ਰਿਲੇਸ਼ਨਸਿਪ ) ਰਹਿੰਦੇ ਹੋਏ ਜੋੜਿਆਂ ਦੇ ਸਬੰਧਾਂ ਤੋਂ ਪੈਦਾ ਹੋਏ ਬੱਚਿਆਂ ਸਬੰਧੀ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਇੱਕ ਵੱਡਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਅਜਿਹੇ ਰਿਸ਼ਤਿਆਂ ਤੋਂ ਪੈਦਾ ਹੋਣ ਵਾਲੇ ਬੱਚਿਆਂ ਨੂੰ ਉਨ੍ਹਾਂ ਦੇ ਮਾਤਾ-ਪਿਤਾ ਦੀ ਜਾਇਦਾਦ ‘ਚ ਹਿੱਸਾ ਮਿਲ ਸਕਦਾ ਹੈ। ਦੇਸ਼ ਦੀ ਸਰਬਉਚ ਅਦਾਲਤ ਨੇ ਇਹ ਵੀ ਕਿਹਾ ਕਿ ਬਿਨਾਂ ਵਿਆਹ ਤੋਂ ਪੈਦਾ ਹੋਏ ਬੱਚੇ ਹਿੰਦੂ ਕਾਨੂੰਨ ਦੇ ਤਹਿਤ ਮਾਤਾ-ਪਿਤਾ ਦੀ ਜਾਇਦਾਦ ‘ਤੇ ਅਧਿਕਾਰ ਰੱਖਦੇ ਹਨ। ਇਸ ਮਾਮਲੇ ਸੰਬੰਧੀ ਸੁਪਰੀਮ ਕੋਰਟ ਨੇ ਇਹ ਵੀ ਵਿਵਸਥਾ ਦਿੱਤੀ ਕਿ ਅਜਿਹੇ ਬੱਚਿਆਂ ਨੂੰ ਜਾਇਜ਼ ਕਾਨੂੰਨੀ ਵਾਰਸਾਂ ਦੇ ਨਾਲ ਹੀ ਹਿੱਸਾ ਮਿਲਣਾ ਚਾਹੀਦਾ ਹੈ। ਇਸ ਦੇ ਲਈ ਹਿੰਦੂ ਮੈਰਿਜ ਐਕਟ ਦੀ ਧਾਰਾ 16 (3) ਦਾ ਦਾਇਰਾ ਵਧਾਇਆ ਜਾਵੇਗਾ। ਬਿਨਾਂ ਵਿਆਹ ਤੋਂ ਰਿਸ਼ਤਿਆਂ ‘ਚ ਪੈਦਾ ਹੋਣ ਵਾਲੇ ਇੱਕ ਬੱਚੇ ਦੇ ਸਬੰਧੀ 11 ਸਾਲਾਂ ਬਾਅਦ ਇਕ ਕੇਸ ਦਾ ਨਿਪਟਾਰਾ ਕਰਦੇ ਹੋਏ ਚੀਫ ਜਸਟਿਸ ਡੀ.ਵਾਈ.ਚੰਦਰਚੂੜ, ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਨੇ ਇਹ ਅਹਿਮ ਫੈਸਲਾ ਸੁਣਾਇਆ ਹੈ ।

Leave a Reply

Your email address will not be published. Required fields are marked *

error: Content is protected !!