Gee 98News

ਬਰਨਾਲਾ,4 ਸਤੰਬਰ ( ਨਿਰਮਲ ਸਿੰਘ ਪੰਡੋਰੀ)-ਪੰਜਾਬ ਸਰਕਾਰ ਵੱਲੋਂ ਬਰਨਾਲਾ ਜ਼ਿਲ੍ਹੇ ਦੇ ਚਾਰ ਅਧਿਆਪਕਾਂ ਨੂੰ ਅਧਿਆਪਕ ਰਾਜ ਪੁਰਸਕਾਰ ਲਈ ਅਤੇ ਦੋ ਅਧਿਆਪਕਾਂ ਨੂੰ ਅਧਿਆਪਕ ਯੰਗ ਪੁਰਸਕਾਰ ਲਈ ਚੁਣਿਆ ਗਿਆ ਹੈ । ਸਰਕਾਰ ਵੱਲੋਂ ਜਾਰੀ ਸੂਚੀ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਰਲਜ਼ ਬਰਨਾਲਾ ਦੇ ਅਧਿਆਪਕ ਪੰਕਜ ਕੁਮਾਰ ਗੋਇਲ, ਸਰਕਾਰੀ ਹਾਈ ਸਕੂਲ ਨਾਈਵਾਲਾ ਦੇ ਰਜੇਸ਼ ਗੋਇਲ, ਸਰਕਾਰੀ ਪ੍ਰਾਇਮਰੀ ਸਕੂਲ ਲੜਕੀਆਂ ਸ਼ਹਿਣਾ ਦੇ ਜਸਬੀਰ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਜੰਗੀਆਣਾ ਦੇ ਪਰਮਜੀਤ ਸਿੰਘ ਨੂੰ ਅਧਿਆਪਕ ਰਾਜ ਪੁਰਸਕਾਰ ਲਈ ਚੁਣਿਆ ਗਿਆ ਹੈ । ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਲੜਕਿਆਂ ਦੇ ਪਰਮਿੰਦਰ ਸਿੰਘ ਅਤੇ ਸ਼ਹੀਦ ਜਸ਼ਨਦੀਪ ਸਿੰਘ ਸਰਾਂ ਸਰਕਾਰੀ ਹਾਈ ਸਕੂਲ ਨੈਣੇਵਾਲ ਦੀ ਸ਼੍ਰੇਸ਼ਟਾ ਰਾਣੀ ਨੂੰ ਯੰਗ ਟੀਚਰ ਐਵਾਰਡ ਲਈ ਚੁਣਿਆ ਗਿਆ ਹੈ। ਇਹਨਾਂ ਅਧਿਆਪਕਾਂ ਨੂੰ ਅਧਿਆਪਕ ਦਿਵਸ ਮੌਕੇ ਮੋਗਾ ਵਿਖੇ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਬਰਨਾਲਾ ਦੇ ਜ਼ਿਲ੍ਹਾ ਸਿੱਖਿਆ ਅਫਸਰ ਸ਼ਮਸ਼ੇਰ ਸਿੰਘ ਨੇ ਇਹਨਾਂ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਖੁਸ਼ੀ ਦਾ ਇਜ਼ਹਾਰ ਕੀਤਾ।

Leave a Reply

Your email address will not be published. Required fields are marked *

error: Content is protected !!