Gee 98News

ਮੋਗਾ, 11 ਸਤੰਬਰ-ਫੋਕਲ ਪੁਆਇੰਟ ‘ਚ ਇੱਕ ਭੁਜੀਆ (ਨਮਕੀਨ) ਬਣਾਉਣ ਵਾਲੀ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਇੱਕ ਮਜ਼ਦੂਰ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਵੇਲੇ ਅਚਾਨਕ ਅੱਗ ਲੱਗੀ ਉਸ ਵੇਲੇ ਫੈਕਟਰੀ ਵਿੱਚ 10 ਤੋਂ 12 ਵਿਅਕਤੀ ਹਾਜ਼ਰ ਸਨ, ਜਿਨਾਂ ਵਿਚੋਂ ਇੱਕ ਬੁਰੀ ਤਰ੍ਹਾਂ ਝੁਲਸ ਗਿਆ ਤੇ ਉਸਦੀ ਹਸਪਤਾਲ ਜਾ ਕੇ ਮੌਤ ਹੋ ਗਈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ ਨੇ ਅੱਗ ‘ਤੇ ਕਾਬੂ ਪਾਇਆ। ਮੋਗਾ ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਨੇ ਮੌਕੇ ‘ਤੇ ਪੁੱਜ ਕੇ ਬਚਾਅ ਕਾਰਜਾਂ ਦੀ ਨਿਗਰਾਨੀ ਕੀਤੀ । ਫੈਕਟਰੀ ਵਿੱਚ ਅੱਗ ਲੱਗਣ ਦੇ ਕਾਰਣਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ । ਅੱਗ ਲੱਗਣ ਕਾਰਨ ਜਿੱਥੇ ਇੱਕ ਮਜ਼ਦੂਰ ਦੀ ਜਾਨ ਚਲੀ ਗਈ ਉੱਥੇ ਦੂਜੇ ਪਾਸੇ ਇਸ ਅੱਗ ਨਾਲ ਫੈਕਟਰੀ ਮਾਲਿਕ ਦਾ ਲੱਖਾਂ ਰੁਪਏ ਦਾ ਮਾਲੀ ਨੁਕਸਾਨ ਹੋਣ ਦਾ ਵੀ ਅਨੁਮਾਨ ਹੈ।

Leave a Reply

Your email address will not be published. Required fields are marked *

error: Content is protected !!