Gee 98News

ਚੰਡੀਗੜ੍ਹ,14 ਸਤੰਬਰ-ਰੋਡਵੇਜ਼-ਪਨਬਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਣ ਵਾਲੀ ਮੀਟਿੰਗ ਇੱਕ ਵਾਰ ‌ਫੇਰ ਰੱਦ ਗਈ ਹੈ। ਹੁਣ ਇਹ ਮੀਟਿੰਗ 29 ਸਤੰਬਰ ਨੂੰ ਹੋਵੇਗੀ। ਇਸ ਤੋਂ ਪਹਿਲਾਂ ਵੀ ਤਿੰਨ ਵਾਰ ਸਮਾਂ ਦੇਣ ਤੋਂ ਬਾਅਦ ਮੀਟਿੰਗ ਮੁਲਤਵੀ ਹੋ ਚੁੱਕੀ ਹੈ। ਜਥੇਬੰਦੀ ਨੇ 29 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਕਾਰਨ ਚੱਕਾ ਜਾਮ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਵਿਭਾਗ ਵੱਲੋਂ ਰਿਵਰਸ ਠੇਕੇਦਾਰੀ ਸਿਸਟਮ ਤਹਿਤ ਲੁੱਟ ਕੀਤੀ ਜਾ ਰਹੀ ਹੈ। ਮੁਲਾਜ਼ਮਾਂ ਦੀ ਮੰਗ ਹੈ ਕਿ ਟਰਾਂਸਪੋਰਟ ਵਿੱਚੋਂ ਠੇਕੇਦਾਰੀ ਸਿਸਟਮ ਖ਼ਤਮ ਕੀਤਾ ਜਾਵੇ ਅਤੇ ਸਰਕਾਰ ਵੱਲੋਂ ਜੀਐਸਟੀ ਤੋਂ ਬਚਣ ਵਾਲੇ 20 ਤੋਂ 25 ਕਰੋੜ ਰੁਪਏ ਮੁਲਾਜ਼ਮਾਂ ਦੀ ਭਲਾਈ ‘ਤੇ ਖਰਚ ਕੀਤੇ ਜਾਣ। ਇਸ ਤੋਂ ਇਲਾਵਾ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਕੇ ਉਨ੍ਹਾਂ ਦੀ ਤਨਖਾਹ ਵਿੱਚ 5 ਫੀਸਦੀ ਵਾਧਾ ਕੀਤਾ ਜਾਵੇ। ਕਿਲੋਮੀਟਰ ਸਕੀਮ ਰੱਦ ਕਰਕੇ ਬੱਸਾਂ ਨੂੰ ਰੋਡਵੇਜ਼ ਦੇ ਬੇੜੇ ਵਿੱਚ ਸ਼ਾਮਲ ਕੀਤਾ ਜਾਵੇ। ਰੋਡਵੇਜ਼ ਵਿੱਚ ਖਾਲੀ ਅਸਾਮੀਆਂ ‘ਤੇ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇ ਪਰ ਇਹ ਭਰਤੀ ਆਊਟਸੋਰਸ ਜਾਂ ਠੇਕੇ ‘ਤੇ ਨਹੀਂ ਹੋਣੀ ਚਾਹੀਦੀ ਸਗੋਂ ਸਿੱਧੀ ਹੋਣੀ ਚਾਹੀਦੀ ਹੈ।

Leave a Reply

Your email address will not be published. Required fields are marked *

error: Content is protected !!