Skip to main content

Gee 98News

ਬਰਨਾਲਾ ਜ਼ਿਲ੍ਹੇ ਦੇ ਐਨ ਪੀ ਐਸ ਮੁਲਾਜ਼ਮਾਂ ਨੇ ਵਿਧਾਇਕ ਪੰਡੋਰੀ ਨੂੰ ਦਿੱਤਾ ਰੋਸ ਪੱਤਰ

ਮਹਿਲ ਕਲਾਂ,16 ਸਤੰਬਰ ( ਜਸਵੰਤ ਸਿੰਘ ਲਾਲੀ )- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਬਰਨਾਲਾ ਵੱਲੋਂ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਪੁਰਾਣੀ ਪੈਨਸ਼ਨ ਬਹਾਲੀ ਦੇ ਲਈ ਐਸ ਓ ਪੀ ਜਾਰੀ ਕਰਵਾਉਣ ਦੇ ਲਈ ਮੰਗ ਪੱਤਰ ਦਿੱਤਾ। ਇਸ ਮੌਕੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂ ਗੁਲਾਬ ਸਿੰਘ, ਦਲਜਿੰਦਰ ਸਿੰਘ ਪੰਡੋਰੀ, ਜਗਜੀਤ ਸਿੰਘ ਛਾਪਾ, ਦਲਜੀਤ ਸਿੰਘ, ਰਕੇਸ਼ ਕੁਮਾਰ , ਗਗਨ ਕੁਮਾਰ ਸ਼ਰਮਾ ਨੇ ਦੱਸਿਆ ਕਿ ਬੇਸ਼ੱਕ ਪੰਜਾਬ ਸਰਕਾਰ ਵੱਲੋ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਐਲਾਨ ਕਰ ਦਿੱਤਾ ਹੈ ਪਰ ਉਸ ਤੋ ਬਾਅਦ ਲੰਬਾ ਸਮਾਂ ਬੀਤ ਜਾਣ ਤੋ ਬਾਅਦ ਵੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਲਈ ਐਸ ਓ ਪੀ ਜਾਰੀ ਨਹੀ ਕੀਤੀ ਗਈ। ਜਿਸ ਦੇ ਕਾਰਣ ਪੰਜਾਬ ਦੇ ਲੱਖਾਂ ਐਨ ਪੀ ਐਸ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਇਸ ਰੋਸ ਦਾ ਸਾਹਮਣਾ ਸਰਕਾਰ ਨੂੰ ਪੰਚਾਇਤੀ ਅਤੇ ਲੋਕ ਸਭਾ ਚੋਣਾਂ ਦੇ ਸਮੇਂ ਕਰਨਾ ਪਵੇਗਾ। ਉਹਨਾਂ ਕਿਹਾ ਕਿ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕਾ ਦਿੜ੍ਹਬਾ ਵਿੱਚ 8 ਅਕਤੂਬਰ ਨੂੰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਮਹਾਂਰੈਲੀ ਵਿੱਚ ਬਰਨਾਲਾ ਜ਼ਿਲ੍ਹਾ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਵੇਗਾ। ਇਸ ਮੌਕੇ ਉਪਰੋਕਤ ਦੇ ਇਲਾਵਾ ਲਖਵੀਰ ਸਿੰਘ ਦਿਹੜ ਹਰਜਿੰਦਰ ਸਿੰਘ ਲਾਲੀ,ਮਨਜੀਤ ਸਿੰਘ ਠੀਕਰੀਵਾਲਾ,ਵਰਿੰਦਰ ਕੁਮਾਰ, ਹਰਵਿੰਦਰ ਸਿੰਘ ਮਹਿਲਕਲਾਂ, ਅਵਤਾਰ ਪੰਡੋਰੀ, ਮੰਗਲ ਸਿੰਘ ,ਕੁਲਦੀਪ ਸਿੰਘ ਛਾਪਾ, ਬਰਿੰਦਰਪਾਲ ਸਿੰਘ ਛਾਪਾ, ਗੁਰਵਿੰਦਰ ਦਰਿਆ, ਕਮਲ ਖਿਆਲੀ, ਹਰਦੇਵ ਸਿੰਘ ਬਿਜਲੀ ਬੋਰਡ, ਨਿਰਮਲ ਸਿੰਘ ਹਰਦਾਸਪੁਰਾ, ਕੁਲਦੀਪ ਸਿੰਘ ਛਾਪਾ,ਗੁਰਤੇਜ ਸਿੰਘ ਖਿਆਲੀ, ਸੁਖਵਿੰਦਰ ਸਿੰਘ, ਸੁਖਪਾਲ ਸਿੰਘ ਕਿਰਪਾਲ ਸਿੰਘ ਵਾਲਾ ਆਦਿ ਹਾਜ਼ਰ ਸਨ।

error: Content is protected !!