Gee 98News

ਚੰਡੀਗੜ੍ਹ,21 ਸਤੰਬਰ-ਭਾਰਤ ਅਤੇ ਕੈਨੇਡਾ ਦਰਮਿਆਨ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਸ਼ੁਰੂ ਹੋਏ ਤਣਾਅ ਦੌਰਾਨ ਕੈਨੇਡਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ।ਪੰਜਾਬ ਦੇ ਗੈਂਗਸਟਰ ਸੁੱਖਾ ਦੁਨੇਕੇ ਦਾ ਕੈਨੇਡਾ ‘ਚ ਕਤਲ ਕਰ ਦਿੱਤਾ ਗਿਆ ਹੈ। ਸੁੱਖਾ ਦੁੱਨੇਕੇ ਮੋਗਾ, ਪੰਜਾਬ ਦੇ ਪਿੰਡ ਦੁੱਨੇਕੇ ਕਲਾਂ ਦਾ ਵਸਨੀਕ ਸੀ। ਸੁੱਖਾ ਦੁਨੇਕੇ ਮੋਸਟ ਵਾਂਟੇਡ ਗੈਂਗਸਟਰ ਅਰਸ਼ ਡੱਲਾ ਗੈਂਗ ਦਾ ਮੈਂਬਰ ਸੀ। NIA ਨੇ ਕੱਲ੍ਹ ਹੀ ਅਰਸ਼ ਡੱਲਾ ‘ਤੇ 10 ਲੱਖ ਰੁਪਏ ਦਾ ਇਨਾਮ ਰੱਖਿਆ ਹੈ। ਉਹ ਸਾਲ 2017 ਵਿੱਚ ਜਾਅਲੀ ਪਾਸਪੋਰਟ ਬਣਵਾ ਕੇ ਪੰਜਾਬ ਤੋਂ ਕੈਨੇਡਾ ਭੱਜ ਗਿਆ ਸੀ। ਸ਼ੁਰੂਆਤੀ ਜਾਣਕਾਰੀ ਅਨੁਸਾਰ ਸੁੱਖਾ ਦੁੱਨੇਕੇ ਨੂੰ ਕੈਨੇਡਾ ਦੇ ਵਿਨੀਪੈਗ ‘ਚ ਗੋਲੀ ਮਾਰੀ ਗਈ ਹੈ। ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਹ ਭਾਰਤ ਸਰਕਾਰ ਵੱਲੋਂ ਜਾਰੀ 41 ਅੱਤਵਾਦੀਆਂ ਤੇ ਗੈਂਗਸਟਰਾਂ ਦੀ ਸੂਚੀ ਵਿੱਚ ਸ਼ਾਮਲ ਸੀ। ਇਹ ਸੂਚੀ ਐਨਆਈਏ ਨੇ ਜਾਰੀ ਕੀਤਾ ਹੈ। ਕੈਨੇਡਾ ‘ਚ ਖਾਲਿਸਤਾਨੀ ਸਮਰਥਕ ਨਿੱਝਰ ਦੇ ਕਤਲ ਤੋਂ ਬਾਅਦ ਇਹ ਦੂਜੀ ਵੱਡੀ ਘਟਨਾ ਹੈ। ਹਾਸਲ ਜਾਣਕਾਰੀ ਮੁਤਾਬਕ ਕਤਲ ਕੀਤਾ ਗਿਆ ਗੈਂਗਸਟਰ ਸੁੱਖਾ, ਗੈਂਗਸਟਰ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਦਾ ਸੱਜਾ ਹੱਥ ਮੰਨਿਆ ਜਾਂਦਾ ਸੀ। ਉਹ ਕੈਨੇਡਾ ਵਿੱਚ ਬੈਠ ਕੇ ਭਾਰਤ ਵਿੱਚ ਆਪਣੇ ਸਾਥੀਆਂ ਜ਼ਰੀਏ ਜਬਰੀ ਵਸੂਲੀ ਕਰਦਾ ਸੀ। ਸੁੱਖਾ ਦੁੱਨੇਕੇ ਕੁਝ ਸਮਾਂ ਫਰੀਦਕੋਟ ਜੇਲ੍ਹ ਵਿਚ ਵੀ ਰਿਹਾ ਤੇ ਜ਼ਮਾਨਤ ‘ਤੇ ਬਾਹਰ ਆਉਣ ਤੋਂ ਬਾਅਦ ਉਹ ਵਿਦੇਸ਼ ਭੱਜ ਗਿਆ। ਕਬੱਡੀ ਖਿਡਾਰੀ ਨੰਗਲ ਅੰਬੀਆਂ ਦੇ ਕਤਲ ‘ਚ ਵੀ ਸੁੱਖਾ ਦੁਨੇਕੇ ਦਾ ਨਾਂ ਆਇਆ ਸੀ ਤੇ ਉਸ ‘ਤੇ ਹਥਿਆਰ ਤੇ ਸ਼ੂਟਰ ਮੁਹੱਈਆ ਕਰਵਾਏ ਜਾਣ ਦਾ ਦੋਸ਼ ਸੀ।

Leave a Reply

Your email address will not be published. Required fields are marked *

error: Content is protected !!