Gee 98News

ਚੰਡੀਗੜ੍ਹ,25 ਸਤੰਬਰ-ਸਿਆਸੀ ਦਲ-ਬਦਲੀ ਵੀ ਮਨਪ੍ਰੀਤ ਸਿੰਘ ਬਾਦਲ ਨੂੰ ਵਿਜੀਲੈਂਸ ਦੀ ਕਾਰਵਾਈ ਤੋਂ ਨਹੀਂ ਬਚਾ ਸਕੀ। ਪੰਜਾਬ ਵਿਜੀਲੈਂਸ ਨੇ ਮਨਪ੍ਰੀਤ ਸਿੰਘ ਬਾਦਲ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਇਹ ਮੁਕੱਦਮਾ ਬਠਿੰਡਾ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ। ਸਰੂਪ ਚੰਦ ਸਿੰਗਲਾ ਨੇ ਇੱਕ ਪਲਾਟ ਦੀ ਅਲਾਟਮੈਂਟ ਦੇ ਮਾਮਲੇ ‘ਚ ਮਨਪ੍ਰੀਤ ਸਿੰਘ ਬਾਦਲ ਦੀ ਸ਼ਿਕਾਇਤ ਕੀਤੀ ਜਿਸ ਦੀ ਲੰਮੀ ਜਾਂਚ ਪੜਤਾਲ ਤੋਂ ਬਾਅਦ ਵਿਜੀਲੈਂਸ ਮਨਪ੍ਰੀਤ ਬਾਦਲ ਸਮੇਤ ਹੋਰ ਪੰਜ ਜਣਿਆਂ ਨੂੰ ਆਪਣੀ ਕਾਰਵਾਈ ਚ ਲਪੇਟਿਆ ਹੈ, ਜਿਨ੍ਹਾਂ ਵਿੱਚ ਬਠਿੰਡਾ ਨਗਰ ਨਿਗਮ ਦੇ ਤੱਤਕਾਲੀ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦਾ ਨਾਮ ਵੀ ਸ਼ਾਮਲ ਹੈ। ਵਿਜੀਲੈਂਸ ਨੇ ਦੋ ਵਿਅਕਤੀਆਂ ਰਾਜੀਵ ਕੁਮਾਰ ਤੇ ਅਮਨਦੀਪ ਸਿੰਘ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ ਅਤੇ ਬਾਕੀਆਂ ਦੀ ਗ੍ਰਿਫ਼ਤਾਰੀ ਲਈ ਪੈੜ ਨੱਪੀ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਮਨਪ੍ਰੀਤ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੇ ਰੁੱਖ ਨੂੰ ਵੇਖਦੇ ਹੋਏ ਸਿਆਸੀ ਟਪੂਸੀ ਮਾਰ ਕੇ ਭਾਰਤੀ ਜਨਤਾ ਪਾਰਟੀ ਦਾ ਓਟ ਆਸਰਾ ਲਿਆ ਪਰੰਤੂ ਇਹ ਦਲਬਦਲੀ ਵੀ ਮਨਪ੍ਰੀਤ ਸਿੰਘ ਬਾਦਲ ਨੂੰ ਵਿਜੀਲੈਂਸ ਦੀ ਕਾਰਵਾਈ ਤੋਂ ਬਚਾ ਨਹੀਂ ਸਕੀ ਅਤੇ ਵਿਜੀਲੈਂਸ ਦੀ ਸਰਗਰਮੀ ਨੂੰ ਵੇਖਦੇ ਹੋਏ ਕਿਹਾ ਜਾ ਸਕਦਾ ਹੈ ਕਿ ਮਨਪ੍ਰੀਤ ਸਿੰਘ ਬਾਦਲ ਨੂੰ ਵਿਜੀਲੈਂਸ ਜਲਦੀ ਗ੍ਰਿਫ਼ਤਾਰ ਕਰ ਲਵੇਗੀ। ਦੂਜੇ ਪਾਸੇ ਮਨਪ੍ਰੀਤ ਬਾਦਲ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਪੇਸ਼ਗੀ ਜ਼ਮਾਨਤ ਅਰਜ਼ੀ ਵੀ ਲਗਾਈ ਹੋਈ ਹੈ ।

Leave a Reply

Your email address will not be published. Required fields are marked *

error: Content is protected !!