Gee 98News

-ਮਾਮਲਾ ਵਕੀਲ ਨਾਲ ਅਣਮਨੁੱਖੀ ਕਾਰਾ ਕਰਨ ਦਾ

ਚੰਡੀਗੜ੍ਹ,26 ਸਤੰਬਰ-ਪੰਜਾਬ ਐਂਡ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ (ਰਜਿ) ਨੇ ਸ਼੍ਰੀ ਮੁਕਤਸਰ ਸਾਹਿਬ ਵਿਖੇ ਇਕ ਵਕੀਲ ਨਾਲ ਪੁਲਿਸ ਵੱਲੋਂ ਕੀਤੇ ਅਣ ਮਨੁੱਖੀ ਕਾਰੇ ਦੇ ਖਿਲਾਫ਼ ਰੋਸ ਵਜੋਂ ਆਪਣੀ ਹੜਤਾਲ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਹਾਈਕੋਰਟ ਦੇ ਵਕੀਲਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਇੱਕ ਪੱਤਰ ਲਿਖ ਕੇ SSP ਸਮੇਤ ਸਾਰੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ 29 ਸਤੰਬਰ ਤੱਕ ਸਖ਼ਤ ਕਾਰਵਾਈ ਕਰਨ ਦਾ ਅਲਟੀਮੇਟਮ ਵੀ ਦਿੱਤਾ ਹੈ। ਹਾਈਕੋਰਟ ਦੇ ਵਕੀਲਾਂ ਦੀ ਐਸੋਸੀਏਸ਼ਨ ਦੀ ਮੰਗ ਹੈ ਕਿ ਇੱਕ ਵਕੀਲ ਨਾਲ ਅਣਮਨੁੱਖੀ ਕਾਰਾ ਕਰਨ ਦੀ ਘਟਨਾ ਤੋਂ ਬਾਅਦ ਜ਼ਿਲ੍ਹੇ ਦੇ ਪੁਲੀਸ ਮੁਖੀ ਨੂੰ ਵੀ ਤੁਰੰਤ ਡਿਸਮਿਸ ਕੀਤਾ ਜਾਵੇ ਅਤੇ ਇਸ ਮਾਮਲੇ ਦੀ ਜਾਂਚ CBI ਨੂੰ ਦਿੱਤੀ ਜਾਵੇ । ਵਕੀਲਾਂ ਦੀ ਇਹ ਮੰਗ ਵੀ ਹੈ ਕਿ ਐਡਵੋਕੇਟ ਵਰਿੰਦਰ ਸਿੰਘ ‘ਤੇ ਪਹਿਲਾਂ ਦਰਜ ਕੀਤਾ ਗਿਆ ਮਾਮਲਾ ਤੁਰੰਤ ਪ੍ਰਭਾਵ ਨਾਲ ਰੱਦ ਕੀਤਾ ਜਾਵੇ । ਪੰਜਾਬ ਐਂਡ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਨੇ ਇਹ ਵੀ ਮੰਗ ਕੀਤੀ ਹੈ ਕਿ ਉਕਤ ਮਾਮਲੇ ਦੇ ਸਾਰੇ ਦੋਸ਼ੀ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਦੇਰੀ ਦੇ ਗ੍ਰਿਫ਼ਤਾਰ ਕੀਤਾ ਜਾਵੇ । ਉਹਨਾਂ ਮੰਗ ਕੀਤੀ ਕਿ ਐਡਵੋਕੇਟ ਵਰਿੰਦਰ ਸਿੰਘ ਦੇ ਪਰਿਵਾਰ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਇਆ ਜਾਵੇ

Leave a Reply

Your email address will not be published. Required fields are marked *

error: Content is protected !!