ਚੰਡੀਗੜ੍ਹ, 30 ਸਤੰਬਰ-ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜੇ ਜਾਣ ਵਾਲੇ ਇੱਕ ਕਾਨੂੰਨ ਅਧਿਕਾਰੀ ਨੂੰ ਜੁਰਮਾਨਾ ਅਤੇ ਸਜ਼ਾ ਸੁਣਾਈ ਹੈ। ਪੰਜਾਬ ਦੇ ਏਡੀਜੀਪੀ (ਜੇਲ੍ਹ) ਦੇ ਕਾਨੂੰਨ ਅਧਿਕਾਰੀ ਮਨੀਸ਼ ਮਿੱਤਲ ਨੂੰ 8 ਸਾਲ ਪੁਰਾਣੀ ਰਿਸ਼ਵਤ ਲੈਣ ਦੇ ਦੋਸ਼ ਤਹਿਤ ਇੱਕ ਕੇਸ ਵਿੱਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਦੋਸ਼ੀ ਕਰਾਰ ਦਿੰਦਿਆਂ ਚਾਰ ਸਾਲ ਦੀ ਸਜ਼ਾ ਸੁਣਾਈ ਹੈ ਅਤੇ 20 ਹਜ਼ਾਰ ਰੁਪਏ ਜੁਰਮਾਨਾ ਵੀ ਲਗਾਇਆ ਹੈ। ਜ਼ਿਕਰਯੋਗ ਹੈ ਕਿ ਮਨੀਸ਼ ਮਿੱਤਲ ਨੂੰ ਸਾਲ 2015 ਵਿੱਚ 7000 ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਸੀ ।