Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬੀਡੀਪੀਓ ਦਫ਼ਤਰ ਮਹਿਲ ਕਲਾਂ : ਪੱਕਾ ਕੋਈ ਅਫ਼ਸਰ ਹੈਨੀ…ਸੁੰਨੀਆਂ ਖੱਡਾਂ ਦੇ ਗਾਲੜ੍ਹ ਪਟਵਾਰੀ…!

Nirmal Pandori by Nirmal Pandori
09/30/2023
in ਬਰਨਾਲਾ ਆਸ-ਪਾਸ
Reading Time: 1 min read
A A
0
ਬੀਡੀਪੀਓ ਦਫ਼ਤਰ ਮਹਿਲ ਕਲਾਂ : ਪੱਕਾ ਕੋਈ ਅਫ਼ਸਰ ਹੈਨੀ…ਸੁੰਨੀਆਂ ਖੱਡਾਂ ਦੇ ਗਾਲੜ੍ਹ ਪਟਵਾਰੀ…!

gee98 news

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 30 ਸਤੰਬਰ (ਨਿਰਮਲ ਸਿੰਘ ਪੰਡੋਰੀ)- ਬਲਾਕ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਮਹਿਲ ਖੁਰਦ ਦੇ ਸਰਪੰਚ ਨੂੰ ਮੁਅੱਤਲ ਕਰਨ ਤੋਂ ਬਾਅਦ ਅਧਿਕਾਰਤ ਪੰਚ ਦੀ ਚੋਣ ਕਰਨ ਸਬੰਧੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਵੱਲੋਂ ਬੀਡੀਪੀਓ ਮਹਿਲ ਕਲਾਂ ਨੂੰ ਦਿੱਤੇ ਹੁਕਮਾਂ ਦੀਆਂ ਧੱਜੀਆਂ ਉਡਾਏ ਜਾਣ ਦੇ ਦੋਸ਼ ਲੱਗੇ ਹਨ । ਮਾਨਯੋਗ ਡਾਇਰੈਕਟਰ ਦੇ ਹੁਕਮਾਂ ਦੀ ਕਾਪੀ ਪੱਤਰਕਾਰਾਂ ਨੂੰ ਦਿੰਦੇ ਹੋਏ ਮਨਜੀਤ ਸਿੰਘ ਪੰਚ ਨੇ ਕਿਹਾ ਕਿ ਬੀਡੀਪੀਓ ਵੱਲੋਂ ਅਧਿਕਾਰਤ ਪੰਚ ਦੀ ਚੋਣ ਕਰਨ ਦੇ ਮਾਮਲੇ ਵਿੱਚ ਜਾਣ ਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਮਾਨਯੋਗ ਡਾਇਰੈਕਟਰ ਦੇ ਹੁਕਮਾਂ ਨੂੰ ਦੋ ਮਹੀਨੇ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ ਪ੍ਰੰਤੂ ਬਲਾਕ ਅਧਿਕਾਰੀਆਂ ਵੱਲੋਂ ਇਹਨਾਂ ਹੁਕਮਾਂ ‘ਤੇ ਕੋਈ ਅਮਲ ਨਹੀਂ ਕੀਤਾ ਗਿਆ । ਪੰਚ ਮਨਜੀਤ ਸਿੰਘ ਨੇ ਕਿਹਾ ਕਿ ਦਰਅਸਲ ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਪਿੰਡ ਦੇ ਕੁਝ ਆਗੂ ਪਿੰਡ ਦੇ ਵਿਕਾਸ ਕਾਰਜਾਂ ਲਈ ਆਈ ਗਰਾਂਟ ਪ੍ਰਬੰਧਕ ਲਗਵਾ ਕੇ ਆਪਣੇ ਮੁਤਾਬਕ ਖਰਚਣਾ ਚਾਹੁੰਦੇ ਹਨ, ਜਦ ਕਿ ਗ੍ਰਾਮ ਪੰਚਾਇਤ ਦੇ ਪੰਚ ਸਰਬ ਸੰਮਤੀ ਨਾਲ ਕਿਸੇ ਇੱਕ ਜਣੇ ਨੂੰ ਅਧਿਕਾਰਤ ਪੰਚ ਚੁਣਨ ਲਈ ਤਿਆਰ ਹਨ ਅਤੇ ਇਸ ਮਾਮਲੇ ‘ਚ ਪੰਚਾਂ ਵਿਚਕਾਰ ਕੋਈ ਵਿਵਾਦ ਵੀ ਨਹੀਂ ਹੈ ਪ੍ਰੰਤੂ ਬਲਾਕ ਅਧਿਕਾਰੀਆਂ ਵੱਲੋਂ ਸਿਆਸੀ ਦਖਲਅੰਦਾਜ਼ੀ ਕਾਰਨ ਅਧਿਕਾਰਤ ਪੰਚ ਦੀ ਚੋਣ ਨੂੰ ਟਾਲਿਆ ਜਾ ਰਿਹਾ ਹੈ ਤਾਂ ਜੋ ਸੱਤਾਧਰੀ ਆਗੂਆਂ ਦੀ ਸਿਆਸੀ ਇੱਛਾ ਨੂੰ ਪੂਰਾ ਕੀਤਾ ਜਾ ਸਕੇ । ਇਸ ਸਬੰਧੀ ਪੰਚਾਇਤ ਸਕੱਤਰ ਗੁਰਦੀਪ ਸਿੰਘ ਨੇ ਕਿਹਾ ਕਿ 21 ਅਕਤੂਬਰ ਨੂੰ ਅਧਿਕਾਰਤ ਪੰਚ ਦੀ ਚੋਣ ਲਈ ਮੀਟਿੰਗ ਬੁਲਾਈ ਸੀ ਪਰੰਤੂ ਪੰਚਾਂ ਦੀ ਗਿਣਤੀ ਪੂਰੀ ਨਹੀਂ ਸੀ ਜਦਕਿ ਪੰਚ ਮਨਜੀਤ ਸਿੰਘ ਨੇ ਕਿਹਾ ਕਿ 21 ਤਾਰੀਕ ਦੀ ਮੀਟਿੰਗ ਵਿੱਚ 9 ਵਿੱਚੋਂ 5 ਪੰਚ ਹਾਜ਼ਰ ਸਨ । ਇਸ ਮਾਮਲੇ ‘ਚ ਬੀਡੀਪੀਓ ਦਾ ਪੱਖ ਜਾਨਣ ਲਈ ਫੋਨ ‘ਤੇ ਸੰਪਰਕ ਕਰਨ ਦਾ ਯਤਨ ਕੀਤਾ ਪ੍ਰੰਤੂ ਸੰਪਰਕ ਨਹੀਂ ਹੋ ਸਕਿਆ। ਜ਼ਿਕਰਯੋਗ ਹੈ ਕਿ ਬਲਾਕ ਮਹਿਲ ਕਲਾਂ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਪੱਕੇ ਤੌਰ ‘ਤੇ ਬੀਡੀਪੀਓ ਦੀ ਨਿਯੁਕਤੀ ਨਾ ਹੋਣ ਕਾਰਨ “ਸੁੰਨੀਆਂ ਖੱਡਾਂ ਦੇ ਗਾਲੜ੍ਹ ਪਟਵਾਰੀ” ਵਾਲੀ ਸਥਿਤੀ ਬਣੀ ਹੋਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

05/06/2026
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
Load More
Tags: #barnalanews#punjabnews#simranjitsinghmann
Previous Post

ਅੰਜਾਮੇ ਰਿਸ਼ਵਤ : 4 ਸਾਲ ਦੀ ਸਜ਼ਾ ਅਤੇ 20 ਹਜ਼ਾਰ ਜੁਰਮਾਨਾ

Next Post

ਪੁਲਿਸ ਅਧਿਕਾਰੀ ਬਣਿਆ ਫਰਿਸ਼ਤਾ : ਰੇਪ ਪੀੜ੍ਹਤਾ ਨਾਬਾਲਿਗ ਲੜਕੀ ਦੇ ਇਲਾਜ, ਸਿੱਖਿਆ ਅਤੇ ਵਿਆਹ ਤੱਕ ਦਾ ਸਾਰਾ ਖਰਚਾ ਚੁੱਕਿਆ

Nirmal Pandori

Nirmal Pandori

Related Posts

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

by Nirmal Pandori
05/06/2026
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼
ਬਰਨਾਲਾ ਆਸ-ਪਾਸ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

by Nirmal Pandori
05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
Load More
Next Post
ਪੁਲਿਸ ਅਧਿਕਾਰੀ ਬਣਿਆ ਫਰਿਸ਼ਤਾ : ਰੇਪ ਪੀੜ੍ਹਤਾ ਨਾਬਾਲਿਗ ਲੜਕੀ ਦੇ ਇਲਾਜ, ਸਿੱਖਿਆ ਅਤੇ ਵਿਆਹ ਤੱਕ ਦਾ ਸਾਰਾ ਖਰਚਾ ਚੁੱਕਿਆ

ਪੁਲਿਸ ਅਧਿਕਾਰੀ ਬਣਿਆ ਫਰਿਸ਼ਤਾ : ਰੇਪ ਪੀੜ੍ਹਤਾ ਨਾਬਾਲਿਗ ਲੜਕੀ ਦੇ ਇਲਾਜ, ਸਿੱਖਿਆ ਅਤੇ ਵਿਆਹ ਤੱਕ ਦਾ ਸਾਰਾ ਖਰਚਾ ਚੁੱਕਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend