Skip to main content

Gee 98News

ਬਸਪਾ ਦੀ ਹੁਸ਼ਿਆਰਪੁਰ ਰੈਲੀ ਦੀ ਕਾਮਯਾਬੀ ਲਈ ਮੀਟਿੰਗ ਹੋਈ

ਬਰਨਾਲਾ,4 ਅਕਤੂਬਰ (ਨਿਰਮਲ ਸਿੰਘ ਪੰਡੋਰੀ)-ਸਥਾਨਕ ਗੁਰੂ ਰਵਿਦਾਸ ਧਰਮਸ਼ਾਲਾ ਵਿਖੇ ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਬਰਨਾਲਾ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾਕਟਰ ਸਰਬਜੀਤ ਸਿੰਘ ਖੇੜੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸੂਬਾ ਜਨਰਲ ਸਕੱਤਰ ਡਾਕਟਰ ਮੱਖਣ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਮੀਟਿੰਗ ਵਿੱਚ ਬਸਪਾ ਦੇ ਫਾਊਂਡਰ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਪ੍ਰੀਨਿਰਵਾਣ ਦਿਵਸ ਨੂੰ ਸਮਰਪਿਤ 9 ਅਕਤੂਬਰ ਨੂੰ ਹੁਸ਼ਿਆਰਪੁਰ ਰੈਲੀ ਦੀ ਕਾਮਯਾਬੀ ਲਈ ਵਿਚਾਰ ਚਰਚਾ ਕੀਤੀ ਗਈ। ਇਸਦੇ ਨਾਲ ਹੀ ਪਿੰਡਾਂ ਵਿੱਚੋਂ ਵਹੀਕਲ ਲਿਜਾਣ ਲਈ ਨੇਤਾਵਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ।
ਅਹੁਦੇਦਾਰਾਂ ਅਤੇ ਸਰਗਰਮ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਡਾਕਟਰ ਮੱਖਣ ਸਿੰਘ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਇਹ ਰੈਲੀ ਇੱਕ ਇਤਿਹਾਸਕ ਰੈਲੀ ਹੋਵੇਗੀ। ਉਹਨਾਂ ਕਿਹਾ ਕਿ ਇਸ ਰੈਲੀ ਨੂੰ ਸੰਬੋਧਨ ਕਰਨ ਲਈ ਪਾਰਟੀ ਦੇ ਰਾਸ਼ਟਰੀ ਕਨਵੀਨਰ ਸ੍ਰੀ ਆਕਾਸ਼ ਆਨੰਦ ਜੀ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ।ਇਸ ਮੌਕੇ ਲੈਕਚਰਾਰ ਅਮਰਜੀਤ ਸਿੰਘ ਝਲੂਰ, ਬਲਵਿੰਦਰ ਸਿੰਘ ਕੱਟੂ, ਜਥੇਦਾਰ ਹਰਬੰਸ ਸਿੰਘ ਛੀਨੀਵਾਲ ਕਲਾਂ, ਡਾਕਟਰ ਸੋਮਾ ਸਿੰਘ ਗੰਡੇਵਾਲ, ਦਰਸ਼ਨ ਸਿੰਘ ਤਪਾ, ਜੀਵਨ ਸਿੰਘ ਚੋਪੜਾ, ਅੰਮ੍ਰਿਤਪਾਲ ਸਿੰਘ ਖੁੱਡੀ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ। ਇਸ ਸਮੇਂ ਪਾਰਟੀ ਦੇ ਸੀਨੀਅਰ ਸਾਥੀ ਜਗਤਾਰ ਸਿੰਘ ਬੀਹਲਾ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਡਾਕਟਰ ਸਰਬਜੀਤ ਸਿੰਘ ਖੇੜੀ ਨੇ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਜਥੇਦਾਰ ਜਗਰੂਪ ਸਿੰਘ ਪੱਖੋਂ ਨੇ ਬਾਖੂਬੀ ਨਿਭਾਈ।

error: Content is protected !!