Skip to main content

Gee 98News

ਗੋਲੀ ਲੱਗਣ ਨਾਲ ਪੁਲਿਸ ਮੁਲਾਜ਼ਮ ਦੀ ਮੌਤ,

ਲੁਧਿਆਣਾ,4 ਅਕਤੂਬਰ-ਲੁਧਿਆਣਾ ਵਿਖੇ ਇੱਕ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਪੁਲਿਸ ਮੁਲਾਜ਼ਮ ਦਾ ਨਾਮ ਮਨਪ੍ਰੀਤ ਸਿੰਘ ਦੱਸਿਆ ਜਾ ਰਿਹਾ ਹੈ ਜੋ ਮੋਗਾ ਦਾ ਰਹਿਣ ਵਾਲਾ ਸੀ ਅਤੇ 2016 ਵਿੱਚ ਭਰਤੀ ਹੋਇਆ ਸੀ। ਉਸ ਦੀ ਡਿਊਟੀ ਪੁਲਿਸ ਲਾਈਨ ਚ ਕਿਊਆਰਟੀ ਟੀਮ ਵਿੱਚ ਤਾਇਨਾਤ ਸੀ ਅਤੇ ਉਹ ਕ੍ਰਿਸ਼ਨਾ ਨਗਰ ‘ਚ ਇੱਕ ਪੀਜੀ ਵਿੱਚ ਰਹਿ ਰਿਹਾ ਸੀ। ਬੁੱਧਵਾਰ ਸ਼ਾਮ ਦੇ ਟਾਈਮ ਲੋਕਾਂ ਨੇ ਪੀਜੀ ਦੇ ਕਮਰੇ ਵਿੱਚ ਗੋਲੀ ਚੱਲਣ ਦੀ ਆਵਾਜ਼ ਸੁਣੀ, ਲੋਕ ਇਕੱਠੇ ਹੋ ਕੇ ਕਮਰੇ ਵਿੱਚ ਗਏ ਤਾਂ ਵੇਖਿਆ ਕਿ ਮਨਪ੍ਰੀਤ ਸਿੰਘ ਦੇ ਮੱਥੇ ਵਿੱਚ ਗੋਲੀ ਲੱਗੀ ਹੋਈ ਸੀ । ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਉੱਚ ਪੁਲਿਸ ਅਧਿਕਾਰੀ ਪੁੱਜੇ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਰਖਵਾ ਦਿੱਤਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ।

error: Content is protected !!