Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਖੇਤੀਬਾੜੀ ਵਿਭਾਗ ਮਹਿਲ ਕਲਾਂ ਵੱਲੋਂ ਪਰਾਲੀ ਨਾ ਸਾੜਨ ਸਬੰਧੀ ਆਸ਼ਾ ਵਰਕਰਾਂ ਨੂੰ ਕੀਤਾ ਜਾਗਰੂਕ ਕੀਤਾ

Nirmal Pandori by Nirmal Pandori
10/05/2023
in ਬਰਨਾਲਾ ਆਸ-ਪਾਸ
Reading Time: 1 min read
A A
0
ਖੇਤੀਬਾੜੀ ਵਿਭਾਗ ਮਹਿਲ ਕਲਾਂ ਵੱਲੋਂ ਪਰਾਲੀ ਨਾ ਸਾੜਨ ਸਬੰਧੀ ਆਸ਼ਾ ਵਰਕਰਾਂ ਨੂੰ ਕੀਤਾ ਜਾਗਰੂਕ ਕੀਤਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ 5 ਅਕਤੂਬਰ ( ਜਸਵੰਤ ਸਿੰਘ ਲਾਲੀ ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਮਹਿਲ ਕਲਾਂ ਵੱਲੋਂ ਡਿਪਟੀ ਕਮਿਸ਼ਨਰ, ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਅਤੇ ਮੁੱਖ ਖੇਤੀਬਾੜੀ ਅਫ਼ਸਰ, ਬਰਨਾਲਾ ਡਾ. ਜਗਦੀਸ਼ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਹੇਠ ਪਿੰਡ ਮਹਿਲ ਕਲਾਂ ਦੇ ਆਸ਼ਾ ਵਰਕਰਾਂ ਨੂੰ ਪਰਾਲੀ ਦੀ ਸਾਂਭ- ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਡਾ. ਗੁਰਚਰਨ ਸਿੰਘ, ਬਲਾਕ ਖੇਤੀਬਾੜੀ ਅਫ਼ਸਰ, ਮਹਿਲ ਕਲਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਿੱਥੇ ਅਸੀਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰ ਰਹੇ ਹਾਂ, ਉੱਥੇ ਧਰਤੀ ਦੀ ਉਪਜਾਊ ਸ਼ਕਤੀ ਅਤੇ ਮਿੱਤਰ ਕੀੜੇ ਵੀ ਮਾਰ ਰਹੇ ਹਾਂ। ਉਹਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਕੇ ਨਵੀਆਂ ਤਕਨੀਕਾਂ (ਹੈਪੀਸੀਡਰ, ਸੁਪਰਸੀਡਰ, ਸਰਫੇਸ ਸੀਡਰ ਆਦਿ) ਨਾਲ ਹੀ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ ਜੋ ਆਉਣ ਵਾਲੀਆਂ ਨਸਲਾਂ ਲਈ ਸ਼ੁੱਧ ਵਾਤਾਵਰਨ ਪ੍ਰਦਾਨ ਕੀਤਾ ਜਾ ਸਕੇ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਖੇਤ ਦੀ ਪਰਾਲੀ ਨੂੰ ਬੇਲਰ ਰਾਹੀਂ ਗੰਢਾਂ ਬਣਾਕੇ ਜਾਂ ਤੂੜੀ ਬਣਾਕੇ ਵਪਾਰੀਆਂ ਨੂੰ ਵੇਚ ਸਕਦੇ ਹਨ। ਜੇਕਰ ਅਸੀਂ ਪਿੰਡ ਪੱਧਰ ਤੋਂ ਹੀ ਅੱਗ ਨਾ ਲਗਾਉਣ ਦੇ ਉਪਰਾਲੇ ਸ਼ੁਰੂ ਕਰਾਂਗੇ ਤਾਂ ਹੀ ਸਾਡਾ ਸਾਰਾ ਪੰਜਾਬ ਪ੍ਰਦੂਸ਼ਣ ਮੁਕਤ ਹੋ ਸਕੇਗਾ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਸ਼ਿਫ਼ਾਰਸ ਕੀਤੀਆਂ ਕਿਸਮਾਂ ਅਤੇ ਦਵਾਈਆਂ ਦਾ ਸੁਚੱਜਾ ਪ੍ਰਯੋਗ ਕੀਤਾ ਜਾਵੇ ਤਾਂ ਜੋ ਕਿਸਾਨ ਦੇ ਖੇਤੀ ਖਰਚੇ ਘੱਟ ਸਕਣ। ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਡਾ. ਜਸਮੀਨ ਸਿੰਘ ਸਿੱਧੂ ਨੇ ਪਰਾਲੀ ਦੇ ਪ੍ਰਬੰਧਨ ਸਬੰਧੀ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਆਪਣੇ ਵਾਤਾਵਰਨ ਨੂੰ ਖਰਾਬ ਕਰਦੇ ਹਾਂ ਅਤੇ ਨਾਲ ਹੀ ਅਸੀਂ ਖੇਤ ਵਿੱਚ ਮੌਜੂਦ ਮਿੱਤਰ ਕੀੜਿਆਂ ਨੂੰ ਵੀ ਨਸ਼ਟ ਕਰ ਦਿੰਦੇ ਹਾਂ। ਉਹਨਾਂ ਨੇ ਆਸ਼ਾ ਵਰਕਰਾਂ ਨੂੰ ਇਹ ਪ੍ਰਣ ਕਰਵਾਇਆ ਕਿ ਆਪਣੇ ਘਰ ਤੋਂ ਹੀ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਉਪਰਾਲਾ ਸ਼ੁਰੂ ਕੀਤਾ ਜਾਵੇ ਅਤੇ ਆਪਣੇ ਆਲੇ – ਦੁਆਲੇ ਨੂੰ ਖੁਸ਼ਹਾਲ ਬਣਾਇਆ ਜਾਵੇ। ਇਸ ਮੌਕੇ ਡਾ. ਗੁਰਤੇਜਿੰਦਰਪਾਲ ਕੌਰ, ਸੀਨੀਅਰ ਮੈਡੀਕਲ ਅਫ਼ਸਰ, ਮਹਿਲ ਕਲਾਂ ਜੀ ਨੇ ਪਰਾਲੀ ਦੇ ਧੂੰਏ ਤੋਂ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕਿ ਸਾਹ, ਦਮਾ, ਟੀ.ਬੀ., ਅਤੇ ਫ਼ੇਫੜਿਆਂ ਦਾ ਕੈਂਸਰ ਆਦਿ ਬਾਰੇ ਜਾਣਕਾਰੀ ਦਿੱਤੀ। ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰਣ ਕਰਨ ਲਈ ਕਿਹਾ। ਇਸ ਮੌਕੇ ਸ੍ਰੀ ਜਸਵਿੰਦਰ ਸਿੰਘ ਏ.ਟੀ.ਐੱਮ., ਸ੍ਰੀਮਤੀ ਮਹਿੰਦਰ ਕੌਰ ਏ.ਟੀ.ਐੱਮ., ਅਤੇ ਆਸ਼ਾ ਵਰਕਰ ਜਸਵੰਤ ਕੌਰ, ਅਮਰਜੀਤ ਕੌਰ, ਸੀਮਾ ਰਾਣੀ, ਸੁਖਵਿੰਦਰ ਕੌਰ, ਪਰਦੀਪ ਕੌਰ, ਮਨਜੀਤ ਕੌਰ ਆਦਿ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

04/26/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

04/24/2026
Load More
Tags: #barnalanews#punjabnews
Previous Post

ਟਰੇਨ ਥੱਲੇ ਆਉਣ ਕਾਰਨ 20 ਸਾਲਾਂ ਨੌਜਵਾਨ ਦੀ ਮੌਤ

Next Post

ਯੂਨੀਵਰਸਿਟੀ ਕਾਲਜ ਵਿਖੇ ਹੋ ਰਹੇ ਖੇਤਰੀ ਯੁਵਕ ਅਤੇ ਲੋਕ ਮੇਲੇ ਦੇ ਤੀਜੇ ਦਿਨ ਵੀ ਪ੍ਰਤੀਯੋਗੀਆਂ ਨੇ ਖ਼ੂਬ ਰੰਗ ਜਮਾਏ

Nirmal Pandori

Nirmal Pandori

Related Posts

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/26/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ
ਬਰਨਾਲਾ ਆਸ-ਪਾਸ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

by Nirmal Pandori
04/22/2026
Load More
Next Post
ਯੂਨੀਵਰਸਿਟੀ ਕਾਲਜ ਵਿਖੇ ਹੋ ਰਹੇ ਖੇਤਰੀ ਯੁਵਕ ਅਤੇ ਲੋਕ ਮੇਲੇ ਦੇ ਤੀਜੇ ਦਿਨ ਵੀ ਪ੍ਰਤੀਯੋਗੀਆਂ ਨੇ ਖ਼ੂਬ ਰੰਗ ਜਮਾਏ

ਯੂਨੀਵਰਸਿਟੀ ਕਾਲਜ ਵਿਖੇ ਹੋ ਰਹੇ ਖੇਤਰੀ ਯੁਵਕ ਅਤੇ ਲੋਕ ਮੇਲੇ ਦੇ ਤੀਜੇ ਦਿਨ ਵੀ ਪ੍ਰਤੀਯੋਗੀਆਂ ਨੇ ਖ਼ੂਬ ਰੰਗ ਜਮਾਏ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend