Gee 98News

ਚੰਡੀਗੜ੍ਹ,6 ਅਕਤੂਬਰ-ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਥਾਣਾ ਧਰਮਕੋਟ (ਮੋਗਾ) ਦੇ ਐਸਐਚਓ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਸਐਚਓ ਧਰਮਕੋਟ ਗੁਰਵਿੰਦਰ ਸਿੰਘ ਭੁੱਲਰ ਨੇ ਪਿੰਡ ਨੂਰਪੁਰ ਹਕੀਮਾਂ ਦੇ ਇੱਕ ਵਿਅਕਤੀ ਤੋਂ ਕਿਸੇ ਮਾਮਲੇ ‘ਚ 80 ਹਜ਼ਾਰ ਦੀ ਰਿਸ਼ਵਤ ਮੰਗੀ, ਜਿਸ ਦੀ ਸੂਚਨਾ ਮੁੱਦਈ ਨੇ ਵਿਜੀਲੈਂਸ ਨੂੰ ਦਿੱਤੀ ਜਿਸ ਤੋਂ ਬਾਅਦ ਵਿਜੀਲੈਂਸ ਨੇ ਟਰੈਪ ਲਗਾ ਕੇ ਐਸਐਚਓ ਭੁੱਲਰ ਨੂੰ ਪੇਸ਼ਗੀ 10000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਕੇ ਭਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕਦਮਾ ਦਰਜ ਕੀਤਾ।

Leave a Reply

Your email address will not be published. Required fields are marked *

error: Content is protected !!