Gee 98News

ਚੰਡੀਗੜ੍ਹ,6 ਅਕਤੂਬਰ-ਡਰੱਗ ਰੈਕੇਟ ਕੇਸ ‘ਚ ਬਰਖ਼ਾਸਤ ਸਾਬਕਾ ਐੱਸਐੱਸਪੀ ਰਾਜਜੀਤ ਹੁੰਦਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਡਰੱਗ ਮਾਮਲੇ ‘ਚ ਸੁਪਰੀਮ ਕੋਰਟ ਨੇ ਉਨ੍ਹਾਂ ਵੱਲੋਂ ਦਾਇਰ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਹਾਈਕੋਰਟ ਨੇ ਅਗਸਤ ‘ਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ ਜਿਸ ਤੋਂ ਬਾਅਦ ਉਨ੍ਹਾਂ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ। ਜ਼ਿਕਰਯੋਗ ਹੈ ਕਿ ਹੁੰਦਲ ਵੱਲੋਂ ਕਪਿਲ ਸਿੱਬਲ ਤੇ ਪੰਜਾਬ ਸਰਕਾਰ ਵੱਲੋਂ ਅਭਿਸ਼ੇਕ ਮਨੂ ਸਿੰਘਵੀ ਕੋਰਟ ‘ਚ ਪੇਸ਼ ਹੋਏ।

Leave a Reply

Your email address will not be published. Required fields are marked *

error: Content is protected !!