Gee 98News

ਬਰਨਾਲਾ,6 ਅਕਤੂਬਰ (ਨਿਰਮਲ ਸਿੰਘ ਪੰਡੋਰੀ)-ਪਿੰਡ ਚੀਮਾ ਵਿਖੇ ਮਾਹੌਲ ਖਰਾਬ ਕਰਨ ਦੇ ਦੋਸ਼ਾਂ ਤਹਿਤ ਥਾਣਾ ਸਦਰ ਦੀ ਪੁਲੀਸ ਵਲੋਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਸਮੇਤ ਸੱਤ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐਸਐਚਓ ਜਗਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਇਤਲਾਹ ਮਿਲੀ ਸੀ ਕਿ ਕੁੱਝ ਵਿਅਕਤੀ ਹੱਥਾਂ ਵਿੱਚ ਹਥਿਆਰ ਲੈ ਕੇ ਆਵਾਰਾਗਰਦੀ ਅਤੇ ਲੜਾਈ ਕਰਨ ਦੀ ਤਾਕ ਵਿੱਚ ਹਨ। ਜਿਸ ਕਰਕੇ ਪੁਲੀਸ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਬੀਜੇਪੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਰਮਨਦੀਪ ਸਿੰਘ, ਗੁਰਮੀਤ ਸਿੰਘ ਵਾਸੀ ਚੀਮਾ, ਰੁਪਿੰਦਰ ਸਿੰਘ ਤੇ ਗੁਲਾਬ ਸਿੰਘ ਵਾਸੀ ਭੈਣੀ ਜੱਸਾ, ਧਰਮਿੰਦਰ ਸਿੰਘ ਧੌਲਾ, ਸੁਖਚੈਨ ਸਿੰਘ ਕਾਲੇਕੇ ਅਤੇ ਸੰਦੀਪ ਸਿੰਘ ਮੂੰਮ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਇਹਨਾਂ ਤੋਂ ਲਾਠੀਆਂ ਡੰਡੇ ਵੀ ਬਰਾਮਦ ਕੀਤੇ ਗਏ। ਉਹਨਾਂ ਦੱਸਿਆ ਕਿ ਮੁਲਜ਼ਮਾਂ ਵਿਰੁੱਧ 107/51 ਅਧੀਨ ਕੇਸ ਦਰਜ ਕੀਤਾ ਗਿਆ ਹੈ। ਭਾਜਪਾ ਦੇ ਜ਼ਿਲ੍ਹਾ ਯੂਥ ਪ੍ਰਧਾਨ ‘ਤੇ ਪੁਲਿਸ ਕਾਰਵਾਈ ਸਬੰਧੀ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਹੰਡਿਆਇਆ ਨੇ ਕਿਹਾ ਕਿ ਪੁਲਿਸ ਦੀ ਇਹ ਕਾਰਵਾਈ ਸਿਆਸਤ ਤੋਂ ਪ੍ਰੇਰਿਤ ਹੈ।

Leave a Reply

Your email address will not be published. Required fields are marked *

error: Content is protected !!