Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਐਵੇਂ ਨਾ ਕੂੜ ਪ੍ਰਚਾਰ ਕਰਿਆ ਕਰੋ…ਇਹੋ ਜਿਹੇ ਹੁੰਦੇ ਨੇ ਸਰਕਾਰੀ ਸਕੂਲਾਂ ਦੇ ਅਧਿਆਪਕ…ਪੜ੍ਹੋ ਖ਼ਬਰ…!

Nirmal Pandori by Nirmal Pandori
10/08/2023
in ਪੰਜਾਬ
Reading Time: 1 min read
A A
0
ਐਵੇਂ ਨਾ ਕੂੜ ਪ੍ਰਚਾਰ ਕਰਿਆ ਕਰੋ…ਇਹੋ ਜਿਹੇ ਹੁੰਦੇ ਨੇ ਸਰਕਾਰੀ ਸਕੂਲਾਂ ਦੇ ਅਧਿਆਪਕ…ਪੜ੍ਹੋ ਖ਼ਬਰ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਸਰਕਾਰੀ ਹਾਈ ਸਕੂਲ ਮਹਿਲ ਖੁਰਦ ਦੇ ਸਟਾਫ਼ ਨੇ ਕੀਤਾ ਮਿਸਾਲੀ ਕੰਮ
ਬਰਨਾਲਾ,8 ਅਕਤੂਬਰ (ਨਿਰਮਲ ਸਿੰਘ ਪੰਡੋਰੀ)-ਆਮ ਤੌਰ ‘ਤੇ ਸੂਬੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਕਾਰਗੁਜ਼ਾਰੀ ‘ਤੇ ਕੁਝ ਲੋਕਾਂ ਵੱਲੋਂ ਸਵਾਲ ਚੁੱਕੇ ਜਾਂਦੇ ਹਨ ਪਰ ਬਰਨਾਲਾ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਮਹਿਲ ਖੁਰਦ ਦੀ ਕੁੜੀਆਂ ਦੀ ਖੋ-ਖੋ ਦੀ ਟੀਮ ਦੀ ਸਫ਼ਲਤਾ ਨਾਲ ਜੁੜੀ ਇੱਕ ਕਹਾਣੀ ਬਾਖ਼ੂਬੀ ਬਿਆਨ ਕਰਦੀ ਹੈ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਸੁਹਿਰਦਤਾ ਵਿੱਚ ਕੋਈ ਕਮੀ ਨਹੀਂ ਸਗੋਂ ਸਕੂਲਾਂ ਵਿੱਚ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਵੱਲ ਧਿਆਨ ਹੀ ਨਹੀਂ ਦਿੱਤਾ ਜਾਂਦਾ। ਸਰਕਾਰੀ ਹਾਈ ਸਕੂਲ ਮਹਿਲ ਖੁਰਦ ਦੇ ਮੁੱਖ ਅਧਿਆਪਕ ਕੁਲਦੀਪ ਸਿੰਘ ਕਮਲ ਅਤੇ ਸਟਾਫ਼ ਨੇ ਕੁੜੀਆਂ ਦੀ ਖੋ-ਖੋ ਟੀਮ ਨਾਲ ਵਾਅਦਾ ਕੀਤਾ ਕਿ ਜੇਕਰ ਉਹ ਜ਼ਿਲ੍ਹਾ ਜਿੱਤ ਕੇ ਆਉਣਗੀਆਂ ਤਾਂ ਉਹਨਾਂ ਨੂੰ ਰਾਏਕੋਟ ਦੇ ਇੱਕ ਮਹਿੰਗੇ ਹੋਟਲ A9 ਵਿੱਚ ਪਾਰਟੀ ਵਜੋਂ ਲੰਚ ਕਰਵਾਇਆ ਜਾਵੇਗਾ। ਕੁੜੀਆਂ ਦੀ ਖੋ ਖੋ ਟੀਮ ਨੇ ਖੇਡਾਂ ਵਤਨ ਪੰਜਾਬ ਦੀਆਂ ਅਤੇ ਸਕੂਲੀ ਖੇਡਾਂ ਵਿੱਚ ਇੱਕਤਰਫਾ ਮੁਕਾਬਲਿਆਂ ‘ਚ ਵਿਰੋਧੀ ਟੀਮਾਂ ਨੂੰ ਵੱਡੇ ਫਰਕ ਨਾਲ ਹਰਾ ਕੇ ਜ਼ਿਲ੍ਹਾ ਪੱਧਰੀ ਖ਼ਿਤਾਬ ਆਪਣੇ ਨਾਮ ਕੀਤਾ ਤਾਂ ਸਟਾਫ਼ ਨੇ ਵਾਅਦੇ ਮੁਤਾਬਕ ਕੁੜੀਆਂ ਦੀ ਟੀਮ ਨੂੰ ਮਹਿੰਗੇ ਹੋਟਲ ਵਿੱਚ ਲੰਚ ਕਰਵਾਇਆ। ਸਕੂਲ ਦੀਆਂ ਖਿਡਾਰਨਾਂ ਨੂੰ ਸਟਾਫ਼ ਵੱਲੋਂ ਦਿੱਤੀ ਜਾ ਰਹੀ ਪਾਰਟੀ ਦੌਰਾਨ ਹੋਟਲ ਵਿੱਚ ਇੱਕ ਹੋਰ ਘਟਨਾ ਵਾਪਰੀ ਜੋ ਧਿਆਨ ਖਿੱਚਦੀ ਹੈ। ਮੁੱਖ ਅਧਿਆਪਕ ਕੁਲਦੀਪ ਸਿੰਘ ਕਮਲ ਨੇ ਦੱਸਿਆ ਕਿ ਜਦ ਉਹ ਵਿਦਿਆਰਥੀਆਂ ਨਾਲ ਲੰਚ ਕਰ ਰਹੇ ਸਨ ਤਾਂ ਨਾਲ ਦੇ ਟੇਬਲ ‘ਤੇ ਬੈਠੇ ਦੋ “ਜੈਂਟਲਮੈਨ” ਖੇਡ ਕਿੱਟ ਵਿੱਚ ਲੜਕੀਆਂ ਨੂੰ ਬੜੇ ਧਿਆਨ ਨਾਲ ਵੇਖਦੇ ਰਹੇ ਤੇ ਫਿਰ ਉੱਠ ਕੇ ਨੇੜੇ ਆ ਗਏ । ਉਨਾਂ ਦੋਵੇਂ ਵਿਅਕਤੀਆਂ ਨੇ ਆਪਣੀ ਪਹਿਚਾਣ ਬਹਾਦਰ ਸਿੰਘ ਪੰਨੂ ਅਤੇ ਰੂਪ ਸਿੰਘ ਪੰਨੂ ਪਿੰਡ ਬੜੂੰਦੀ ਵਜੋਂ ਦਿੱਤੀ ਅਤੇ ਪੁੱਛਿਆ ਕਿ ਇਹ ਕਿਸ ਖੁਸ਼ੀ ਵਿੱਚ ਪਾਰਟੀ ਕੀਤੀ ਜਾ ਰਹੀ ਹੈ। ਮੁੱਖ ਅਧਿਆਪਕ ਕੁਲਦੀਪ ਸਿੰਘ ਨੇ ਦੱਸਿਆ ਕਿ ਸਾਡੀ ਖੋ-ਖੋ ਦੀ ਟੀਮ ਬਰਨਾਲਾ ਜ਼ਿਲ੍ਹੇ ਵਿੱਚ ਜੇਤੂ ਹੋ ਕੇ ਨਿਕਲੀ ਹੈ ਜਿਸ ਕਰਕੇ ਬੱਚਿਆਂ ਨੂੰ ਕੀਤੇ ਵਾਅਦੇ ਮੁਤਾਬਕ ਸਟਾਫ਼ ਵੱਲੋਂ ਲੰਚ ਕਰਵਾਇਆ ਜਾ ਰਿਹਾ ਹੈ। ਦੋਵੇਂ ਪੰਨੂ ਭਰਾਵਾਂ ਨੇ ਖੁਸ਼ ਹੋ ਕੇ ਖੋ-ਖੋ ਦੀ ਕੁੜੀਆਂ ਦੀ ਟੀਮ ਨੂੰ ਸਟਾਫ਼ ਵੱਲੋਂ ਦਿੱਤੀ ਜਾ ਰਹੀ ਪਾਰਟੀ ਵਿੱਚ ਆਪਣੀ ਇੱਛਾ ਅਨੁਸਾਰ ਪੰਜ ਹਜਾਰ ਰੁਪਏ ਦਾ ਯੋਗਦਾਨ ਮੌਕੇ ‘ਤੇ ਹੀ ਦਿੱਤਾ । ਇਸ ਮੌਕੇ ਬਰਨਾਲਾ ਜ਼ਿਲ੍ਹੇ ਦੇ ਸਾਬਕਾ ਜ਼ਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਵੀ ਉਚੇਚੇ ਤੌਰ ‘ਤੇ ਹਾਜ਼ਰ ਸਨ। ਸਟਾਫ਼ ਵੱਲੋਂ ਵੀ ਪੰਨੂ ਭਰਾਵਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ । ਯਕੀਨਨ ! ਸਰਕਾਰੀ ਹਾਈ ਸਕੂਲ ਮਹਿਲ ਖੁਰਦ ਦੇ ਸਟਾਫ਼ ਦੀ ਆਪਣੇ ਬੱਚਿਆਂ ਪ੍ਰਤੀ ਸੁਹਿਰਦਤਾ, ਇਮਾਨਦਾਰੀ, ਇੱਛਾ ਸ਼ਕਤੀ, ਜ਼ਿੰਮੇਵਾਰੀ ਅਤੇ ਦਿਆਨਤਦਾਰੀ ਦੀ ਇਹ ਕਹਾਣੀ ਹੋਰ ਅਧਿਆਪਕਾਂ ਨੂੰ ਆਪਣੇ ਬੱਚਿਆਂ ਪ੍ਰਤੀ ਅਤੇ ਇਹ ਖ਼ਬਰ ਪੜ੍ਹਨ ਵਾਲਿਆਂ ਨੂੰ ਆਪਣੇ ਆਪਣੇ ਖੇਤਰ ਵਿੱਚ ਆਪਣੇ ਸਾਥੀਆਂ ਪ੍ਰਤੀ ਬਣਦੀ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਏਗੀ । ਮੁੱਖ ਅਧਿਆਪਕ ਕੁਲਦੀਪ ਸਿੰਘ ਕਮਲ ਨੇ ਦੱਸਿਆ ਕਿ ਸਕੂਲ ਦੀ ਕੁੜੀਆਂ ਦੀ ਖੋ-ਖੋ ਟੀਮ ਨਾਲ ਸਟਾਫ਼ ਵੱਲੋਂ ਇਹ ਵਾਅਦਾ ਕੀਤਾ ਗਿਆ ਹੈ ਕਿ ਜੇਕਰ ਉਹ ਸਟੇਟ ਜਿੱਤ ਕੇ ਆਉਣਗੇ ਤਾਂ ਉਹਨਾਂ ਨੂੰ ਹਵਾਈ ਜਹਾਜ਼ ਦਾ ਝੂਟਾ ਲੈਣ ਦਾ ਮੌਕਾ ਵੀ ਦਿੱਤਾ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
Load More
Tags: #barnalanews#punjabnews
Previous Post

ਮੁਕਤਸਰ ਦੇ ਵਕੀਲ ਵਾਲਾ “ਰਾਜ਼ੀਨਾਮਾ” ਚੜ੍ਹ ਗਿਆ ਸਿਰੇ….!

Next Post

ਭਾਰਤ-ਕੈਨੇਡਾ ਵਿਵਾਦ : ਰੱਸੀ ‘ਚ ਗੰਢ ਪੈ ਚੁੱਕੀ ਹੈ ਜੋ ਰੜਕਦੀ ਰਹੇਗੀ…!

Nirmal Pandori

Nirmal Pandori

Related Posts

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
Load More
Next Post
ਭਾਰਤ-ਕੈਨੇਡਾ ਵਿਵਾਦ : ਰੱਸੀ ‘ਚ ਗੰਢ ਪੈ ਚੁੱਕੀ ਹੈ ਜੋ ਰੜਕਦੀ ਰਹੇਗੀ…!

ਭਾਰਤ-ਕੈਨੇਡਾ ਵਿਵਾਦ : ਰੱਸੀ 'ਚ ਗੰਢ ਪੈ ਚੁੱਕੀ ਹੈ ਜੋ ਰੜਕਦੀ ਰਹੇਗੀ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend