Gee 98News

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਪਰਫਿਊਮ ਛਿੜਕਣ ‘ਤੇ ਲਾਈ ਪਾਬੰਦੀ

ਚੰਡੀਗੜ੍ਹ,10 ਅਕਤੂਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਅਤੇ ਹੋਰ ਗੁਰਦੁਆਰਿਆਂ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਕਿਸੇ ਵੀ ਕਿਸਮ ਦੇ ਪਰਫਿਊਮ ਛਿੜਕਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਅਕਸਰ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਗੁਰਦੁਆਰਿਆਂ ‘ਚ ਪਾਲਕੀ ਸਾਹਿਬ ਦੇ ਆਗਮਨ ‘ਤੇ ਪਰਫਿਊਮ ਛਿੜਕਦੇ ਸਨ ਪ੍ਰੰਤੂ ਹੁਣ ਸ੍ਰੀ ਅਕਾਲ ਤਖਤ ਸਾਹਿਬ ਸਥਿਤ ਸੁਖ ਆਸਣ ਤੋਂ ਅੰਮ੍ਰਿਤ ਵੇਲੇ ਪਾਲਕੀ ਸਾਹਿਬ ਦੇ ਸ੍ਰੀ ਹਰਿਮੰਦਰ ਸਾਹਿਬ ਤੱਕ ਆਗਮਨ ਵੇਲੇ ਅਤੇ ਰਾਤੀ ਸੁਖ ਆਸਣ ਤੱਕ ਜਾਣ ਵੇਲੇ ਸ਼ਰਧਾਲੂ ਪਰਫਿਊਮ ਦੀ ਵਰਤੋਂ ਨਹੀਂ ਕਰ ਸਕਣਗੇ । ਸ਼੍ਰੋਮਣੀ ਕਮੇਟੀ ਨੇ ਇੱਕ ਸਰਕੂਲਰ ਜਾਰੀ ਕਰਦਿਆਂ ਕਿਹਾ ਹੈ ਕਿ ਪਰਫਿਊਮ ‘ਚ ਹਾਨੀਕਾਰਕ ਕੈਮੀਕਲ ਤੇ ਅਲਕੋਹਲ ਦਾ ਮਿਸ਼ਰਣ ਹੁੰਦਾ ਹੈ। ਸਿੱਖ ਰਹਿਤ ਮਰਿਆਦਾ ਤਹਿਤ ਅਲਕੋਹਲ ਸਮੇਤ ਹਰ ਤਰ੍ਹਾਂ ਦੇ ਨਸ਼ੇ ‘ਤੇ ਪੂਰੀ ਤਰ੍ਹਾਂ ਰੋਕ ਹੈ ਅਤੇ ਹਰੇਕ ਅੰਮ੍ਰਿਤਧਾਰੀ ਲਈ ਵੀ ਇਸ ਦੀ ਵਰਤੋਂ ‘ਤੇ ਪੂਰਨ ਪਾਬੰਦੀ ਹੈ। ਸ਼੍ਰੋਮਣੀ ਕਮੇਟੀ ਨੇ ਸਾਰੇ ਗੁਰਦੁਆਰਿਆਂ ਦੇ ਮੈਨੇਜਰਾਂ ਨੂੰ ਇਸ ਰੋਕ ‘ਤੇ ਪੂਰੀ ਤਰ੍ਹਾਂ ਅਮਲ ਕਰਨ ਲਈ ਕਿਹਾ ਹੈ।

error: Content is protected !!