Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਜ਼ਿਲ੍ਹੇ ਦੇ ਪਿੰਡ ਸੰਘੇੜਾਂ ਦੇ ਦੋ ਭਰਾਵਾਂ ਦੀ ਜੋੜੀ ਬਣੀ ਕਿਸਾਨਾਂ ਲਈ ਪ੍ਰੇਰਨਾ ਸਰੋਤ

Nirmal Pandori by Nirmal Pandori
10/10/2023
in ਪੰਜਾਬ
Reading Time: 1 min read
A A
0
ਬਰਨਾਲਾ ਜ਼ਿਲ੍ਹੇ ਦੇ ਪਿੰਡ ਸੰਘੇੜਾਂ ਦੇ ਦੋ ਭਰਾਵਾਂ ਦੀ ਜੋੜੀ ਬਣੀ ਕਿਸਾਨਾਂ ਲਈ ਪ੍ਰੇਰਨਾ ਸਰੋਤ

gee98 news

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-50 ਏਕੜ ਦੀ ਕਰਦੇ ਨੇ ਖੇਤੀ, ਤਿੰਨ ਸਾਲਾਂ ਤੋਂ ਨਹੀਂ ਲਗਾਈ ਪਰਾਲੀ ਨੂੰ ਅੱਗ

ਬਰਨਾਲਾ,10 ਅਕਤੂਬਰ (ਨਿਰਮਲ ਸਿੰਘ ਪੰਡੋਰੀ)-ਜ਼ਿਲ੍ਹਾ ਬਰਨਾਲਾ ਦੇ ਕੋਠੇ ਕੁਰੜ ਵਾਲੇ (ਪਿੰਡ ਸੰਘੇੜਾ) ਦੇ ਵਾਸੀ ਦੋ ਭਰਾਵਾਂ ਦੀ ਜੋੜੀ ਖੇਤੀ ਕਰਨ ਦੇ ਕੰਮ ਦੀ ਵਿਲੱਖਣਤਾ ਕਾਰਨ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣੀ ਹੈ। ਕਿਸਾਨ ਹਰਭਜਨ ਸਿੰਘ ਅਤੇ ਮਲਕੀਤ ਸਿੰਘ ਪੁੱਤਰ ਸ. ਗੁਰਮੇਲ ਸਿੰਘ ਵਾਸੀ ਕੋਠੇ ਕੁਰੜ ਵਾਲੇ (ਪਿੰਡ ਸੰਘੇੜਾ) ਕਰੀਬ 50 ਏਕੜ ਵਿੱਚ ਖੇਤੀ ਕਰਦੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਪਿਛਲੇ 3 ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਈ ਹੈ। ਉਨ੍ਹਾਂ ਨੇ ਪਿਛਲੇ ਸਾਲ ਕੁਝ ਰਕਬੇ ਵਿੱਚ ਮਾਲਚਿੰਗ ਕੀਤੀ ਸੀ ਅਤੇ ਕੁਝ ਰਕਬੇ ਵਿੱਚ ਪਰਾਲੀ ਦੀਆਂ ਗੰਢਾਂ ਬਣਾਈਆਂ ਸਨ। ਇਸ ਵਾਰ ਵੀ ਕਰੀਬ 24 ਏਕੜ ਝੋਨੇ ਦੀ ਪਰਾਲੀ ਦੀਆਂ ਗੰਢਾਂ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਬੇਲਰ ਉਪਲੱਬਧ ਹਨ ਅਤੇ ਉਨ੍ਹਾਂ ਨੂੰ ਗੰਢਾਂ ਬਣਾਉਣ ਵਿੱਚ ਕੋਈ ਮੁਸ਼ਕਿਲ ਪੇਸ਼ ਨਹੀਂ ਆਈ ਤੇ ਖੇਤ ਵੀ ਛੇਤੀ ਖਾਲੀ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲਾਂ ਤੋਂ ਫ਼ਸਲ ਦਾ ਝਾੜ ਵੀ ਵਧਿਆ ਹੈ ਅਤੇ ਯੂਰੀਆ ਖਾਧ ਦੀ ਖਪਤ ਵੀ ਘਟੀ ਹੈ। ਉਨ੍ਹਾਂ ਦੱਸਿਆ ਕਿ ਉਹ ਫ਼ਸਲੀ ਵਿਭਿੰਨਤਾ ਲਈ ਆਲੂਆਂ ਦੀ ਕਾਸ਼ਤ ਵੀ ਕਰਦੇ ਹਨ ਅਤੇ ਸਹਾਇਕ ਧੰਦੇ ਵਜੋਂ ਡੇਅਰੀ ਫਾਰਮਿੰਗ ਦਾ ਕੰਮ ਕਰਦੇ ਹਨ। ਉਨ੍ਹਾਂ ਨੇ ਕਰੀਬ 100 ਪਸ਼ੂ ਰੱਖੇ ਹੋਏ ਹਨ ਅਤੇ ਪਰਾਲੀ ਨੂੰ ਪਸ਼ੂਆਂ ਦੇ ਚਾਰੇ ਵਿੱਚ ਰਲਾ ਕੇ ਵਰਤਦੇ ਹਨ।ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾ ਕੇ ਅਸੀਂ ਇਕੱਲਾ ਆਪਣੇ ਖੇਤਾਂ ਦਾ ਨੁਕਸਾਨ ਹੀ ਨਹੀਂ ਕਰਦੇ ਸਗੋਂ ਇਸ ਨਾਲ ਸਮੁੱਚਾ ਵਾਤਾਵਰਨ ਦੂਸ਼ਿਤ ਹੋਣ ਦੇ ਨਾਲ ਕਈ ਤਰ੍ਹਾਂ ਦੇ ਹਾਦਸੇ ਵੀ ਵਾਪਰਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਦੇ ਰਾਖੇ ਬਣਨ।ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੀਸ਼ ਸਿੰਘ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵਲੋਂ ਪਿੰਡ ਪਿੰਡ ਜਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਸਾੜਨ ਦੇ ਕੇਸ ਘਟਾਏ ਜਾ ਸਕਣ।ਇਸ ਮੌਕੇ ਬੇਅੰਤ ਸਿੰਘ ਤਕਨੀਸ਼ੀਅਨ ਗਰੇਡ 1 ਨੇ ਕਿਸਾਨ ਹਰਭਜਨ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ ਅਤੇ ਪਰਾਲੀ ਪ੍ਰਬੰਧਨ ਦੀ ਸ਼ਲਾਘਾ ਕੀਤੀ। ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਸੰਘੇੜਾ ਵਾਸੀ ਕਿਸਾਨਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਜ਼ਿਲ੍ਹੇ ਦੇ ਹੋਰ ਕਿਸਾਨ ਵੀ ਇਨ੍ਹਾਂ ਕਿਸਾਨਾਂ ਵਾਂਗ ਪਰਾਲੀ ਪ੍ਰਬੰਧਨ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਉਪਰਾਲੇ ਤਹਿਤ ਜਿੱਥੇ ਮਸ਼ੀਨਰੀ ਸਬਸਿਡੀ ‘ਤੇ ਦਿੱਤੀ ਜਾਂਦੀ ਹੈ, ਓਥੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੀ ਇਸ ਮਸ਼ੀਨਰੀ ਦੀ ਵੱਧ ਤੋਂ ਵੱਧ ਸੁਚੱਜੀ ਵਰਤੋਂ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Tags: #barnalanews#punjabnews
Previous Post

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਪਰਫਿਊਮ ਛਿੜਕਣ ‘ਤੇ ਲਾਈ ਪਾਬੰਦੀ

Next Post

ਕੰਮ ਦਿਹਾੜੀ ‘ਚ ਕੀਤੇ ਵਾਧੇ ਖ਼ਿਲਾਫ਼ ਮਾਨ ਸਰਕਾਰ ਦੀਆਂ ਅਰਥੀਆਂ ਸਾੜਾਂਗੇ-ਕਾਮਰੇਡ ਗੁਰਪ੍ਰੀਤ ਰੂੜੇਕੇ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
ਕੰਮ ਦਿਹਾੜੀ ‘ਚ ਕੀਤੇ ਵਾਧੇ ਖ਼ਿਲਾਫ਼ ਮਾਨ ਸਰਕਾਰ ਦੀਆਂ ਅਰਥੀਆਂ ਸਾੜਾਂਗੇ-ਕਾਮਰੇਡ ਗੁਰਪ੍ਰੀਤ ਰੂੜੇਕੇ

ਕੰਮ ਦਿਹਾੜੀ 'ਚ ਕੀਤੇ ਵਾਧੇ ਖ਼ਿਲਾਫ਼ ਮਾਨ ਸਰਕਾਰ ਦੀਆਂ ਅਰਥੀਆਂ ਸਾੜਾਂਗੇ-ਕਾਮਰੇਡ ਗੁਰਪ੍ਰੀਤ ਰੂੜੇਕੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend