ਚੰਡੀਗੜ੍ਹ,13 ਅਕਤੂਬਰ-ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਹਾਈਕੋਰਟ ਨੇ ਓਮ ਪ੍ਰਕਾਸ਼ ਸੋਨੀ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਰੈਗੂਲਰ ਜ਼ਮਾਨਤ ਦਿੱਤੀ ਹੈ। ਸ੍ਰੀ ਸੋਨੀ ਉਕਤ ਮਾਮਲੇ ‘ਚ ਕਈ ਮਹੀਨਿਆਂ ਤੋਂ ਜੇਲ੍ਹ ‘ਚ ਬੰਦ ਸਨ, ਜੋ ਜ਼ਮਾਨਤ ਮਿਲਣ ਤੋਂ ਬਾਅਦ ਬਾਹਰ ਆ ਜਾਣਗੇ।








