Gee 98News

ਚੰਡੀਗੜ੍ਹ,13 ਅਕਤੂਬਰ- ਪੰਜਾਬ ਦੀ ਰਾਜਨੀਤੀ ਚ ਹੋਏ ਇੱਕ ਵੱਡੇ ਫੇਰਬਦਲ ਤਹਿਤ ਕਾਂਗਰਸ ਛੱਡ ਕੇ ਭਾਜਪਾ ‘ਚ ਗਏ ਕੁਝ ਸੀਨੀਅਰ ਆਗੂ ਵਾਪਸ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਕਾਂਗਰਸ ਦਫ਼ਤਰ ਵਿਖੇ ਸਾਬਕਾ ਮੰਤਰੀ ਬਲਵੀਰ ਸਿੰਘ ਸਿੱਧੂ, ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ, ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ, ਹੰਸ ਰਾਜ ਜੋਸ਼ਨ, ਮੋਹਿੰਦਰ ਕੁਮਾਰ ਰਿਣਵਾ ਅਤੇ ਕਮਲਜੀਤ ਸਿੰਘ ਢਿੱਲੋਂ ਅਤੇ ਕਰਨਵੀਰ ਸਿੰਘ ਢਿੱਲੋਂ (ਸਮਰਾਲਾ) ਕਾਂਗਰਸ ਵਿੱਚ ਸ਼ਾਮਲ ਹੋ ਗਏ।

Leave a Reply

Your email address will not be published. Required fields are marked *

error: Content is protected !!