Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਰਕਾਰ ਵੰਡੇ ਰਿਉੜੀਆਂ..ਮੁੜ-ਘੁੜ ਰੱਜਿਆ ਪੁੱਜਿਆ ਨੂੰ..ਲੋੜਵੰਦਾਂ ਦਾ ਬੋਝਾ ਖਾਲੀ..!

Nirmal Pandori by Nirmal Pandori
10/14/2023
in ਪੰਜਾਬ
Reading Time: 1 min read
A A
0
ਸਰਕਾਰ ਵੰਡੇ ਰਿਉੜੀਆਂ..ਮੁੜ-ਘੁੜ ਰੱਜਿਆ ਪੁੱਜਿਆ ਨੂੰ..ਲੋੜਵੰਦਾਂ ਦਾ ਬੋਝਾ ਖਾਲੀ..!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,14 ਅਕਤੂਬਰ (ਨਿਰਮਲ ਸਿੰਘ ਪੰਡੋਰੀ)-ਪੰਜਾਬ ਸਰਕਾਰ ਦੀ ਸੂਬੇ ਦੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਸੇਵਾ ਮੁਕਤ ਕਰਮਚਾਰੀਆਂ ਨੂੰ ਠੇਕੇ ‘ਤੇ ਭਰਤੀ ਕਰਕੇ ਬੁੱਤਾ ਸਾਰਨ ਦੀ ਮੁਹਿੰਮ ਜਾਰੀ ਹੈ। ਸੂਬੇ ਦੇ ਮਾਲ ਵਿਭਾਗ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਪਟਵਾਰੀਆਂ ਦੀਆਂ 45 ਅਸਾਮੀਆਂ ਠੇਕੇ ਦੇ ਆਧਾਰ ‘ਤੇ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਹ ਅਰਜ਼ੀਆਂ ਸੇਵਾ ਮੁਕਤ ਪਟਵਾਰੀਆਂ ਅਤੇ ਕਾਨੂੰਗੋਆ ਤੋਂ ਮੰਗੀਆਂ ਗਈਆਂ ਹਨ ਜਿਨਾਂ ਦੀ ਉਮਰ 67 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ ਅਤੇ ਉਹਨਾਂ ਨੂੰ ਪ੍ਰਤੀ ਮਹੀਨਾ 35000 ਤਨਖਾਹ ਦੇਣ ਦੀ ਤਜਵੀਜ਼ ਹੈ । ਜ਼ਿਕਰਯੋਗ ਹੈ ਕਿ ਪਟਵਾਰੀਆਂ ਵੱਲੋਂ ਵਾਧੂ ਸਰਕਲਾਂ ਦਾ ਕੰਮ ਛੱਡੇ ਜਾਣ ਤੋਂ ਬਾਅਦ ਜ਼ਿਲ੍ਹੇ ‘ਚ ਬਹੁਤੇ ਪਟਵਾਰ ਸਰਕਲ ਖਾਲੀ ਪਏ ਹਨ ਜਿਸ ਕਰਕੇ ਲੋਕਾਂ ਨੂੰ ਬਹੁਤ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਸਮਝ ਤੋਂ ਪਰ੍ਹੇ ਹੈ ਕਿ ਪਟਵਾਰੀਆਂ ਨਾਲ ਗੱਲਬਾਤ ਕਰਕੇ ਕੋਈ ਪੱਕਾ ਹੱਲ ਕੱਢਣ ਦੀ ਬਜਾਏ ਸਰਕਾਰ ਬੇਰੁਜ਼ਗਾਰ ਵਿਰੋਧੀ ਫੈਸਲੇ ਲੈ ਰਹੀ ਹੈ। ਜੇਕਰ ਸਰਕਾਰ ਵਾਰ-ਵਾਰ ਸੇਵਾ ਮੁਕਤ ਕਰਮਚਾਰੀਆਂ ਨੂੰ ਠੇਕੇ ਦੇ ਅਧਾਰ ‘ਤੇ ਭਰਤੀ ਕਰਦੀ ਰਹੇਗੀ ਤਾਂ ਵਿਦਿਅਕ ਸੰਸਥਾਵਾਂ ਵਿੱਚ ਕਈ-ਕਈ ਸਾਲ ਪੜ੍ਹਾਈ ਕਰਕੇ ਡਿਗਰੀਆਂ ਲੈ ਕੇ ਨੌਕਰੀ ਦੀ ਆਸ ਵਿੱਚ ਬੈਠੇ ਬੇਰੁਜ਼ਗਾਰ ਮੁੰਡੇ ਕੁੜੀਆਂ ਨਿਰਾਸ਼ਤਾ ਦੇ ਆਲਮ ਵਿੱਚ ਰਹਿਣਗੇ। ਸਰਕਾਰ ਇੱਕ ਪਾਸੇ ਵਿਦੇਸ਼ਾਂ ‘ਚ ਉਡਾਰੀਆਂ ਮਾਰ ਰਹੀ ਜਵਾਨੀ ਨੂੰ ਰੋਕਣ ਦੇ ਦਮਗਜ਼ੇ ਮਾਰ ਰਹੀ ਹੈ ਪ੍ਰੰਤੂ ਦੂਜੇ ਪਾਸੇ ਅਜਿਹੇ ਫੈਸਲੇ ਬੇਰੁਜ਼ਗਾਰਾਂ ਨੂੰ ਵਿਦੇਸ਼ਾਂ ਵੱਲ ਪ੍ਰੇਰਿਤ ਹੀ ਕਰਨਗੇ । ਪਟਵਾਰ ਯੂਨੀਅਨ ਦੇ ਇੱਕ ਆਗੂ ਨੇ ਸਰਕਾਰ ਦੇ ਇਸ ਫੈਸਲੇ ‘ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਉਹਨਾਂ ਦੀ ਜਥੇਬੰਦੀ ਦੀਆਂ ਮੰਗਾਂ ਵਿੱਚੋਂ ਇੱਕ ਮੁੱਖ ਮੰਗ ਇਹ ਵੀ ਹੈ ਕਿ ਸੂਬੇ ‘ਚ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ‘ਤੇ ਪੱਕੀ ਭਰਤੀ ਕੀਤੀ ਜਾਵੇ । ਇੱਕ ਸੇਵਾਮੁਕਤ ਅਧਿਆਪਕ ਆਗੂ ਨੇ ਸਰਕਾਰ ਦੇ ਇਸ ਫੈਸਲੇ ‘ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਸੇਵਾਮੁਕਤ ਪਟਵਾਰੀਆਂ ਤੇ ਕਾਨੂੰਗੋਆਂ ਨੂੰ ਆਪਣੇ ਧੀਆਂ ਪੁੱਤਰਾਂ ਦੇ ਭਵਿੱਖ ਨੂੰ ਧਿਆਨ ‘ਚ ਰੱਖਦੇ ਹੋਏ ਇਨ੍ਹਾਂ ਅਸਾਮੀਆਂ ਲਈ ਅਪਲਾਈ ਨਹੀਂ ਕਰਨਾ ਚਾਹੀਦਾ। ਵੇਖਣਯੋਗ ਹੋਵੇਗਾ ਕਿ ਸੇਵਾਮੁਕਤ ਪਟਵਾਰੀ ਤੇ ਕਾਨੂੰਗੋ ਸਰਕਾਰ ਦੀ ਇਸ “ਆਫ਼ਰ” ਸਬੰਧੀ ਕਿੰਨਾ ਕੁ ਹੁੰਗਾਰਾ ਭਰਦੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
Load More
Tags: #barnalanews#punjabnews
Previous Post

ਮੀਤ ਹੇਅਰ ਕਹਿੰਦਾ…ਅੱਜ ਅੰਕਲ ਦਾ ਆਹ ਕੰਮ ਕਰਕੇ ਸਕੂਨ ਮਿਲ ਗਿਆ…!

Next Post

ਮੁੱਖ ਮੰਤਰੀ ਬਾਲ ਸੇਵਾ ਯੋਜਨਾ ਦੇ ਨਾਮ ‘ਤੇ ਕੀਤੀ ਜਾਣ ਵਾਲੀ ਧੋਖਾਧੜੀ ਤੋਂ ਬਚੋ..ਇਹ ਹੈ ਅਸਲ ਸਕੀਮ,ਪੜ੍ਹੋ ਖ਼ਬਰ

Nirmal Pandori

Nirmal Pandori

Related Posts

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
Load More
Next Post
ਮਾਨਤਾ ਪ੍ਰਾਪਤ ਇਮੀਗ੍ਰੇਸ਼ਨ ਏਜੰਟਾਂ ਦੀ ਸੂਚੀ ਬਰਨਾਲਾ ਪ੍ਰਸ਼ਾਸਨ ਦੀ ਵੈਬਸਾਈਟ ‘ਤੇ ਦੇਖੋ

ਮੁੱਖ ਮੰਤਰੀ ਬਾਲ ਸੇਵਾ ਯੋਜਨਾ ਦੇ ਨਾਮ 'ਤੇ ਕੀਤੀ ਜਾਣ ਵਾਲੀ ਧੋਖਾਧੜੀ ਤੋਂ ਬਚੋ..ਇਹ ਹੈ ਅਸਲ ਸਕੀਮ,ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend