Gee 98News

ਚੰਡੀਗੜ੍ਹ,15 ਅਕਤੂਬਰ -ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਇੱਕ ਵੱਡੀ ਅਦਾਲਤੀ ਅਪਡੇਟ ਸਾਹਮਣੇ ਆ ਰਹੀ ਹੈ। ਫਰੀਦਕੋਟ ਦੇ ਵਧੀਕ ਸੈਸ਼ਨ ਜੱਜ ਨੇ ਕੋਟਕਪੂਰਾ ਵਿਖੇ 14 ਅਕਤੂਬਰ 2015 ਨੂੰ ਵਾਪਰੇ ਗੋਲੀ ਕਾਂਡ ਵਿੱਚ ਲੋੜੀਦੇ ਸਾਬਕਾ ਡੀਜੀਪੀ ਸੁਮੇਧ ਸੈਣੀ, ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾ ਨੰਗਲ ਅਤੇ ਸਾਬਕਾ ਐਸਐਸਪੀ ਸੁਖਮਿੰਦਰ ਸਿੰਘ ਮਾਨ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਨੇ ਮੁਲਜਮਾਂ ਖ਼ਿਲਾਫ਼ ਸਪਲੀਮੈਂਟਰੀ ਚਲਾਨ ਵਿੱਚ ਧਾਰਾ 118 ਤੇ 119 ਦਾ ਵਾਧਾ ਕੀਤਾ ਸੀ ਜਿਸ ਤੋਂ ਬਾਅਦ ਇਹਨਾਂ ਮੁਲਜ਼ਮਾਂ ‘ਤੇ ਗ੍ਰਿਫ਼ਤਾਰੀ ਦਾ ਖਤਰਾ ਮੰਡਰਾ ਰਿਹਾ ਸੀ ਅਤੇ ਗ੍ਰਿਫ਼ਤਾਰੀ ਤੋਂ ਬਚਣ ਲਈ ਉਕਤ ਮੁਲਜ਼ਮਾਂ ਨੇ ਵਧੀਕ ਸੈਸ਼ਨ ਜੱਜ ਦੀ ਅਦਾਲਤ ਦੇ ਵਿੱਚ ਅਗਾਊ ਜ਼ਮਾਨਤ ਲਈ ਅਰਜ਼ੀ ਲਗਾਈ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ ਹੈ।

Leave a Reply

Your email address will not be published. Required fields are marked *

error: Content is protected !!