Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਾਨਸਾ ਦੇ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੀ ਮੌਤ ਸੰਬੰਧੀ ਫੌਜ ਨੇ ਕੀਤਾ ਵੱਡਾ ਖੁਲਾਸਾ

Nirmal Pandori by Nirmal Pandori
10/16/2023
in ਪੰਜਾਬ
Reading Time: 1 min read
A A
0
ਮਾਨਸਾ ਦੇ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੀ ਮੌਤ ਸੰਬੰਧੀ ਫੌਜ ਨੇ ਕੀਤਾ ਵੱਡਾ ਖੁਲਾਸਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,16 ਅਕਤੂਬਰ-ਮਾਨਸਾ ਜ਼ਿਲ੍ਹੇ ਦੇ ਅਗਨੀਵੀਰ ਫੌਜੀ ਅੰਮ੍ਰਿਤ ਪਾਲ ਸਿੰਘ ਦਾ ਅੰਤਿਮ ਸਸਕਾਰ ਫੌਜੀ ਸਨਮਾਨਾਂ ਨਾਲ ਨਾ ਕੀਤੇ ਜਾਣ ਸਬੰਧੀ ਭਾਰਤੀ ਫੌਜ ਨੇ ਸਪੱਸ਼ਟੀਕਰਨ ਦਿੱਤਾ ਹੈ। ਫੌਜ ਵੱਲੋਂ ਦਿੱਤੇ ਇਸ ਦੁਖਦਾਇਕ ਸਪੱਸ਼ਟੀਕਰਨ ਵਿੱਚ ਖੁਲਾਸਾ ਹੋਇਆ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਸੈਂਟਰੀ ਡਿਊਟੀ ਦੌਰਾਨ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ ਸੀ । ਫੌਜ ਦੇ ਨਗਰੋਟਾ ਹੈੱਡਕੁਆਰਟਰ ਸਥਿਤ ਵ੍ਹਾਈਟ ਨਾਈਟ ਕੋਰ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੇ ਰਾਜੌਰੀ ਸੈਕਟਰ ਵਿੱਚ ਸੈਨਟਰੀ ਡਿਊਟੀ ਦੌਰਾਨ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ, ਅਤੇ ਉਸ ਦਾ ਅੰਤਿਮ ਸੰਸਕਾਰ ਫੌਜੀ ਸਨਮਾਨਾਂ ਨਾਲ ਨਹੀਂ ਕੀਤਾ ਗਿਆ ਕਿਉਂਕਿ ਆਤਮ-ਹੱਤਿਆ ਕਾਰਨ ਹੋਈ ਮੌਤ ਦੇ ਮਾਮਲਿਆਂ ਵਿੱਚ ਅਜਿਹਾ ਸਨਮਾਨ ਨਹੀਂ ਦਿੱਤਾ ਜਾਂਦਾ। ਭਾਰਤੀ ਫੌਜ ਨੇ ਕਿਹਾ ਕਿ ਉਹ ਫੌਜੀਆਂ ਵਿਚਕਾਰ ਇਸ ਆਧਾਰ ‘ਤੇ ਵਿਤਕਰਾ ਨਹੀਂ ਕਰਦੀ ਹੈ ਕਿ ਉਹ ਅਗਨੀਪਥ ਯੋਜਨਾ ਤੋਂ ਪਹਿਲਾਂ ਜਾਂ ਬਾਅਦ ਵਿਚ ਫੌਜ ਵਿਚ ਸ਼ਾਮਲ ਹੋਏ ਹੋਣ । ਜ਼ਿਕਰਯੋਗ ਹੈ ਕਿ ਅਗਨੀਵੀਰ ਅੰਮ੍ਰਿਤਪਾਲ ਸਿੰਘ ਨੂੰ ਸ਼ਹੀਦ ਕਰਾਰ ਨਾ ਦਿੱਤੇ ਜਾਣ ਅਤੇ ਉਸਦਾ ਸਸਕਾਰ ਫੌਜੀ ਸਨਮਾਨਾਂ ਨਾਲ ਨਾ ਕੀਤੇ ਜਾਣ ਕਰਕੇ ਭਾਰਤੀ ਫੌਜ ਨੂੰ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਬਹੁਤੇ ਸਿਆਸੀ ਆਗੂਆਂ ਨੇ ਇਸ ਮਾਮਲੇ ‘ਚ ਕੇਂਦਰ ਦੀ ਭਾਜਪਾ ਸਰਕਾਰ ਨੂੰ ਵੀ ਘੇਰਿਆ ਸੀ। ਭਾਰਤੀ ਫੌਜ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਮੌਤ ਦੇ ਕਾਰਨਾਂ ਸਬੰਧੀ ਤੱਥਾਂ ਨੂੰ ਜਾਣੇ ਬਿਨਾਂ ਹੀ ਭਾਰਤੀ ਫੌਜ ਨੂੰ ਆਲੋਚਨਾ ਦਾ ਨਿਸ਼ਾਨਾ ਬਣਾਇਆ ਗਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
Load More
Tags: #barnalanews#punjabnews
Previous Post

ਸੁਮੇਧ ਸੈਣੀ, ਉਮਰਾਨੰਗਲ ਅਤੇ EX ਐਸਐਸਪੀ ਮਾਨ ਨੂੰ ਮਿਲੀ ਜ਼ਮਾਨਤ

Next Post

ਮਨਪ੍ਰੀਤ ਬਾਦਲ ਨੂੰ ਹਾਈਕੋਰਟ ਨੇ ਦੇ ਦਿੱਤੀ ਵੱਡੀ ਰਾਹਤ

Nirmal Pandori

Nirmal Pandori

Related Posts

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
Load More
Next Post
ਮਨਪ੍ਰੀਤ ਬਾਦਲ ਨੂੰ ਹਾਈਕੋਰਟ ਨੇ ਦੇ ਦਿੱਤੀ ਵੱਡੀ ਰਾਹਤ

ਮਨਪ੍ਰੀਤ ਬਾਦਲ ਨੂੰ ਹਾਈਕੋਰਟ ਨੇ ਦੇ ਦਿੱਤੀ ਵੱਡੀ ਰਾਹਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend