Gee 98News

ਚੰਡੀਗੜ੍ਹ,16 ਅਕਤੂਬਰ-ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਵਿਜੀਲੈਂਸ ਵੱਲੋਂ ਮਨਪ੍ਰੀਤ ਸਿੰਘ ਬਾਦਲ ਦੇ ਖਿਲਾਫ਼ ਦਰਜ ਕੀਤੇ ਇਕ ਮੁਕੱਦਮੇ ‘ਚ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਮੁਕੱਦਮਾ ਦਰਜ ਕਰਨ ਤੋਂ ਬਾਅਦ ਵਿਜੀਲੈਂਸ ਨੇ ਮਨਪ੍ਰੀਤ ਬਾਦਲ ਦੀ ਭਾਲ ‘ਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਪ੍ਰੰਤੂ ਕਾਮਯਾਬੀ ਨਹੀਂ ਮਿਲੀ । ਇਸ ਦੌਰਾਨ ਮਨਪ੍ਰੀਤ ਬਾਦਲ ਨੇ ਹੇਠਲੀ ਅਦਾਲਤ ਤੋਂ ਲੈ ਕੇ ਹਾਈਕੋਰਟ ਤੱਕ ਅਗਾਊਂ ਜਮਾਨਤ ਲਈ ਗੁਹਾਰ ਲਗਾਈ ਅਤੇ ਆਖਰ ਹਾਈਕੋਰਟ ਨੇ ਮਨਪ੍ਰੀਤ ਬਾਦਲ ਨੂੰ ਵੱਡੀ ਰਾਹਤ ਦਿੰਦੇ ਹੋਏ ਅਗਾਊਂ ਜ਼ਮਾਨਤ ਦੇ ਦਿੱਤੀ । ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ ਬਠਿੰਡਾ ਵਿਖੇ ਮਨਪ੍ਰੀਤ ਬਾਦਲ ਦੇ ਖਿਲਾਫ਼ ਪਲਾਟ ਖਰੀਦ ਘੁਟਾਲੇ ਸਬੰਧੀ ਇੱਕ ਮੁਕੱਦਮਾ ਦਰਜ ਕੀਤਾ ਹੋਇਆ ਹੈ।

Leave a Reply

Your email address will not be published. Required fields are marked *

error: Content is protected !!