Skip to main content

Gee 98News

ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲ਼ਾ ਵਿਖ਼ੇ ਹੋਇਆ ਅੰਮ੍ਰਿਤ ਸੰਚਾਰ ਸਮਾਗਮ

ਬਰਨਾਲਾ,19 ਅਕਤੂਬਰ (ਨਿਰਮਲ ਸਿੰਘ ਪੰਡੋਰੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਧਰਮ ਪ੍ਰਚਾਰ ਕਮੇਟੀ) ਵੱਲੋ ਸੰਗਤਾਂ ਨੂੰ ਗੁਰੂ ਦੇ ਲੜ ਜੋੜਨ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਂਦੇ ਹਨ। ਇਸੇ ਤਹਿਤ ਜੱਥੇਦਾਰ ਪਰਮਜੀਤ ਸਿੰਘ ਖਾਲਸਾ ਅੰਤ੍ਰਿੰਗ ਮੈਂਬਰ SGPC ਦੀ ਅਗਵਾਈ ਵਿੱਚ ਅਤੇ ਸ੍ਰੀ ਸਹਿਜ ਪਾਠ ਸੇਵਾ ਵਾਲਿਆਂ ਦੇ ਸਹਿਯੋਗ ਸਦਕਾ ਅੰਮ੍ਰਿਤ ਸੰਚਾਰ ਸਮਾਗਮ ਹੋਇਆ । ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਨੇ ਦੱਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਪੰਜ ਪਿਆਰੇ ਸਹਿਬਾਨਾਂ ਨੇ 313 ਜਣਿਆਂ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕਰਕੇ ਗੁਰੂ ਵਾਲੇ ਬਣਾਇਆ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਅਤੇ ਜੀਵਨ ਨੂੰ ਸਾਫ ਸੁਥਰਾ ਬਣਾਉਣ ਲਈ ਅਤੇ ਸੁਰਤ ਨੂੰ ਪਰਮੇਸ਼ਰ ਦੀ ਬੰਦਗੀ ਨਾਲ ਜੋੜਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਥ ਦੀਆਂ ਸਾਰੀਆਂ ਹੀ ਸੰਸਥਾਵਾਂ ਸੰਗਤ ਨੂੰ ਗੁਰੂ ਦੇ ਲੜ ਲੱਗਣ ਲਈ ਉਪਰਾਲੇ ਕਰਦੀਆਂ ਹਨ। ਇਸ ਸਮੇਂ ਸਤਨਾਮ ਸਿੰਘ ਸਲੋਪੁਰੀ, ਜੱਥੇਦਾਰ ਜਰਨੈਲ ਸਿੰਘ ਭੋਤਨਾ, ਭਾਈ ਅੰਮ੍ਰਿਤਪਾਲ ਸਿੰਘ ਪੱਖੋ, ਗੁਰਵਿੰਦਰ ਸਿੰਘ ਹੀਰੋ ਕਲਾਂ, ਸੁਖਵੀਰ ਸਿੰਘ ਲੋਹਾਖੇੜਾ, ਗੁਰਜੰਟ ਸਿੰਘ ਸੋਨਾ, ਗੁਰਮੀਤ ਸਿੰਘ ਕਥਾਵਾਚਕ, ਸਤਪਾਲ ਸਿੰਘ ਕਥਾਵਚਕ, ਸੁਖਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਸੁਖਮੰਦਰ ਸਿੰਘ, ਗੁਰਵਿੰਦਰ ਸਿੰਘ, ਸੁਖਵੀਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।

error: Content is protected !!