Gee 98News

ਚੰਡੀਗੜ੍ਹ,20 ਅਕਤੂਬਰ-ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਈਟੀਟੀ ਅਧਿਆਪਕਾਂ ਦੀਆਂ 5994 ਅਸਾਮੀਆਂ ਲਈ ਕੀਤੀ ਜਾ ਰਹੀ ਭਰਤੀ ਦੇ ਸੰਬੰਧ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਰਕਾਰ ਨੂੰ ਝਟਕਾ ਦਿੱਤਾ ਹੈ। ਮਾਨਯੋਗ ਹਾਈਕੋਰਟ ਨੇ 5994 ਅਸਾਮੀਆਂ ਦੀ ਭਰਤੀ ‘ਤੇ ਰੋਕ ਲਗਾ ਦਿੱਤੀ ਹੈ। ਦੱਸਣਯੋਗ ਹੈ ਕਿ ਕਈ ਪਟੀਸ਼ਨਕਾਰਾਂ ਨੇ ਭਰਤੀ ਲਈ ਇਸ਼ਤਿਹਾਰ ਜਾਰੀ ਹੋਣ ਤੋਂ ਬਾਅਦ ਭਰਤੀ ਦੀਆਂ ਸ਼ਰਤਾਂ ਵਿੱਚ ਬਦਲਾਅ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੋਈ ਹੈ । ਪਟੀਸ਼ਨਕਰਤਾਵਾਂ ਦਾ ਦੋਸ਼ ਹੈ ਕਿ 12 ਅਕਤੂਬਰ ਨੂੰ ਅਸਾਮੀਆਂ ਲਈ ਭਰਤੀ ਦਾ ਇਸ਼ਤਿਹਾਰ ਜਾਰੀ ਕਰਕੇ ਅਰਜ਼ੀਆਂ ਦੀ ਮੰਗ ਕੀਤੀ ਗਈ ਪਰ ਅਰਜ਼ੀਆਂ ਦੇਣ ਤੋਂ ਬਾਅਦ ਇੱਕ ਦਸੰਬਰ ਨੂੰ ਭਰਤੀ ਦੀਆਂ ਸ਼ਰਤਾਂ ਬਦਲ ਦਿੱਤੀਆਂ ਗਈਆਂ । ਇਸ਼ਤਿਹਾਰ ਜਾਰੀ ਹੋਣ ਤੋਂ ਬਾਅਦ ਨਿਯਮਾਂ ਅਤੇ ਸ਼ਰਤਾਂ ਵਿੱਚ ਕੀਤੀਆਂ ਤਬਦੀਲੀਆਂ ਨੂੰ ਗੈਰ ਕਾਨੂੰਨੀ ਕਰਾਰ ਦਿੰਦੇ ਹੋਏ ਇਹਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ, ਜਿਸ ਦੀ ਸੁਣਵਾਈ ਦੌਰਾਨ ਮਾਨਯੋਗ ਹਾਈਕੋਰਟ ਨੇ ਇਸ ਭਰਤੀ ਦੀ ਪ੍ਰਕਿਰਿਆ ‘ਤੇ ਰੋਕ ਲਗਾ ਦਿੱਤੀ ਹੈ।

Leave a Reply

Your email address will not be published. Required fields are marked *

error: Content is protected !!