Gee 98News

ਚੰਡੀਗੜ੍ਹ,‌ 20 ਅਕਤੂਬਰ-ਪੰਜਾਬ ਵਿਧਾਨ ਸਭਾ ‘ਚ ਵਾਪਰੀ ਇੱਕ ਵੱਡੀ ਘਟਨਾਕ੍ਰਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੋ ਦਿਨਾਂ ਦਾ ਵਿਸ਼ੇਸ਼ ਸੈਸ਼ਨ ਪਹਿਲੇ ਦਿਨ ਦੇ ਅੱਧ ਵਿਚਕਾਰ ਹੀ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ । ਵਿਧਾਨ ਸਭਾ ਦੇ ਅੰਦਰ ਮੁੱਖ ਮੰਤਰੀ ਨੇ ਸੂਬੇ ਦੇ ਰਾਜਪਾਲ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਹ ਸੂਬੇ ਦੇ ਰਾਜਪਾਲ ਦੇ ਖ਼ਿਲਾਫ਼ ਸੁਪਰੀਮ ਕੋਰਟ ਜਾਣਗੇ।‌ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਰਾਜਪਾਲ ਵੱਲੋਂ ਰੋਕੇ ਗਏ ਵਿੱਤੀ ਬਿੱਲਾਂ ਦਾ ਮਾਮਲਾ ਸੁਪਰੀਮ ਕੋਰਟ ਅੱਗੇ ਰੱਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਦੋ ਰੋਜ਼ਾ ਵਿਸ਼ੇਸ਼ ਸੈਸ਼ਨ ਬੁਲਾਇਆ ਸੀ ਜਿਸ ਨੂੰ ਪੰਜਾਬ ਦੇ ਰਾਜਪਾਲ ਨੇ ਗ਼ੈਰ ਕਾਨੂੰਨੀ ਕਰਾਰ ਦੇ ਦਿੱਤਾ ਸੀ । ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੋਲਦੇ ਹੋਏ ਕਿਹਾ ਕਿ “ਪਹਿਲਾਂ ਇਹ ਦੱਸਿਆ ਜਾਵੇ ਕਿ ਇਹ ਸੈਸ਼ਨ ਗ਼ੈਰ ਕਾਨੂੰਨੀ ਹੈ ਜਾਂ ਕਾਨੂੰਨੀ ਹੈ”, ਇਸ ਦੌਰਾਨ ਮੁੱਖ ਮੰਤਰੀ ਅਤੇ ਬਾਜਵਾ ਦੇ ਵਿਚਕਾਰ ਕਾਫੀ ਤਿੱਖੀ ਬਹਿਸ ਵੀ ਹੋਈ। ਪ੍ਰਤਾਪ ਸਿੰਘ ਬਾਜਵਾ ਨਾਲ ਬਹਿਸ ਤੋਂ ਬਾਅਦ ਮੁੱਖ ਮੰਤਰੀ ਨੇ ਸੈਸ਼ਨ ਮੁਲਤਵੀ ਕਰਨ ਦਾ ਐਲਾਨ ਕੀਤਾ । ਵਿਧਾਨ ਸਭਾ ਅੰਦਰ ਵਾਪਰੇ ਅੱਜ ਦੀ ਘਟਨਾਕ੍ਰਮ ਤੋਂ ਬਾਅਦ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਇੱਕ ਵਾਰੀ ਫੇਰ ਸਵਾਲਾਂ ਦੇ ਘੇਰੇ ਵਿੱਚ ਹੈ ।

Leave a Reply

Your email address will not be published. Required fields are marked *

error: Content is protected !!