Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਦੇ ਜਿਉਂ ਚਿੜੀਏ ਕਦੇ ਮਰ ਚਿੜੀਏ…ਪੰਜਾਬ ਸਰਕਾਰ ਨੇ ਆਂਗਨਵਾੜੀ ਹੈਲਪਰਾਂ ਦੀ ਤਰੱਕੀ ‘ਤੇ ਲਾਇਆ ਬੈਕ ਗੇਅਰ,ਨਵੇਂ ਨਿਯਮਾਂ ਤਹਿਤ ਕਈਆਂ ਦੀ ਪ੍ਰਮੋਸ਼ਨ ਹੋਵੇਗੀ ਰੱਦ

Nirmal Pandori by Nirmal Pandori
10/21/2023
in ਪੰਜਾਬ
Reading Time: 1 min read
A A
0
ਬਾਪੂ-ਬੇਬੇ ਦੀ ਦੇਖਭਾਲ ਨਾ ਕਰਨ ਵਾਲੀ ਔਲਾਦ ਸਾਵਧਾਨ…ਸਰਕਾਰ ਵੱਲੋਂ ਵਿਸ਼ੇਸ਼ ਮੁਹਿੰਮ ਸ਼ੁਰੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,21 ਅਕਤੂਬਰ (Gee98 news service)-ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਹੈਲਪਰਾਂ ਤੋਂ ਵਰਕਰਾਂ ਦੀ ਤਰੱਕੀ ਦੇ ਮਾਮਲੇ ‘ਚ ਜਾਰੀ ਕੀਤੇ ਇੱਕ ਪੱਤਰ ਨੇ ਕਰੀਬ 10 ਮਹੀਨੇ ਪਹਿਲਾਂ ਹੈਲਪਰਾਂ ਤੋਂ ਵਰਕਰ ਪ੍ਰਮੋਟ ਹੋਈਆਂ ਆਂਗਨਵਾੜੀ ਵਰਕਰਾਂ ਦੀ ਪ੍ਰਮੋਸ਼ਨ ‘ਤੇ ਤਲਵਾਰ ਲਟਕਾ ਦਿੱਤੀ ਹੈ। ਵਿਭਾਗ ਦੀਆਂ ਨਵੀਆਂ ਹਦਾਇਤਾਂ ਅਨੁਸਾਰ ਜਿਹੜੀਆਂ ਹੈਲਪਰਾਂ ਤੋਂ ਵਰਕਰ ਪ੍ਰਮੋਟ ਹੋਈਆਂ ਆਂਗਨਵਾੜੀ ਵਰਕਰਾਂ ਨਵੇਂ ਨਿਯਮਾਂ ਦੇ ਘੇਰੇ ਵਿੱਚ ਨਹੀਂ ਆਉਂਦੀਆਂ ਉਹਨਾਂ ਨੂੰ ਹੁਣ ਵਾਪਸ ਹੈਲਪਰ ਦੇ ਅਹੁਦੇ ‘ਤੇ ਹੀ ਕੰਮ ਕਰਨਾ ਪਵੇਗਾ। ਜ਼ਿਕਰਯੋਗ ਹੈ ਕਿ ਪਹਿਲਾਂ 3 ਜਨਵਰੀ 2023 ਨੂੰ ਜਾਰੀ ਹਦਾਇਤਾਂ ਅਨੁਸਾਰ ਤਰੱਕੀਆਂ ਦਿੱਤੀਆਂ ਗਈਆਂ ਪ੍ਰੰਤੂ ਫਿਰ 7 ਫਰਵਰੀ 2023 ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਦੌਰਾਨ 3 ਜਨਵਰੀ ਤੋਂ ਲੈ ਕੇ 6 ਫਰਵਰੀ ਤੱਕ ਤਰੱਕੀਆਂ ਦੇ ਕੇਸਾਂ ਨੂੰ ਹੋਲਡ ਕੀਤਾ ਅਤੇ ਫੇਰ ਹੁਕਮ ਜਾਰੀ ਕੀਤੇ ਗਏ ਕਿ 7 ਫਰਵਰੀ 2023 ਨੂੰ ਜਾਰੀ ਨਵੀਆਂ ਹਦਾਇਤਾਂ ਅਨੁਸਾਰ ਹੈਲਪਰਾਂ ਤੋਂ ਵਰਕਰਾਂ ਦੀ ਪਦਉੱਨਤੀ ਦੇ ਕੇਸਾਂ ਨੂੰ ਵਿਚਾਰਿਆ ਜਾਵੇ । ਹੁਣ ਵਿਭਾਗ ਦੇ ਡਿਪਟੀ ਡਾਇਰੈਕਟਰ ਵੱਲੋਂ 19 ਅਕਤੂਬਰ ਨੂੰ ਜਾਰੀ ਕੀਤੇ ਪੱਤਰ ਮੁਤਾਬਕ ਇਹਨਾਂ ਹੋਲਡ ਕੀਤੇ ਕੇਸਾਂ ਦਾ ਤਜਰਬਾ ਜੇਕਰ ਮਿਤੀ 7 ਫਰਵਰੀ 23 ਤੋਂ ਪਹਿਲਾਂ ਪੰਜ ਸਾਲ ਤੋਂ ਘੱਟ ਹੈ ਤਾਂ ਉਹਨਾਂ ਕੇਸਾਂ ਵਿੱਚ ਸੰਬੰਧਤ ਪਦਉਨਤ ਵਰਕਰ ਨੂੰ ਹੈਲਪਰ ਦੀ ਪੋਸਟ ‘ਤੇ ਹੀ ਵਾਪਸ ਰੱਖਿਆ ਜਾਵੇਗਾ । ਜੇਕਰ ਇੱਕ ਤੋਂ ਵੱਧ ਹੈਲਪਰਾਂ ਪਦਉਨਤੀ ਲਈ ਯੋਗ ਹਨ ਤਾਂ ਪਦਉਨਤੀ ਕਰਨ ਦੀ ਮਿਤੀ ਨੂੰ ਵੱਧ ਤਜਰਬਾ ਰੱਖਣ ਵਾਲੀ ਹੈਲਪਰ ਨੂੰ ਪਦਉਨਤ ਰੱਖਿਆ ਜਾਵੇਗਾ ਬਸ਼ਰਤੇ ਕੇ ਉਹ ਵਿਦਿਕ ਅਤੇ ਰਿਹਾਇਸ਼ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਕਰਦੀ ਹੋਵੇ। ਜੇਕਰ ਕਿਸੇ ਪਦਉਨਤੀ ਅਧੀਨ ਵਰਕਰ ਵੱਲੋਂ ਪਦਉਨਤ ਕਰਨ ਦੀ ਮਿਤੀ ਨੂੰ ਪੰਜ ਸਾਲ ਦਾ ਤਜਰਬਾ ਪੂਰਾ ਨਹੀਂ ਕੀਤਾ ਜਾਂਦਾ ਤੇ ਹੋਰ ਕੋਈ ਹੈਲਪਰ ਪਦਉਨਤੀ ਲਈ ਵਿਚਾਰ ਅਧੀਨ ਨਹੀਂ ਹੈ ਤਾਂ ਵੀ ਪਦਉਨਤੀ ਅਧੀਨ ਵਰਕਰ ਨੂੰ ਵਾਪਸ ਹੈਲਪਰ ਵਜੋਂ ਹੀ ਕੰਮ ਕਰਨਾ ਪਵੇਗਾ ਅਤੇ ਉਸ ਵੱਲੋਂ ਯੋਗਤਾ ਪੂਰੀ ਹੋਣ ਉਪਰੰਤ ਨਵੇਂ ਸਿਰੇ ਤੋਂ ਅਰਜ਼ੀ ਲੈ ਕੇ 7 ਫਰਵਰੀ 2023 ਨੂੰ ਜਾਰੀ ਹਦਾਇਤਾਂ ਅਨੁਸਾਰ ਨਵੇਂ ਸਿਰੇ ਤੋਂ ਕਾਰਵਾਈ ਕੀਤੀ ਜਾਵੇ। ਇਹਨਾਂ ਨਵੇਂ ਨਿਯਮਾਂ ਤਹਿਤ ਬਹੁਤ ਸਾਰੀਆਂ ਅਜਿਹੀਆਂ ਪਦਉਨਤ ਆਂਗਨਵਾੜੀ ਵਰਕਰਾਂ ਨੂੰ ਹੁਣ ਦੁਬਾਰਾ ਫੇਰ ਹੈਲਪਰ ਦੀ ਪੋਸਟ ‘ਤੇ ਹੀ ਕੰਮ ਕਰਨਾ ਪਵੇਗਾ । ਕਰੀਬ 10 ਮਹੀਨੇ ਬਤੌਰ ਆਂਗਨਵਾੜੀ ਵਰਕਰ ਨੌਕਰੀ ਕਰਨ ਤੋਂ ਬਾਅਦ ਦੁਬਾਰਾ ਫਿਰ ਹੈਲਪਰ ਦੀ ਪੋਸਟ ‘ਤੇ ਕੰਮ ਕਰਨ ਕਰਕੇ ਅਜਿਹੀਆਂ ਵਰਕਰਾਂ ਨੂੰ ਨਮੋਸ਼ੀ ਦਾ ਸਾਹਮਣਾ ਵੀ ਕਰਨਾ ਪਵੇਗਾ । ਵਿਭਾਗ ਦੇ ਡਿਪਟੀ ਡਾਇਰੈਕਟਰ ਵੱਲੋਂ ਸੂਬੇ ਦੇ ਸਾਰੇ ਸੀਡੀਪੀਓਜ਼ ਨੂੰ 19 ਅਕਤੂਬਰ ਦੇ ਪੱਤਰ ‘ਤੇ ਨਵੀਆਂ ਹਦਾਇਤਾਂ ਅਨੁਸਾਰ ਕਾਰਵਾਈ ਕਰਨ ਲਈ ਸਖ਼ਤ ਹੁਕਮ ਜਾਰੀ ਕਰਕੇ ਕਿਹਾ ਗਿਆ ਹੈ ਕਿ ਜਿਹੜੀਆਂ ਪੳਉੱਨਤ ਹੋਈਆਂ ਆਂਗਨਵਾੜੀ ਵਰਕਰਾਂ ਨਵੇਂ ਨਿਯਮਾਂ ਦੀ ਪਾਲਣਾ ਨਹੀਂ ਕਰਦੀਆਂ ਉਹਨਾਂ ਨੂੰ ਇੱਕ ਹਫ਼ਤੇ ਦੇ ਵਿੱਚ-ਵਿੱਚ ਵਾਪਸ ਹੈਲਪਰ ਦੀ ਪੋਸਟ ‘ਤੇ ਲਿਆਂਦਾ ਜਾਵੇ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

03/02/2026
Load More
Tags: #barnalanews#punjabnews
Previous Post

ਭਗਵੰਤ ਮਾਨ ਸਰਕਾਰ ਵੱਲੋਂ ਬਾਦਲ ਪਰਿਵਾਰ ਦੀਆਂ ਬੱਸਾਂ ‘ਤੇ ਵੱਡੀ ਕਾਰਵਾਈ,ਰੂਟ ਪਰਮਿਟ ਕੀਤੇ ਰੱਦ

Next Post

ਨਗਰ ਕੌਂਸਲ ਬਰਨਾਲਾ ਦਾ ਇੱਕ ਹੋਰ ਕਾਰਨਾਮਾ…ਨਗਰ ਕੌਂਸਲ ਦੇ ਠੇਕੇਦਾਰ ਸਮੇਤ ਗਊਆਂ ਦੀ ਸਮਗਲਿੰਗ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼,ਮਾਮਲਾ ਦਰਜ

Nirmal Pandori

Nirmal Pandori

Related Posts

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ
ਪੰਜਾਬ

ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ

by Nirmal Pandori
02/28/2026
Load More
Next Post
ਨਗਰ ਕੌਂਸਲ ਬਰਨਾਲਾ ਦਾ ਇੱਕ ਹੋਰ ਕਾਰਨਾਮਾ…ਨਗਰ ਕੌਂਸਲ ਦੇ ਠੇਕੇਦਾਰ ਸਮੇਤ ਗਊਆਂ ਦੀ ਸਮਗਲਿੰਗ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼,ਮਾਮਲਾ ਦਰਜ

ਨਗਰ ਕੌਂਸਲ ਬਰਨਾਲਾ ਦਾ ਇੱਕ ਹੋਰ ਕਾਰਨਾਮਾ…ਨਗਰ ਕੌਂਸਲ ਦੇ ਠੇਕੇਦਾਰ ਸਮੇਤ ਗਊਆਂ ਦੀ ਸਮਗਲਿੰਗ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼,ਮਾਮਲਾ ਦਰਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend