Skip to main content

Gee 98News

ਸੋਨੇ ਦੀਆਂ ਬਾਲੀਆਂ ਨੇ ਫਸਾ ਦਿੱਤਾ ਡੀਐਸਪੀ ਦਾ ਰੀਡਰ…!

ਚੰਡੀਗੜ੍ਹ, 25 ਅਕਤੂਬਰ-ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਪੁਲਿਸ ਦੇ ਇੱਕ ਡੀਐਸਪੀ ਦੇ ਰੀਡਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਕਸਬੇ ਦੇ ਵਸਨੀਕ ਮੋਹਨ ਸਿੰਘ ਦੀ ਸ਼ਿਕਾਇਤ ‘ਤੇ ਡੀਐਸਪੀ ਅਜਨਾਲਾ ਦੇ ਰੀਡਰ ASI ਰਾਜ ਕੁਮਾਰ ਨੂੰ 17000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜਿਆ ਗਿਆ ਹੈ। ਸ਼ਿਕਾਇਤ ਅਨੁਸਾਰ ਰੀਡਰ ਨੇ ਮੋਹਨ ਸਿੰਘ ਨੂੰ ਆਪਣੇ ਦਫਤਰ ਬੁਲਾ ਕੇ ਕਿਹਾ ਕਿ ਉਸ ਦੇ ਖ਼ਿਲਾਫ਼ ਚੋਰੀ ਕੀਤੀਆਂ ਸੋਨੇ ਦੀਆਂ ਕੰਨਾਂ ਦੀਆਂ ਵਾਲੀਆਂ ਖਰੀਦਣ ਸਬੰਧੀ ਸ਼ਿਕਾਇਤ ਮਿਲੀ ਹੈ ।‌ ਰੀਡਰ ਨੇ ਮੋਹਨ ਸਿੰਘ ਨੂੰ ਪੁਲਿਸ ਕਾਰਵਾਈ ਤੋਂ ਬਚਣ ਲਈ 50 ਹਜ਼ਾਰ ਰੁਪਏ ਰਿਸ਼ਵਤ ਵਜੋਂ ਦੇਣ ਲਈ ਕਿਹਾ ਪਰ ਸੌਦਾ 35000 ਵਿੱਚ ਤੈਅ ਹੋ ਗਿਆ । ਮੁਕੱਦਮੇ ਤੋਂ ਡਰਦੇ ਹੋਏ ਇੱਕ ਪਾਸੇ ਮੋਹਨ ਸਿੰਘ ਰਿਸ਼ਵਤ ਦੇਣ ਲਈ ਮੰਨ ਗਿਆ ਪ੍ਰੰਤੂ ਦੂਜੇ ਪਾਸੇ ਉਸਨੇ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਵੀ ਕਰ ਦਿੱਤੀ । ਵਿਜੀਲੈਂਸ ਬਿਊਰੋ ਨੇ ਰੀਡਰ ਨੂੰ ਦਫ਼ਤਰ ਵਿੱਚ ਹੀ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ 17000 ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ । ਰੀਡਰ ਦੇ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ।

error: Content is protected !!