ਚੰਡੀਗੜ੍ਹ,26 ਅਕਤੂਬਰ-ਕਤਰ ਵਿੱਚ ਅੱਠ ਸਾਬਕਾ ਭਾਰਤੀ ਜਲ ਸੈਨਾ ਕਰਮੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਇਹ ਲੋਕ ਕਾਫ਼ੀ ਸਮੇਂ ਤੋਂ ਉੱਥੇ ਹਿਰਾਸਤ ਵਿੱਚ ਸਨ।ਇਸ ਤੋਂ ਬਾਅਦ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਅਸੀਂ ਮੌਤ ਦੀ ਸਜ਼ਾ ਦੇ ਫੈਸਲੇ ਤੋਂ ਡੂੰਘੇ ਸਦਮੇ ਵਿੱਚ ਹਾਂ ਅਤੇ ਵਿਸਥਾਰਤ ਫੈਸਲੇ ਦੀ ਉਡੀਕ ਕਰ ਰਹੇ ਹਾਂ। ਨਿਊਜ਼ ਏਜੰਸੀ ਏਐਨਆਈ ਨੇ ਵਿਦੇਸ਼ ਮੰਤਰਾਲੇ ਦੇ ਹਵਾਲੇ ਨਾਲ ਕਿਹਾ ਕਿ ਅਸੀਂ ਪਰਿਵਾਰਕ ਮੈਂਬਰਾਂ ਅਤੇ ਕਾਨੂੰਨੀ ਟੀਮ ਦੇ ਸੰਪਰਕ ਵਿੱਚ ਹਾਂ। ਹਰ ਕੋਈ ਕਾਨੂੰਨੀ ਵਿਕਲਪਾਂ ਦੀ ਖੋਜ ਕਰ ਰਿਹਾ ਹੈ।ਅਸੀਂ ਇਸ ਮਾਮਲੇ ਦੀ ਬਾਰੀਕੀ ਨਾਲ ਨਿਗਰਾਨੀ ਕਰ ਰਹੇ ਹਾਂ। ਅਸੀਂ ਸਾਰੇ ਕੌਂਸਲਰ ਅਤੇ ਕਾਨੂੰਨੀ ਸਹਾਇਤਾ ਪ੍ਰਦਾਨ ਕਰਨਾ ਜਾਰੀ ਰੱਖਾਂਗੇ। ਅਸੀਂ ਇਸ ਫੈਸਲੇ ਨੂੰ ਕਤਰ ਦੇ ਅਧਿਕਾਰੀਆਂ ਕੋਲ ਵੀ ਉਠਾਵਾਂਗੇ।
